ਅੰਮ੍ਰਿਤਸਰ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। Read more »
ਅੰਮ੍ਰਿਤਸਰ 21 ਮਾਰਚ ਮੇਜਰ ਜਨਰਲ ਮਨਜੀਤ ਸਿੰਘ ਮੋਖਾ, ਸੈਨਾ ਮੈਡਲ, ਐਡੀਸ਼ਨਲ ਡਾਇਰੈਕਟਰ ਜਨਰਲ ਐਨਸੀਸੀ ਪੰਜਾਬ,ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਡਾਇਰੈਕਟੋਰੇਟ ਨੇ 20 ਅਤੇ 21 ਮਾਰਚ 2024 ਨੂੰ ਐਨਸੀਸੀ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਦਾ ਦੌਰਾ... Read more »
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ।... Read more »
ਸਰਦੂਲਗੜ੍ਹ/ਮਾਨਸਾ, 21 ਮਾਰਚ:ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਹਲਕਾ 97-ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਵੋਟਰਾਂ ਨੂੰ ਜਾਗਰੂਕ ਕਰਨ... Read more »
ਅੰਮ੍ਰਿਤਸਰ 21 ਮਾਰਚ 2024– ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ ਸਨ ਅਤੇ ਉਨਾਂ ਨੇ ਆਪਣੀ ਸਾਰੀ ਜਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ਵਿੱਚ ਗੁਜ਼ਾਰ ਦਿੱਤੀ। ਇਨਾਂ ਸ਼ਬਦਾਂ ਦਾ... Read more »
ਮਾਨਸਾ, 21 ਮਾਰਚ:ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ ਹੈ ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ ‘ਇਸ ਵਾਰ 70 ਪਾਰ’ ਦੇ ਵੋਟਿੰਗ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇੰਨ੍ਹਾਂ... Read more »
ਫ਼ਰੀਦਕੋਟ 21 ਮਾਰਚ,2024 ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੈਂਕ... Read more »
ਮਾਨਸਾ, 21 ਮਾਰਚ:ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਵਿਖੇ... Read more »
ਲੁਧਿਆਣਾ, 21 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸੀ ਸਾਹਨੀ ਵਲੋਂ ਵਿਸ਼ਵ ਜੰਗਲਾਤ ਦਿਵਸ ਮੌਕੇ ‘ਲੁਧਿਆਣਾ ਦੇ ਆਲੇ-ਦੁਆਲੇ ਜੰਗਲ’ ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ... Read more »
ਫ਼ਿਰੋਜ਼ਪੁਰ 21 ਮਾਰਚ 2024 ( ) 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੁਸੈਨੀਵਾਲਾ... Read more »
