ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 4 ਜਨਵਰੀ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਕੁਨੈਕਟ ਬਰਾਡਬੈਂਡ, ਐਕਸਿਜ਼ ਬੈਂਕ, ਆਈ.ਸੀ.ਆਈ.ਸੀ.ਆਈ ਆਈ-ਪ੍ਰੌਸੈਸ, ਹਲਦੀਰਾਮ ਅਤੇ ਬੀ.ਐਸ.ਸੀ.ਜੇ.ਈ ਆਦਿ ਲਈ 04 ਜਨਵਰੀ 2024 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ  ਜਿਸ ਵਿੱਚ ਉਕਤ ਸਾਰੀਆਂ ਕੰਪਨੀਆਂ ਦੀ ਐੱਚ ਆਰ ਟੀਮ ਦੁਆਰਾ ਸਵੇਰੇ 10.00 ਵਜੇ ਤੋਂ 2.30 ਵਜੇ ਤੱਕ ਉਮੀਦਵਾਰਾਂ ਦੀ ਵਾਕ ਇਨ ਇੰਟਰਵਿਊ ਕੀਤੀ ਜਾਵੇਗੀ। ਉਕਤ ਪਲੇਸਮੈਂਟ ਕੈਂਪ ਵਿੱਚ 18 ਸਾਲ ਤੋਂ ਵੱਧ ਉਮਰ ਦੇ ਉਮੀਦਵਾਰ ਜੋ 10 ਵੀਂ/12ਵੀਂ/ਗ੍ਰੈਜੂਏਟ ਹੋਣ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਸ੍ਰੀ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸੱਤ ਕੰਪਨੀਆਂ ਹਿੱਸਾ ਲੈਣਗੀਆਂ। ਉਹਨਾਂ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।

Leave a Reply

Your email address will not be published. Required fields are marked *