ਪੰਜਾਬ ’ਚ ਪਿਛਲੇ ਤਿੰਨ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਹੋਇਆ : ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ/ਹੁਸ਼ਿਆਰਪੁਰ, 28 ਫਰਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ  ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਸੂਬੇ ਵਿਚ ਅਥਾਹ ਤਰੱਕੀ ਹੋਈ ਹੈ ਭਾਵੇਂ ਉਹ ਸਿੱਖਿਆ, ਸਿਹਤ, ਉਦਯੋਗ, ਨਿਵੇਸ਼, ਖੇਡਾਂ ਅਤੇ ਰੋਜ਼ਗਾਰ ਦਾ ਖੇਤਰ ਹੋਵੇ।                 ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਗੋਗੋ ਮਹਿਤਾਬਪੁਰ ਵਿਖੇ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਬਲਦੀਪ ਸਿੰਘ ਸੈਣੀ ਦੀ ਨਿਯੁਕਤੀ ਸਬੰਧੀ ਰੱਖੇ ਸਮਾਗਮ ਵਿਚ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਵੱਖ-ਵੱਖ ਖੇਤਰਾਂ ਅੰਦਰ ਤਰੱਕੀ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਅੰਦਰ ਨਵੀਂ ਕ੍ਰਾਂਤੀ ਆਈ ਹੈ ਜਿਸ ਤਹਿਤ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਹੈਪੀਨੈਸ ਦੀ ਸਥਾਪਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਤਹਿਤ 9 ਸਕੂਲ ਉਸਾਰੇ ਜਾਣਗੇ। ਸਿਹਤ ਖੇਤਰ ਦੀ ਗੱਲ ਕਰਦਿਆਂ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਾਉਣ ਦੇ ਕੀਤੇ ਵਾਅਦੇ ਨੂੰ ਸਫ਼ਲਤਾਪੂਰਵਕ ਲਾਗੂ ਕਰਦਿਆਂ ਜ਼ਿਲ੍ਹੇ ਵਿਚ 73 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ ਜਿਥੇ ਲੋਕਾਂ ਨੂੰ ਵਧੀਆ ਢੰਗ ਨਾਲ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਰੋਜ਼ਗਾਰ ਦੇ ਖੇਤਰ ਬਾਰੇ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਮਹੀਨੇ ਤੱਕ ਜ਼ਿਲ੍ਹੇ ਵਿਚ ਰੋਜ਼ਗਾਰ ਬਿਊਰੋ ਵਲੋਂ 2086 ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਦੀ ਸਹੂਲਤ ਲਈ ਬਿਜਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਗਿਆ ਜਿਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ 2024 ਤੋਂ ਹੁਣ ਤੱਕ 103 ਨਿਵੇਸ਼ਕਾਂ ਵਲੋਂ ਆਨਲਾਈਨ ਪੋਰਟਲ ਰਾਹੀਂ 3066 ਕਰੋੜ ਰੁਪਏ ਦੇ ਨਵੇਂ ਨਿਵੇਸ਼ ਲਈ ਤਜਵੀਜ਼ਾਂ ਭੇਜੀਆਂ ਗਈਆਂ।                 ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਰਾਜ ਦੀ ਖੁਸ਼ਹਾਲੀ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਚੰਗੀਆ ਸਖਸ਼ੀਅਤਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਨੇ ਚੇਅਰਮੈਨ ਬਲਦੀਪ ਸਿੰਘ ਸੈਣੀ ਨੂੰ ਅਹੁਦੇ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਸਮਰਪਣ ਭਾਵਨਾ ਅਤੇ ਮਿਹਨਤ ਨਾਲ ਨਿਭਾਉਣਗੇ। ਬਲਦੀਪ ਸਿੰਘ ਸੈਣੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਸ਼ਿਦਤ ਨਾਲ ਸੇਵਾ ਕਰਨਗੇ। ਇਸ ਮੌਕੇ ਦੋਵਾਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਰੋਹ ਵਿਚ ਜਿੱਥੇ ਹਲਕਾ ਗੜ੍ਹਸ਼ੰਕਰ ਦੇ ਸਮੂਹ ਸਰਪੰਚ ਅਤੇ ਪੰਚ, ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਕੌਂਸਲ ਦੇ ਪ੍ਰਧਾਨ ਤਰਿੰਬਕ ਦੱਤ ਐਰੀ, ਨਗਰ ਪੰਚਾਇਤ ਦੇ ਪ੍ਰਧਾਨ ਦਵਿੰਦਰ ਸਿੰਘ, ਮੀਤ ਪ੍ਰਧਾਨ ਸ਼ਸ਼ੀ ਬਾਂਗੜ, ਹਰਿੰਦਰ ਮਾਨ, ਚਰਨਜੀਤ ਸਿੰਘ ਚੰਨੀ, ਪ੍ਰਿੰਸ ਚੌਧਰੀ, ਕ੍ਰਿਪਾਲ ਸਿੰਘ, ਸੁਮਿਤ ਸੋਨੀ, ਧਰਮ ਸਿੰਘ ਫੌਜੀ ਆਦਿ ਵੀ ਮੌਜੂਦ ਸਨ। Read more »

ਬਿਨਾ ਐਨ.ਓ.ਸੀ. ਤੋਂ ਹੋਵੇਗੀ ਰਜਿਸਟਰੀ, ਪੰਜਾਬ ਸਰਕਾਰ ਨੇ 31 ਅਗਸਤ ਤੱਕ ਵਧਾਇਆ ਸਮਾਂ : ਆਸ਼ਿਕਾ ਜੈਨ

ਹੁਸ਼ਿਆਰਪੁਰ, 28 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਕਰਨ ਦੀ 28 ਫਰਵਰੀ 2025 ਤੱਕ ਦੀ ਮਿਆਦ ਨੂੰ ਵਧਾ ਕੇ 31 ਅਗਸਤ 2025... Read more »

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ 18-19 ਸਾਲ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਨਿਰਦੇਸ਼ ਦਿੱਤੇ

ਗੁਰਦਾਸਪੁਰ, 28 ਫਰਵਰੀ (            ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ... Read more »

ਜ਼ਿਲ੍ਹਾ ਮੋਗਾ ਵਿੱਚ ਈ ਡੀ ਏ ਆਰ ਪੋਰਟਲ ਦੀ ਸ਼ੁਰੂਆਤ, ਸੜਕ ਹਾਦਸਿਆਂ ਦਾ ਤਿਆਰ ਹੋਵੇਗਾ ਡਾਟਾ ਬੇਸ

ਮੋਗਾ, 28 ਫਰਵਰੀ (000) –ਸੜਕ ਹਾਦਸਿਆਂ ਦੇ ਦਾਅਵਿਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇਹਾਦਸਿਆਂ ਨਾਲ ਸਬੰਧਤ ਡਾਟਾ ਬੇਸ ਤਿਆਰ ਕਰਨ ਲਈ ਜ਼ਿਲ੍ਹਾ ਮੋਗਾ ਵਿੱਚ ਮਿਤੀ 1 ਮਾਰਚ ਤੋਂ ਈ ਡੀ ਏ ਆਰ... Read more »

ਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਪੱਬਾਂ ਭਾਰ,

ਫਾਜ਼ਿਲਕਾ 28 ਫਰਵਰੀਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਜ਼ਿਲਾ ਖੇਤੀਬਾੜੀ ਵਿਭਾਗ ਨੇ ਆਪਣੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ ਵਿੱਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ: ਸੰਦੀਪ ਰਿਣਵਾਂ ਨੇ ਬਲਾਕ ਖੂਹੀਆਂ ਸਰਵਰ... Read more »

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋੜਵੰਦ ਪਰਿਵਾਰਾਂ ਨੂੰ ਅਵਾਸ ਯੋਜਨਾ ਤਹਿਤ ਪ੍ਰਵਾਨਗੀ ਪੱਤਰ ਵੰਡੇ

ਫਰੀਦਕੋਟ 28 ਫਰਵਰੀ 2025() ਅੱਜ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਅਵਾਸ ਯੋਜਨਾ ਤਹਿਤ ਲੋੜਵੰਦ ਲਾਭਪਾਤਰੀ 209 ਪਰਿਵਾਰਾਂ ਨੂੰ ਘਰ ਬਨਾਉਣ ਲਈ ਨੂੰ ਰਸਮੀ ਤੌਰ ਤੇ ਪ੍ਰਵਾਨਗੀ ਪੱਤਰ ਵੰਡੇ। ਇਸ... Read more »

ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ-ਡੀ.ਸੀ

ਫਰੀਦਕੋਟ 28 ਫਰਵਰੀ () ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 20(5) ਦੀ ਸ਼ੁਰੂਆਤ ਦੇ ਤਹਿਤ, ਮਿਤੀ 25.11.2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ... Read more »

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ... Read more »

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ... Read more »

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

ਪਟਿਆਲਾ, 27 ਫ਼ਰਵਰੀ:ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ,... Read more »