ਡੇਅਰੀ ਨਾਲ ਸਬੰਧਤ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕਾਉਂਸਲਿੰਗ 9 ਜਨਵਰੀ ਨੂੰ

ਮੋਗਾ, 3 ਜਨਵਰੀ:
ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਕਿੱਤੇ ਨਾਲ ਸਬੰਧਤ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 15 ਜਨਵਰੀ, 2024 ਤੋਂ ਪੰਜਾਬ ਦੇ ਅਲੱਗ-ਅਲੱਗ ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਦੀ ਕਾਉਂਸਲਿੰਗ 9 ਜਨਵਰੀ, 2024 ਨੂੰ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਮੋਗਾ ਐਟ ਗਿੱਲ ਵਿਖੇ ਰੱਖੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ੍ਰੀ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਮੋਗਾ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ ਅਤੇ ਲੁਧਿਆਣਾ ਦੇ ਚਾਹਵਾਨ ਡੇਅਰੀ ਨਾਲ ਸਬੰਧਤ ਕਿਸਾਨ 9 ਜਨਵਰੀ, 2024 ਨੂੰ ਕਾਉਂਸਲਿੰਗ ਲਈ ਡੇਅਰੀ ਕੇਂਦਰ ਵਿਖੇ ਆ ਸਕਦੇ ਹਨ। ਇਸ ਟ੍ਰੇਨਿੰਗ ਨੂੰ ਪ੍ਰਾਪਤ ਕਰਨ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਹੋਣੀ ਚਾਹੀਦੀ ਹੈ, ਉਸ ਕੋਲ ਘੱਟ ਤੋਂ ਘੱਟ 5 ਦੁਧਾਰੂ ਪਸ਼ੂ ਹੋਣੇ ਚਾਹੀਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ ਕਾਉਂਸਲਿੰਗ ਸਮੇਂ ਆਪਣੇ ਨਾਲ ਦਸਵੀਂ ਪਾਸ ਦਾ ਸਰਟੀਫਿਕੇਟ, ਆਧਾਰ ਕਾਰਡ ਦੀ ਫੋਟੋ ਕਾਪੀ, ਪਾਸਪੋਰਟ ਸਾਈਜ ਫੋਟੋ ਜਰੂਰੀ ਤੌਰ ਤੇ ਨਾਲ ਲਿਆਉਣਗੇ। ਨਿਰਧਾਰਿਤ ਪ੍ਰੋਫਾਰਮੇ ਲਈ ਜਾਂ ਪ੍ਰਾਸਪੈਕਟ ਪ੍ਰਾਪਤ ਕਰਨ ਲਈ ਜਿ਼ਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ/ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਮੋਗਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 01636-242480, 94630-77188 ਨੰਬਰਾਂ ਉੱਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *