50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ... Read more »

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 9 ਜਨਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ... Read more »

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 9 ਜਨਵਰੀ: ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ... Read more »

ਐੱਸ.ਐੱਸ.ਡੀ ਕਾਲਜ ਬਰਨਾਲਾ ਵਿਖੇ “ਮੈਡੀਟੇਸ਼ਨ ਅਤੇ ਯੋਗਾ ਸਾਇੰਸਜ਼ ਡਿਪਲੋਮਾ ਦੀ ਹੋਈ ਸ਼ੁਰੂਆਤ

ਬਰਨਾਲਾ, 9 ਜਨਵਰੀਸੀ.ਐੱਮ. ਦੀ ਯੋਗਸ਼ਾਲਾ ਜ਼ਿਲ੍ਹਾ ਕੋਆਰਡੀਨੇਟਰ ਮੈੱਡਮ ਰਸ਼ਪਿੰਦਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈੱਟੇਲਾਇਟ ਸਟੱਡੀ ਸੈਂਟਰ ਐੱਸ.ਐੱਸ.ਡੀ ਕਾਲਜ ਬਰਨਾਲਾ ਵਿਖੇ “ਮੈਡੀਟੇਸ਼ਨ ਅਤੇ ਯੋਗਾ ਸਾਇੰਸਜ਼ ਡਿਪਲੋਮਾ ਦੀ ਸ਼ੁਰੂਆਤ ਕੀਤੀ ਗਈ ਹੈ।... Read more »

ਜਿਲ੍ਹੇ ਦੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ- ਵਧੀਕਡਿਪਟੀ ਕਮਿਸ਼ਨਰ

ਮੋਗਾ, 9 ਜਨਵਰੀ,           ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਈਡਵਡ... Read more »

ਸਮੂਦਾਇਕ ਸਿਹਤ ਕੇਂਦਰ ਖ਼ਿਆਲਾ ਕਲਾਂ ਅਤੇ ਭੀਖੀ ਵਿਖੇ ਲਗਾਇਆ ਗਰਭਵਤੀ ਔਰਤਾਂ ਲਈ ਜਾਂਚ ਕੈਂਪ

ਮਾਨਸਾ, 9 ਜਨਵਰੀ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਅਤੇ ਭੀਖੀ ਵਿਖੇ ਪ੍ਰਧਾਨ... Read more »

ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼-ਡਿਪਟੀ ਕਮਿਸ਼ਨਰ

ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 09 ਜਨਵਰੀ:-           26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ... Read more »

ਭਾਸ਼ਾ ਵਿਭਾਗ ਪੰਜਾਬ ਵੱਲੋਂ 1.18 ਲੱਖ ਦੁਰਲੱਭ ਪੁਸਤਕਾਂ ਦੀ ਡਿਜੀਟਾਈਜੇਸ਼ਨ ਦਾ ਕਾਰਜ ਆਰੰਭ

ਪਟਿਆਲਾ, 9 ਜਨਵਰੀਭਾਸ਼ਾ ਵਿਭਾਗ ਪੰਜਾਬ ਵੱਲੋਂ ਵੱਡੇ ਉਪਰਾਲੇ ਤਹਿਤ ਵਿਭਾਗ ਦੀ ਹਵਾਲਾ ਲਾਇਬਰੇਰੀ ’ਚ ਮੌਜੂਦ 1.18 ਲੱਖ ਦੇ ਕਰੀਬ ਵੱਖ-ਵੱਖ ਭਾਸ਼ਾਵਾਂ ਦੀਆਂ ਦੁਰਲੱਭ ਤੇ ਮਿਆਰੀ ਪੁਸਤਕਾਂ ਨੂੰ ਡਿਜ਼ੀਟਲ ਰੂਪ ’ਚ ਸੰਭਾਲਣ ਦਾ... Read more »

ਰਾਸ਼ਟਰੀ ਵੋਟਰ ਦਿਵਸ ‘ ਪੰਜਾਬ ਚੋਣ ਕੁਇੱਜ – 2025’

ਮਾਲੇਰਕੋਟਲਾ  09 ਜਨਵਰੀ :                          ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ  ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਸਬੰਧੀ “ਪੰਜਾਬ ਇਲੈਕਸ਼ਨ ਕੁਇਜ਼-2025” ਵਿੱਚ ਨਾਗਰੀਕਾਂ ਦੀ ਸਮੂਲੀਅਤ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲਾ ਸਵੀਪ ਨੋਡਲ ਅਫਸਰ (ਕਾਲਜਾਂ) ਪ੍ਰਿੰਸੀਪਲ ਮੁਹੰਮਦ ਇਰਫਾਨ ਫਾਰੂਕੀ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੌਕੇ ਜ਼ਿਲਾ ਖੇਡ ਅਫਸਰ ਗੁਰਦੀਪ ਸਿੰਘ, ਨੋਡਲ ਅਫਸਰ 106 ਬਹਾਦਰ ਸਿੰਘ ,ਹੈੱਡਮਾਸਟਰ ਮੁਹੰਮਦ ਅਸਗਰ, ਨੋਡਲ ਅਫਸਰ ਸਵੀਪ 105 ਕੁਲਬੀਰ ਸਿੰਘ , ਮਨਪ੍ਰੀਤ ਸਿੰਘ ਅਤੇ ਸੁਪਰਵਾਈਜਰ ਰੂਚੀ ਗੁਪਤਾ ਤੋਂ ਇਲਾਵਾਂ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ ।                    ਪ੍ਰਿੰਸੀਪਲ ਮੁਹੰਮਦ ਇਰਫਾਨ ਫਾਰੂਕੀ ਨੇ ਕਿਹਾ ਕਿ ਇਹ ਕੁਇਜ਼, ਪੰਜਾਬ ਦੇ ਲੋਕਾਂ ਵਿੱਚ ਚੋਣ ਪ੍ਰਕਿਰਿਆਵਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਉਦੇਸ਼ ਇਸ ਸਮਾਗਮ ਵਿੱਚ ਮੀਡੀਆ ਅਤੇ ਵਿਦਿਅਕ ਸੰਸਥਾਵਾਂ ਸਮੇਤ ਵੱਖ-ਵੱਖ ਭਾਈਵਾਲਾਂ ਨੂੰ ਸ਼ਾਮਲ ਕਰਕੇ ਚੋਣਾਂ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਵੋਟਿੰਗ ਵਾਲਾ ਇੱਕ ਜੀਵੰਤ ਸੱਭਿਆਚਾਰ ਪੈਦਾ ਕਰਨਾ ਹੈ।                    ਉਨਾਂ ਵੱਖ ਵੱਖ ਵਿਭਾਗਾਂ ਤੋਂ ਆਏ ਹੋਏ ਪ੍ਰਤੀਨਿਧੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਰੇਕ ਵਿਭਾਗ ਦੇ ਪੂਰਨ ਯਤਨਾਂ ਸਦਕਾਂ ਹੀ ਮੁੱਖ ਚੋਣ ਅਫਸਰ ਵੱਲੋਂ ਪ੍ਰਤੀ ਹਲਕਾ ਹਜਾਰ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਅਤੇ ਭਾਗੀਦਾਰੀ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕਦਾ ਹੈ।ਉਹਨਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਸਿੱਖਿਆ ਵਿਭਾਗ ਦੇ ਨੁੰਮਾਇਦੇ ਮੁਹੰਮਦ ਅਸਗਰ ਨੂੰ ਵਿਸ਼ੇਸ ਤੌਰ ਤੇ ਸਕੂਲਾ ਅਤੇ ਕਾਲਜਾਂ ਵਿੱਚ ਜਾ ਕੇ ਰਜਿਸਟ੍ਰੇਸ਼ਨ ਵਧਾਉਣ ਦੇ ਉਪਰਾਲੇ ਕਰਨ ਲਈ ਕਿਹਾ।           ਉਨ੍ਹਾਂ ਦੱਸਿਆ ਕਿ ਪੰਜਾਬ ਚੋਣ ਕੁਇਜ਼-2025 ਦੋ ਪੜਾਵਾਂ ਵਿੱਚ ਕਰਵਾਇਆ ਜਾਵੇਗਾ ਅਤੇ ਪਹਿਲੇ ਪੜਾਅ ਅਧੀਨ ਜ਼ਿਲ੍ਹਾ ਪੱਧਰ ਦੇ ਜੇਤੂਆਂ ਦੀ ਚੋਣ ਲਈ ਆਨਲਾਈਨ ਕੁਇਜ਼ ਮੁਕਾਬਲਾ ਹੋਵੇਗਾ। ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ, 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਚਾਹਵਾਨ ਉਮੀਦਵਾਰ 17 ਜਨਵਰੀ, 2025 ਤੱਕ ਰਜਿਸਟਰ ਕਰ ਸਕਣਗੇ। ਆਨਲਾਈਨ ਕੁਇਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ । ਜਿਸ ਤੋਂ ਬਾਅਦ ਦੂਜੇ ਪੜਾਅ ਅਧੀਨ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਇੱਕ ਔਫਲਾਈਨ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ।ਹਿੱਸਾ ਲੈਣ ਦੇ ਚਾਹਵਾਨ ਰਜਿਸਟ੍ਰੇਸ਼ਨ ਅਤੇ ਹੋਰ ਵੇਰਵਿਆਂ ਲਈ https://punjab.indiastatquiz.com/ ‘ਤੇ ਲਾਗਇਨ ਕਰ ਸਕਦੇ ਹਨ।                          ਸਹਾਇਕ ਨੌਡਲ ਅਫਸਰ ਸਵੀਪ ਮੁੰਹਮਦ ਬਸ਼ੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੁਇੱਜ ਵਿੱਚ ਰਾਜ ਪੱਧਰ ਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਨਾਗਰਿਕਾਂ ਨੂੰ ਲੈਪਟਾਪ, ਐਂਡਰਾਇਡ ਟੈਬਲੇਟ ਅਤੇ ਸਮਾਰਟ ਵਾਚ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਨਹਿਰੂ ਯੂਵਾ ਕੇਂਦਰ ਦੇ ਵਲੰਟੀਅਰਾਂ ਦੀ ਸਹਾਇਤਾ ਨਾਲ ਯੂਵਾ ਕਲੱਬਾਂ ਨੂੰ ਵੀ ਇਸ ਕੁਇੱਜ ਵਿੱਚ ਪ੍ਰੇਰਿਤ ਕੀਤਾ ਜਾਵੇਗਾ। Read more »

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ  ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ

ਗੁਰਦਾਸਪੁਰ, 09 ਜਨਵਰੀ (            ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ  ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ... Read more »