ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਾਇਸੈਂਸ ਧਾਰਕਾਂ ਦੇ ਹਥਿਆਰਾਂ ਦੇ ਕੇਸਾਂ ਦਾ ਫੈਸਲਾ ਕਰਨ ਲਈ ਕਮੇਟੀਆਂ ਗਠਿਤ

ਲੁਧਿਆਣਾ, 17 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਕਰੀਨਿੰਗ ਕਮੇਟੀਆਂ ਦਾ... Read more »

ਜ਼ਿਲ੍ਹਾ ਫ਼ਰੀਦਕੋਟ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ, 17 ਮਾਰਚ,2024  – ਭਾਰਤ ਚੋਣ ਕਮਿਸ਼ਨ ਵੱਲੋਂ  ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਵੀ  ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ... Read more »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਹੋਏ ਜਾਰੀ 

ਫ਼ਰੀਦਕੋਟ 17 ਮਾਰਚ 2024 ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-  ਕਮ- ਜ਼ਿਲਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਵੱਲੋਂ  ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ... Read more »

ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਛੱਡੇਗਾ ਆਪਣਾ ਸਟੇਸ਼ਨ- ਡਿਪਟੀ ਕਮਿਸ਼ਨਰ

ਫ਼ਰੀਦਕੋਟ 17 ਮਾਰਚ,2024: ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਆਦਰਸ਼ ਚੋਣ  ਪੂਰੇ ਭਾਰਤ ਦੇਸ਼ ਵਿੱਚ ਲਾਗੂ ਹੋ ਚੁੱਕਾ ਹੈ।  ਚੋਣਾਂ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੇ... Read more »

ਚੋਣ ਕਮਿਸ਼ਨ ਦੀਆਂ ਉਲੰਘਣਾ ਕਰਨ ਤੇ 6 ਮਹੀਨੇ ਦੀ ਕੈਦ, 2 ਹਜ਼ਾਰ ਰੁਪਏ ਜੁਰਮਾਨਾ ਜਾਂ ਪ੍ਰਿੰਟਰ ਦਾ ਲਾਇਸੰਸ ਹੋ ਸਕਦਾ ਹੈ ਰੱਦ

ਅੰਮ੍ਰਿਤਸਰ, 16 ਮਾਰਚ 2024 (                             )–                 ਜ਼ਿਲ੍ਹਾ ਚੋਣ ਅਫਸਰ ਸ੍ਰੀ ਘਣਸ਼ਾਮ ਥੋਰੀ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ਰਟਿੰਗ ਪ੍ਰੈਸਾਂ, ਰਾਜਸੀ ਪਾਰਟੀਆਂ ਦੇ ਨੁੰਮਾਇਦਿਆਂ ਅਤੇ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਚੋਣ ਜਾਬਤੇ ਬਾਬਤ ਵਿਸਥਾਰ ਵਿਚ ਜਾਣੂੰ ਕਰਵਾਉਂਦੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿਨ ਪਾਲਣਾ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਕੋਈ ਵੀ ਧਿਰ ਹਦਾਇਤਾਂ ਦੀ ਉਲੰਘਣਾ ਨਾ ਕਰੇ। ਖਰਚਾ ਨਿਯਮਾਂ ਵਿਚ ਰਹਿ ਕੇ ਕੀਤਾ ਜਾਵੇ ਅਤੇ  ੋਣਾਂ ਦੌਰਾਨ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਦੇ ਲਈ ਪ੍ਰਚਾਰ ਸਮੱਗਰੀ ਦੀ ਪ੍ਰਕਾਸ਼ਨਾ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।                  ਉਨਾਂ ਨੇ ਦੱਸਿਆ ਕਿ ਲੋਕ ਨੁਮਾਇੰਦੀ ਐਕਟ 1951 ਦੀ ਧਾਰਾ 127 ਏ ਤਹਿਤ ਕੋਈ ਵੀ ਵਿਅਕਤੀ ਚੋਣਾਂ ਨਾਲ ਸਬੰਧਤ ਪੈਫਲਟ ਜਾਂ ਪੋਸਟਰ ਤਦ ਤੱਕ ਪ੍ਰਕਾਸ਼ਿਤ ਨਹੀਂ ਕਰੇਗਾ ਜਦ ਤੱਕ ਉਸ ਤੇ ਪਿ੍ਰੰਟਰ ਅਤੇ ਪਬਲਿਸ਼ਰ ਦਾ ਨਾਮ ਅਤੇ ਪਤਾ ਦਰਜ ਨਾ ਹੋਵੇ।ਇਸੇ ਤਰ੍ਹਾਂ ਪ੍ਰਕਾਸ਼ਕ ਵਲੋਂ ਇਕ ਨਿਰਧਾਰਤ ਫਾਰਮ ਵਿੱਚ ਘੋਸਣਾ ਪੱਤਰ ਲਿਆ ਜਾਵੇਗਾ ਜੋ ਕਿ ਦੋ ਪਰਤਾਂ ਵਿੱਚ ਪਿ੍ਰੰਟਰ ਨੂੰ ਹਸਤਾਖਰ ਕਰਕੇ ਦੇਵੇਗਾ ਜਿਸ ਤੇ ਦੋ ਗਵਾਹਾਂ ਦੇ ਹਸਤਾਖਰ ਵੀ ਹੋਣ। ਪ੍ਰਕਾਸ਼ਨਾ ਤੋਂ ਤੁਰੰਤ ਬਾਅਦ ਪਿ੍ਰੰਟਰ ਛਾਪੀ ਗਈ ਸਮੱਗਰੀ ਅਤੇ ਪ੍ਰਕਾਸ਼ਕ ਦੇ ਘੋਸ਼ਣਾ ਪੱਤਰ ਨੂੰ ਜ਼ਿਲ੍ਹਾ ਮੈਜਿਸਟਰੇਟ ਦੇ ਦਫਤਰ ਵਿੱਚ ਜਮ੍ਹਾਂ ਕਰਵਾਏਗਾ। ਇਨ੍ਹਾਂ ਹਦਾਇਤਾਂ ਦੀ ਉਲਘੰਣਾ ਕਰਨ ਤੇ ਛੇ ਮਹੀਨੇ ਦੀ ਕੈਦ ਜਾਂ ਦੋ ਹਜ਼ਾਰ ਰੁਪਏ ਤੱਕ ਜੁਰਮਾਨਾ ਜਾਂ ਦੋਨੋਂ ਅਤੇ ਪ੍ਰਿੰਟਰ ਦਾ ਲਾਇਸੰਸ ਵੀ ਰੱਦ ਹੋ ਸਕਦੇ ਹਨ।                 ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣਾਂ ਦੌਰਾਨ ਅਨਜਾਣ ਲੋਕਾਂ ਦੇ ਨਾਮ ਤੇ ਉਮੀਦਵਾਰ ਜਾਂ ਪਾਰਟੀਆਂ ਲਈ ਇਸ਼ਤਿਹਾਰਬਾਜ਼ੀ ਕੀਤੀ ਜਾਂਦੀ ਹੈ ਜੋ ਕਿ ਕਾਨੂੰਨ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਪਿ੍ਰੰਟ ਮੀਡੀਆ ਜਾਂ ਹੋਰ ਕਿਸੇ ਤਰੀਕੇ ਨਾਲ ਕੀਤੀ ਗਈ ਇਸ਼ਤਿਹਾਰਬਾਜ਼ੀ ਦਾ ਖਰਚਾ ਲੋਕ ਨੁਮਾਇੰਦੀ ਐਕਟ 1951 ਦੀ ਧਾਰਾ 77(1) ਤਹਿਤ ਸਬੰਧਤ ਉਮੀਦਵਾਰ ਦੇ ਚੋਣ ਖਰਚ ਵਿੱਚ ਬੁੱਕ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਮੀਦਵਾਰ ਦੀ ਪ੍ਰਵਾਨਗੀ ਨਾਲ ਇਸ਼ਤਿਹਾਰ ਛੱਪੇਗਾ ਤਾਂ ਉਸ ਦਾ ਖਰਚਾ ਉਮੀਦਵਾਰ ਦੇ ਚੋਣ ਖਰਚੇ ਵਿੱਚ ਜੋੜ ਦਿੱਤਾ ਜਾਵੇਗਾ ਪਰ ਜੇਕਰ ਉਮੀਦਵਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਇਸ਼ਤਿਹਾਰਬਾਜ਼ੀ ਕਰੇਗਾ ਤਾਂ ਧਾਰਾ 171 ਐੱਚ ਤਹਿਤ ਪ੍ਰਕਾਸ਼ਕ ਖਿਲਾਫ ਕਾਰਵਾਈ ਕੀਤੀ ਜਾਵੇਗੀ।   ਉਨਾਂ ਨੇ ਬੈਂਕਰਾਂ ਨੂੰ ਹਦਾਇਤ ਕੀਤੀ ਕਿ ਇਕ ਲੱਖ ਰੁਪਏ ਤੋਂ ਵੱਧ ਨਗਦੀ ਕਢਾਉਣ ਤੇ ਜਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ। ਇਸੇ ਤਰਾਂ ਕੈਸ਼ ਵੈਨਾਂ ਦੀ ਜਾਂਚ ਵੀ ਲਗਾਤਾਰ ਕੀਤੀ ਜਾਵੇ। ਰਾਜਸੀ ਪਾਰਟੀਆਂ ਵੀ ਇਕ ਲੱਖ ਰੁਪਏ ਤੋਂ ਵੱਧ ਨਗਦੀ ਬੈਂਕ ਵਿਚੋਂ ਕਢਾਉਣ ਉਤੇ ਚੋਣ ਅਮਲੇ ਨੂੰ ਸੂਚਿਤ ਕਰਨ। ਉਨਾਂ ਉਮੀਦਾਵਰਾਂ ਨੂੰ ਵੋਟ ਖਰਚਾ ਲਈ ਵੱਖਰਾ ਬੈਂਕ ਖਾਤੇ ਖਲਾਉਣ ਦੀ ਹਦਾਇਤ ਕੀਤੀ ਅਤੇ ਨਾਲ ਹੀ ਦੱਸਿਆ ਕਿ 20 ਹਜ਼ਾਰ ਰੁਪਏ ਤੋਂ ਵੱਧ ਦਾ ਖਰਚਾ ਨਗਦ ਪੈਸੇ ਨਾਲ ਨਾ ਕੀਤਾ ਜਾਵੇ। ਇਸੇ ਦੌਰਾਨ ਉਨਾਂ ਠੇਕੇਦਾਰਾਂ ਨੂੰ ਸ਼ਰਾਬ ਦੀ ਵਿਕਰੀ ਉਤੇ ਨਜ਼ਰ ਰੱਖਣ ਤੇ ਜ਼ਿਆਦਾ ਮੰਗ ਦੀ ਸੂਚਨਾ ਐਕਸਾਈਜ਼ ਵਿਭਾਗ ਨੂੰ ਦੇਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਵਧੀਕ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ। Read more »

ਇਸ ਵਾਰ ਅੰਮ੍ਰਿਤਸਰ ਵਿਚ 19.68 ਲੱਖ ਵੋਟਰ ਕਰਨਗੇ ਆਪਣੇ ਵੋਟ ਹੱਕ ਦੀ ਵਰਤੋਂ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 16 ਮਾਰਚ 2024  (       )-ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਣਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਬਾਰੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ ਇਸ ਵਾਰ ਅੰਮ੍ਰਿਤਸਰ ਜਿਲ੍ਹੇ ਵਿਚ 1967466 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ। ਉਨਾਂ ਦੱਸਿਆ ਕਿ ਵੋਟਾਂ ਬਨਾਉਣ ਦਾ ਕੰਮ ਨਾਮਜ਼ਦਗੀਆਂ ਤੋਂ ਸੱਤ ਦਿਨ ਪਹਿਲਾਂ ਤੱਕ ਜਾਰੀ ਰਹੇਗਾ ਪਰ ਵੋਟ ਕੱਟਣ ਦਾ ਕੰਮ ਹੁਣ ਬੰਦ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਪੰਜਾਬ ਵਿਚ ਵੋਟਾਂ ਆਖਰੀ ਗੇੜ ਵਿਚ ਹੋਣ ਕਾਰਨ ਵੋਟਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ 7 ਮਈ ਤੋਂ ਸ਼ੁਰੂ ਹੋਵੇਗਾ, ਜੋ ਕਿ 14 ਮਈ ਤੱਕ ਚੱਲੇਗਾ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। ਵੋਟਾਂ 1 ਜੂਨ ਨੂੰ ਪੈਣਗੀਆਂ ਤੇ ਗਿਣਤੀ 4 ਜੂਨ ਨੂੰ ਹੋਵੇਗੀ। ਇਸ ਮੌਕੇ ਉਨਾਂ ਦੱਸਿਆ ਕਿ ਉਮੀਦਵਾਰ 95 ਲੱਖ ਰੁਪਏ ਤੱਕ ਖਰਚਾ ਕਰ ਸਕਣਗੇ ਅਤੇ ਨਾਮਜ਼ਦਗੀ ਫੀਸ ਜਨਰਲ ਲਈ 25 ਹਜ਼ਾਰ ਤੇ ਰਿਜ਼ਰਵ ਲਈ 12.5 ਹਜ਼ਾਰ ਰੁਪਏ ਹੋਵੇਗੀ। ਉਨਾਂ ਕਿਹਾ ਕਿ 85 ਤੋਂ ਵੱਧ ਉਮਰ ਅਤੇ ਦਿਵਆਂਗ ਵੀ ਘਰ ਬੈਠੇ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ, ਜਿੰਨਾ ਦੀ ਗਿਣਤੀ ਕ੍ਰਮਵਾਰ 18348 ਅਤੇ 16946 ਹੈ। ਇਸ ਤੋਂ ਇਲਾਵਾ ਜਿਲ੍ਹੇ ਵਿਚ 72 ਟਰਾਂਸਜੈਂਡਰ ਵੋਟਰ ਵੀ ਜਿਲ੍ਹੇ ਵਿਚ ਹਨ। ਉਨਾਂ ਦੱਸਿਆ ਕਿ ਜਿਲ੍ਹੇ ਵਿਚ 1122 ਥਾਵਾਂ ਉਤੇ 2126 ਬੂਥ ਬਣਾਏ ਗਏ ਹਨ। ਉਨਾਂ ਦੱਸਿਆ ਕਿ ਹਰੇਕ ਹਲਕੇ ਵਿਚ 10-10 ਮਾਡਰਨ ਬੂਥ ਵੀ ਬਣਾਏ ਜਾਣਗੇ ਅਤੇ ਹਰੇਕ ਬੂਥ ਉਤੇ ਲੋੜੀਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਚੋਣ ਜਾਬਤਾ ਲਾਗੂ ਹੋਣ ਕਾਰਨ ਹਰੇਕ ਦਫਤਰ ਵਿਚੋਂ ਸਰਕਾਰੀ ਪ੍ਰਚਾਰ ਸਮਗਰੀ 24 ਘੰਟਿਆਂ ਅੰਦਰ ਹਟਾ ਦਿੱਤੀ ਜਾਵੇਗੀ ਅਤੇ ਵੱਖ-ਵੱਖ ਥਾਵਾਂ ਉਤੇ ਲੱਗੇ ਰਾਜਸੀ ਪਾਰਟੀਆਂ ਦੇ ਹੋਰਡਿੰਗ ਹਟਾਉਣ ਦਾ ਕੰਮ ਜੰਗੀ ਪੱਧਰ ਉਤੇ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਲਾਇਸੈਂਸੀ ਹਥਿਆਰ ਵਾਪਸ ਲੈਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।   ਉਨਾਂ ਦੱਸਿਆ ਕਿ ਚੋਣ ਜਾਬਤਾ ਲਾਗੂ ਹੋਣ ਕਾਰਨ ਹਵਾਈ ਅੱਡੇ ਉਤੇ ਕੋਈ ਚਾਰਟਡ ਜਹਾਜ਼ ਜਾਂ ਹੈਲੀਕੈਪਟਰ ਉਤਰਦਾ ਹੈ ਤਾਂ ਉਸਦੀ ਤਲਾਸ਼ੀ ਲਈ ਜਾਵੇਗੀ। ਇਸ ਤੋਂ ਇਲਾਵਾ ਜਿਲ੍ਹੇ ਵਿਚ 99 ਫਲਾਇੰਗ ਟੀਮਾਂ 24 ਘੰਟੇ ਜਾਂਚ ਪੜਤਾਲ ਦਾ ਕੰਮ ਕਰਨਗੀਆਂ। ਉਨਾਂ ਦੱਸਿਆ ਕਿ ਵੋਟਾਂ Ñਲਈ ਸਾਡੇ ਕੋਲ ਸਟਾਫ ਦੀ ਕੋਈ ਘਾਟ ਨਹੀਂ ਹੈ ਅਤੇ ਅਸੀਂ ਲੋੜ ਅਨੁਸਾਰ ਟੀਮਾਂ ਦੀ ਤਾਇਨਾਤੀ ਕਰ ਰਹੇ ਹਾਂ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਅਤੇ ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਵੀ ਹਾਜ਼ਰ ਸਨ। Read more »

ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 16 ਮਾਰਚ: ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ... Read more »

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਮੂਹ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ

ਮੋਗਾ 16 ਮਾਰਚ:ਭਾਰਤ ਚੋਣ ਕਮਿਸ਼ਨ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਵਿੱਚ ਲੋਕ ਸਭਾ-2024 ਦੀਆਂ ਅਗਾਮੀ ਚੋਣਾਂ ਹੋਣੀਆਂ ਹਨ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ... Read more »

ਆਦਰਸ਼ ਚੋਣ ਜਾਬਤਾ ਲਾਗੂ, ਜ਼ਿਲ੍ਹਾ ਚੋਣ ਅਫਸਰ ਵੱਲੋਂ ਅਧਿਕਾਰੀਆਂ ਨਾਲ ਬੈਠਕ

 ਸ੍ਰੀ ਮੁਕਤਸਰ ਸਾਹਿਬ, 16 ਮਾਰਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਆਖਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦਾ ਐਲਾਨ ਹੋਣ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ... Read more »

ਅਸਲਾ ਧਾਰਕਾਂ ਨੂੰ 19 ਮਾਰਚ ਤੱਕ ਅਸਲਾ ਜਮਾਂ  ਕਰਵਾਉਣ ਦੇ ਹੁਕਮ ਜਾਰੀ 

ਮਾਨਸਾ, 16 ਮਾਰਚ : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ... Read more »