ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ... Read more »

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ... Read more »

ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ

ਮਾਲੇਰਕੋਟਲਾ 18 ਜਨਵਰੀ :                 ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਵਕਫ਼ ਬੋਰਡ ਵੱਲੋਂ ਸਥਾਨਕ ਈਦਗਾਹ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਕੂਲ ਮਾਲੇਰਕੋਟਲਾ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵੱਲੋਂ ਇਸ ਸਕੂਲ ਦੀ ਸਥਾਪਨਾ ਦੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਅਕਾਦਮਿਕ ਸਰੋਤ ਮਿਲਣ, ਜਿਨ੍ਹਾਂ ਨਾਲ ਉਹ ਆਪਣੇ ਭਵਿੱਖ ਲਈ ਚੰਗੇ ਮੌਕੇ ਪ੍ਰਾਪਤ ਕਰ ਸਕਣ।ਇਹ ਸਕੂਲ ਸਿੱਖਿਆ ਲਈ ਇੱਕ ਆਧੁਨਿਕ ਮਾਹੌਲ ਪ੍ਰਦਾਨ ਕਰੇਗਾ, ਜਿੱਥੇ ਵਿਦਿਆਰਥੀ ਆਪਣੇ ਕੌਸ਼ਲ ਅਤੇ ਸਮਰੱਥਾ ਨੂੰ ਵਿਕਸਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਤੀ ਆਧੁਨਿਕ ਸਹੂਲਤਾਵਾਂ ਨਾਲ ਲੈਸ ਸਕੂਲ ਦੀ ਇਮਾਰਤ ਬੀਮਾ(ਪੀਲਰਾਂ) ਤੇ ਉਸਾਰੀ ਜਾਵੇਗੀ ਤਾਂ ਜੋ ਨਵਾਜ ਅਦਾ... Read more »

ਵਿਧਾਇਕ  ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ

ਮਾਲੇਰਕੋਟਲਾ 18 ਜਨਵਰੀ   ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ “ਇਮਾਮ ਗ਼ਜ਼ਾਲੀ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ” ਦਾ... Read more »

ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ

ਮਾਲੇਰਕੋਟਲਾ 18 ਜਨਵਰੀ :             ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ ।                    ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ।   ਇਸ ਮੌਕੇ ਮੈਨੇਜਰ ਇੰਜ. ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼, ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ Read more »

ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ

ਲੁਧਿਆਣਾ, 18 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ ‘ਚ ਸੁਚਾਰੂ ਢੰਗ ਨਾਲ ਸੰਪਨ ਹੋਈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ... Read more »

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਕੀਟਨਾਸ਼ਕ ਅਤੇ  ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ

ਫਰੀਦਕੋਟ: 18 ਜਨਵਰੀ 2025 : ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਚਲਾਈ ਜਾ ਰਹੀ... Read more »

ਫਾਜ਼ਿਲਕਾ ਪੁਲਿਸ ਵੱਲੋਂ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਫਾਜ਼ਿਲਕਾ, 18 ਜਨਵਰੀ 2025: ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ।           ਐਸ.ਐਸ.ਪੀ. ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵਾਹਨ ਚਾਲਕਾ ਨੂੰ ਅਪੀਲ ਕੀਤੀ ਗਈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਹਰ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਫਾਜ਼ਿਲਕਾ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਹੈ ਅਤੇ ਟ੍ਰੈਫਿਕ ਸਟਾਫ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ। Read more »

ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਨੇ ਦਿਵਿਯਾਂਗ ਬੱਚੇ -ਨਰਿੰਦਰ ਪਾਲ ਸਿੰਘ ਸਵਨਾ 

ਫਾਜ਼ਿਲਕਾ 18 ਜਨਵਰੀ  ਵਿਸ਼ਵ ਦਿਵਿਯਾਂਗ ਦਿਵਸ ਅਤੇ ਵਿਸ਼ਵ ਸੰਕੇਤਕ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਜਿਲਾ ਪੱਧਰੀ ਸਮਾਗਮ ਮਨਾਇਆ ਗਿਆ। ਇਸ... Read more »

ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਾਰਕ ਸਮਾਗਮ ਦੀਆਂ ਆਈਟਮਾਂ ਦੀ ਚੋਣ ਕੀਤੀ ਗਈ।... Read more »