ਸ੍ਰੀ ਮੁਕਤਸਰ ਸਾਹਿਬ 4 ਜਨਵਰੀ ... Read more »
ਚੰਡੀਗੜ੍ਹ, 4 ਜਨਵਰੀ:ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ... Read more »
ਚੰਡੀਗੜ੍ਹ, 4 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ... Read more »
-ਨਵੇਂ ਸਾਲ ਦੀ ਆਮਦ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਸਹਿਜ ਪਾਠ ਮੌਕੇ ਨਤਮਸਤਕ ਹੋਏ ਡੀ.ਆਈ.ਜੀ. ਸਿੱਧੂਪਟਿਆਲਾ, 4 ਜਨਵਰੀ:ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ... Read more »
ਹੁਸ਼ਿਆਰਪੁਰ, 4 ਜਨਵਰੀ: ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ ਅਨੁਸਾਰ ਅੱਜ ਰੀਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਮੁਹਿੰਮ ਚਲਾਈ ਗਈ।... Read more »
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ:01.01.2025 ਦੇ ਆਧਾਰ ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ... Read more »
ਬਰਨਾਲਾ, 4 ਜਨਵਰੀ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਪੰਜਾਬ ਸਰਕਾਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਕੈਂਪ 8, 9, 10 ਜਨਵਰੀ ਨੂੰ ਲਾਏ ਜਾ ਰਹੇ ਹਨ।... Read more »
ਫਰੀਦਕੋਟ 4 ਜਨਵਰੀ 2025 () ਮੌਸਮ ਵਿਚ ਆ ਰਹੇ ਬਦਲਾਅ ਨੂੰ ਮੁੱਖ ਰੱਖਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨਾ ਚਾਹੀਦਾ ਤਾਂ ਜੋਂ ਜੇਕਰ ਕਿਸੇ ਸਮੇਂ ਕੋਈ ਸਮੱਸਿਆ ਕਣਕ ਦੀ ਫ਼ਸਲ ਨੂੰ... Read more »
ਬਟਾਲਾ, 4 ਜਨਵਰੀ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ... Read more »
ਫਾਜ਼ਿਲਕਾ 4 ਜਨਵਰੀ ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵ-ਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਘਰ ਬੈਠੇ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ। Read more »
