ਫਾਜ਼ਿਲਕਾ ,29 ਜੂਨ ਜ਼ਿਲ੍ਹਾ ਮੈਜਿਸਟ੍ਰੇਟ ਡਾ ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਜਾਰੀ ਹੁਕਮ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ‘ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ। ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ। ਹੁਕਮ ਦੀ ਕਿਸੇ ਵੀ ਉਲੰਘਣਾ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। Read more »
ਲੁਧਿਆਣਾ, ਜੂਨ 28:ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹਲਕੇ ਵਿੱਚ ਡਿਪੂਆਂ ਰਾਹੀਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ... Read more »
ਫਰੀਦਕੋਟ 28 ਜੂਨ () ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਸਾਲ 2024 ਦੌਰਾਨ ਚਲਾਏ ਸੈਂਟਰਾਂ ਰਾਹੀਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਗੁਰਦੁਆਰਾ ਸਿੰਘ ਸਭਾ... Read more »
ਖਾਰਾ (ਕੋਟਕਪੂਰਾ) 28 ਜੂਨ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਖਾਰਾ ਵਿਖੇ ਤੀਸਰੇ ਗੇੜ ਦੇ ਸੁਵਿਧਾ ਕੈਂਪ ਦੌਰਾਨ ਸਪੀਕਰ... Read more »
ਮੋਗਾ, 13 ਜੂਨ:ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ ਅੱਜ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਸ਼ੁਭੀ ਆਂਗਰਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਮੀਟਿੰਗ... Read more »
ਫਾਜ਼ਿਲਕਾ 28 ਜੂਨਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ... Read more »
ਚੰਡੀਗੜ੍ਹ, 28 ਜੂਨ ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ... Read more »
ਮੋਗਾ 28 ਜੂਨ: ਨਗਰ ਨਿਗਮ ਮੋਗਾ ਦੀ ਹਦੂਦ ਅੰਦਰ ਜਿਹੜੇ ਖਪਤਕਾਰਾਂ ਵਲੋਂ ਪਾਣੀ/ਸੀਵਰੇਜ ਦੇ ਕੁਨੈਕਸ਼ਨ ਨਿਗਮ ਦੀ ਮੰਨਜੂਰੀ ਤੋਂ ਬਿਨ੍ਹਾਂ ਲਏ ਹੋਏ ਹਨ ਉਨ੍ਹਾਂ ਖਪਤਕਾਰਾਂ ਨੂੰ ਆਪਣੇ ਕੁਨੈਕਸ਼ਨ ਨੂੰ ਨਾਮਾਤਰ ਖਰਚੇ ਉਪਰ... Read more »
ਚੰਡੀਗੜ੍ਹ, 28 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ... Read more »
ਅੰਮ੍ਰਿਤਸਰ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ... Read more »
