ਵਿਧਾਇਕ ਡਾ. ਅਜੈ ਗੁਪਤਾ ਨੇ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ 21 ਦਸੰਬਰ

 ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ  ਅਤੇ ਚੌਕ ਫ਼ਰੀਦ ਵਿੱਚ ਕੰਮ ਤੇਜ਼ ਕਰ ਦਿੱਤਾ ਗਿਆ ਹੈ। ਵਿਧਾਇਕ ਡਾਯ  ਅਜੈ ਗੁਪਤਾ ਨੇ ਕਿਹਾ ਕਿ   ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਆਉਣੑਜਾਣ ਵਾਲੀਆਂ ਸਾਰੀਆਂ ਸੜਕਾਂ ਦਾ ਤੇਜ਼ੀ ਨਾਲ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਦੀ ਦਾ ਮੌਸਮ ਵਧਣ ਕਾਰਨ ਹੁਣ ਲੁੱਕ ਤੋਂ ਸੜਕਾਂ ਬਣਾਉਣ ਦਾ ਕੰਮ ਰੁਕਿਆ ਹੋਇਆ ਹੈ ਅਤੇ  ਇੰਟਰਲਾਕਿੰਗ ਟਾਈਲਾਂ ਅਤੇ ਸੀਸੀ ਫਲੋਰਿੰਗ ਨਾਲ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਲੁੱਕ ਤੋਂ ਸੜਕਾਂ ਬਣਾਉਣ ਦਾ ਕੰਮ ਮਾਰਚ 2024 ਵਿੱਚ ਮੁੜ ਸ਼ੁਰੂ ਹੋ ਜਾਵੇਗਾ ਵਾਲਡ ਸਿਟੀ ਦੇ ਆਲੇੑਦੁਆਲੇ ਬਣਾਈ ਜਾ ਰਹੀ ਸਮਾਰਟ ਰੋਡ ਦਾ ਨਿਰਮਾਣ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ । ਵਿਧਾਇਕ ਡਾਯ ਅਜੇ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੁਢਾਪਾ, ਵਿਧਵਾ ਅਤੇ ਅੰਗਹੀਣ ਵਿਅਕਤੀਆਂ ਦੀ ਪੈਨਸ਼ਨ ਤੇਜ਼ੀ ਨਾਲ ਮੁਹੱਈਆ ਕਰਵਾਈ ਜਾ ਰਹੀ ਹਾਊਸਿੰਗ ਸਕੀਮ ਤਹਿਤ ਵੀ ਲੋਕਾਂ ਵੱਲੋਂ ਫਾਰਮ ਭਰੇ ਜਾ ਰਹੇ ਹਨ, ਇਸ ਦਾ ਅਧਿਕਾਰੀਆਂ ਵੱਲੋਂ ਸਰਵੇ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਹ ਰਕਮ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਕਰਵਾਈ ਜਾਵੇਗੀ ਲੋਕ ਆਪਣੇ ਘਰਾਂ ਦੀਆਂ ਛੱਤਾਂ ਬਣਵਾ ਸਕਣ।

ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ਼ਰਧਾਲੂਆਂ ਨੂੰ ਰੇਲਵੇ ਰਾਹੀਂ ਭੇਜਣ ਵਿੱਚ ਅੜਚਨ ਪੈਦਾ ਕਰ ਰਹੀ ਹੈ, ਇਸ ਦਾ ਵੀ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਪਹਿਲ ਦੇ ਆਧਾਰ ’ਤੇ ਹੱਲ ਕਰਵਾ ਰਹੇ ਹਨ। ਵਿਧਾਇਕ ਡਾਯ ਗੁਪਤਾ ਨੇ ਮੌਕੇ ’ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਹਿਲ ਦੇ ਆਧਾਰ ’ਤੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਫ਼ਾਈ ਵਿਵਸਥਾ ਸਬੰਧੀ ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਘਰੑਘਰ ਜਾ ਕੇ ਵਸੂਲੀ ਲਈ ਠੇਕਾ ਦੇਣ ਵਾਲੀ ਕੰਪਨੀ ਵੱਲੋਂ ਭੇਜੇ ਗਏ ਵਾਹਨਾਂ ਦੀ ਵੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *