ਸਾਰੇ ਸੇਵਾ ਕੇਂਦਰਾਂ ’ਚ 25 ਦਸੰਬਰ ਨੂੰ ਰਹੇਗੀ ਛੁੱਟੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 23 ਦਸੰਬਰ 2023
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕਿ੍ਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕਿ੍ਸਮਿਸ  ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ।

Leave a Reply

Your email address will not be published. Required fields are marked *