ਫ਼ਿਰੋਜ਼ਪੁਰ 30 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਰਾਜ ‘ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ... Read more »
ਧਨੌਲਾ, 30 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਏ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਜਿੱਥੇ ਸਕੂਲਾਂ ਵਿਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ,... Read more »
ਮਾਲੇਰਕੋਟਲਾ30 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਸਿੱਖਿਆ ਹਾਸਲ ਕਰਕੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫਲਤਾ ਪ੍ਰਾਪਤ ਕਰ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕੇ ਦੇ ਪਿੰਡ ਸ਼ੇਖੂਪੁਰਾ ਕਲਾ, ਹੁਸੈਨਪੁਰਾ,ਢੱਡੇਵਾੜੀ ਅਤੇ ਹਕੀਮਪੁਰਾ ਦੇ ਵੱਖ-ਵੱਖ ਸਕੂਲਾਂ ਵਿੱਚ ਕਰੀਬ 42 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਮੌਕੇ ਕੀਤਾ। ਵਿਧਾਇਕ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਦੇ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਦਿਨ ਪ੍ਰਤੀ ਦਿਨ ਭਰੋਸਾ ਵੱਧ ਰਿਹਾ ਹੈ, ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ’ਚ ਸੁਧਾਰ ਲਿਆਉਣ ਸੂਬਾ ਸਰਕਾਰ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਕਲਾ ਵਿਖੇ 19 ਲੱਖ 56 ਹਜਾਰ ਰੁਪਏ... Read more »
ਮਾਲੇਰਕੋਟਲਾ 30 ਅਪ੍ਰੈਲ: ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ । ਇਸ ਗੱਲ ਦੀ ਜਾਣਕਾਰੀ ਅੱਜ ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ ਕਮ ਨਗਰ ਨਿਗਮ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਦਿੱਤੀ । ਉਨ੍ਹਾਂ ਕਿਹਾ ਕਿ ਜਲਦ ਹੀ ‘ਵਿਲੇਜ਼ ਡਿਫੈਂਸ ਕਮੇਟੀ-ਪਿੰਡਾ ਦੇ ਪਹਿਰੇਦਾਰ ,ਵਾਰਡ ਸੁਰੱਖਿਆ ਕਮੇਟੀਆਂ ਨੂੰ ਜਾਗਰੂਕ ਕਰਨ ਲਈ 02 ਤੋਂ 04 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਜਿਥੇ ਉਨ੍ਹਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਹ ਮੀਟਿੰਗ ‘ਨਸ਼ਾ ਮੁਕਤੀ ਯਾਤਰਾ’ਮੁਹਿੰਮ ਦੀ ਰਸਮੀ ਸ਼ੁਰੂਆਤ ਵਜੋ ਹੋਵੇਗੀ । ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖ਼ਿਲਾਫ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ, ਸਮਾਜ ਨੂੰ ਨਸ਼ਾ ਰਹਿਤ ਬਣਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਹੈ। ਜਗਦੀਪ ਜੱਗਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ ਲੜਾਈ ਨੂੰ ਜਨ ਅੰਦੋਲਨ ਵਿੱਚ ਬਦਲਣ ਦੀ ਜ਼ਰੂਰਤ ਹੈ ਅਤੇ ਇਹ ਉਦਮ ਤਦ ਹੀ ਸਫਲ ਹੋ ਸਕਦਾ ਹੈ ਜਦੋਂ ਸਮਾਜ ਦਾ ਹਰ ਇੱਕ ਵਿਅਕਤੀ ਇਸ ਮੁਹਿੰਮ ਵਿੱਚ ਭਾਗ ਲਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ ਆਪਣੇ ਘਰ, ਗਲੀ, ਮੁਹੱਲੇ, ਪਿੰਡ ਅਤੇ ਸ਼ਹਿਰ ਪੱਧਰ ‘ਤੇ ਆਵਾਜ਼ ਉਠਾਈ ਜਾਵੇ । ਉਨ੍ਹਾਂ ਮੀਡੀਆਂ ਦੇ ਸਾਥੀਆਂ ਨੂੰ ਆਪਣਾ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਸੂਚਨਾ ਗੁਪਤ ਰੱਖੀ ਜਾਵੇਗੀ । ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦਿਵਾਂਗੇ । ਉਨ੍ਹਾਂ ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਕਮੇਟੀਆਂ ਅਤੇ ਸਰਪੰਚਾਂ ਤੋਂ ਉਮੀਦ ਜਤਾਈ ਕਿ ਉਹ ਨਸ਼ਾ ਮੁਕਤੀ ਯਾਤਰਾ ਨੂੰ ਸਫਲ ਬਣਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਸਰਕਾਰ ਅਤੇ ਕਾਨੂੰਨੀ ਅਧਿਕਾਰੀਆਂ ਵੱਲੋਂ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਸਿਵਲ ਸੋਸਾਇਟੀ ਅਤੇ ਸਥਾਨਕ ਲੋਕਾਂ ਦੀ ਭੂਮਿਕਾ ਵੀ ਬਹੁਤ ਹੀ ਮਹੱਤਵਪੂਰਨ ਹੈ। ਜਗਦੀਪ ਜਗ੍ਹਾ ਨੇ ਅਖੀਰ ਵਿੱਚ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਸਮਾਜ ਦੀ ਚਿੰਤਾ ਹੈ। ਇਸ ਲਈ ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦੇਵਾਂਗੇ । ਇਸ ਮੌਕੇ ਉਨ੍ਹਾਂ ਨਾਲ ਕੋਆਰਡੀਨੇਟਰ ਯੁੱਧ ਨਸ਼ੇ ਵਿਰੁੱਧ ਜਿਲ੍ਹਾ ਮਾਲੇਰਕੋਟਲਾ ਨਿਸਾਰ ਅਹਿਮਦ ਛੰਨਾ, ਕੋਆਰਡੀਨੇਟਰ ਮਾਲੇਰਕੋਟਲਾ ਸ਼ਿੰਗਾਰਾ ਸਿੰਘ ਰੁੜਕਾ ਅਤੇ ਕੋਆਰਡੀਨੇਟਰ ਅਮਰਗੜ੍ਹ ਗੁਰਪ੍ਰੀਤ ਸਿੰਘ ਬਨਭੋਰਾ ਵੀ ਮੌਜੂਦ ਸਨ । Read more »
ਮਾਨਸਾ, 30 ਅਪ੍ਰੈਲ : ਸਫਾਈ ਸੇਵਕਾਂ ਦਾ ਕੰਮ ਬਹੁਤ ਹੀ ਜ਼ਿਆਦਾ ਮੁਸ਼ਿਕਲ ਹੁੰਦਾ ਹੈ ਅਤੇ ਸਫਾਈ ਕਰਮਚਾਰੀ ਸਾਰੇ ਆਪਣੇ-ਆਪਣੇ ਇਲਾਕੇ ਵਿੱਚ ਸਫਾਈ ਦਾ ਪੂਰਾ ਧਿਆਨ ਰੱਖਦੇ ਹਨ, ਜ਼ਿਨ੍ਹਾਂ ਕਾਰਨ ਅਸੀਂ ਸਾਰੇ ਸਾਫ਼-ਸੁਥਰੇ ਵਾਤਾਵਰਣ ਵਿੱਚ ਵਿਚਰਦੇ... Read more »
ਜਗਰਾਉਂ, 30 ਅਪ੍ਰੈਲ (000) – ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕਾਉਂਕੇ ਕਲਾਂ, ਮੱਲ੍ਹਾ ਅਤੇ ਚੱਕਰ ਦੇ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਣ ਕਾਰਜ਼ਾਂ ਨੂੰ ਲੋਕ ਅਰਪਿਤ ਕੀਤਾ ਗਿਆ। ਪਿੰਡ ਚੱਕਰ ਵਿਖੇ ਵਿਧਾਇਕ ਮਾਣੂੰਕੇ ਵੱਲੋਂ ਜਦੋਂ ਬਜ਼ੁਰਗ ਹਲਵਾਈ ਤਰਸੇਮ ਲਾਲ ਤੋਂ ਰੀਬਨ ਕਟਵਾਇਆ ਤਾਂ ਲੋਕਾਂ ਨੇ ਤਾੜੀਆਂ ਮਾਰ ਕੇ ਸੁਆਗਤ ਕੀਤਾ ਅਤੇ ਖੁਸ਼ੀ ਦਾ ਮਹੌਲ ਬਣ ਗਿਆ। ਬਾਕੀ ਸਕੂਲਾਂ ਵਿੱਚ ਵਿਧਾਇਕ ਵੱਲੋਂ ਬੱਚਿਆਂ ਕੋਲੋਂ ਰੀਬਨ ਕਟਵਾਕੇ ਹੌਸਲਾ-ਅਫ਼ਜ਼ਾਈ ਕੀਤੀ ਗਈ। ਵਿਧਾਇਕ ਮਾਣੂੰਕੇ ਨੇ ਦੱਸਿਆ ਕਿ ਸਰਕਾਰੀ ਕੰਨ੍ਹਿਆਂ ਹਾਈ ਸਕੂਲ ਪੱਤੀ ਸ਼ਾਮ ਸਿੰਘ ਵਿਖੇ 9 ਲੱਖ 65 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਜਦਕਿ ਪਿੰਡ ਮੱਲ੍ਹਾ ਦੇ ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਾਸਕਟਬਾਲ ਕੋਰਟ ਦੀ ਮੁਰੰਮਤ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੱਕਰ ਵਿਖੇ 7 ਲੱਖ 42 ਹਜ਼ਾਰ 500 ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮਾਂ ਦੀ ਰਿਪੇਅਰ ਕਰਵਾਕੇ ਵਿਦਿਆਰਥੀਆਂ ਨੂੰ ਸਪੁਰਦ ਕੀਤੇ ਗਏ। ਇਹਨਾਂ ਸਕੂਲਾਂ ਵੱਲੋਂ ਕਰਵਾਏ ਗਏ ਵੱਖ-ਵੱਖ ਸਮਾਗਮਾਂ ਵਿੱਚ ਬੱਚਿਆਂ ਤੇ ਮਾਪਿਆਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਕੂਲਾਂ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਕਰਵਾਏ ਜਾ ਰਹੇ ਸਾਂਝੇ ਪ੍ਰੋਗਰਾਮਾਂ ਦਾ ਮੁੱਖ ਮੰਤਵ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਅਤੇ ਹੋਰ ਬਿਹਤਰ ਬਨ੍ਹਾਉਣਾ ਹੈ। ਉਹਨਾਂ ਆਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਅਧਿਆਪਕ ਹਨ, ਸਰਕਾਰੀ ਸਕੂਲਾਂ ਵਿੱਚ ਕਿਤਾਬਾਂ, ਵਰਦੀਆਂ ਮੁਫ਼ਤ ਮਿਲਦੀਆਂ ਹਨ ਅਤੇ... Read more »
ਚੰਡੀਗੜ੍ਹ, 30 ਅਪ੍ਰੈਲਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ... Read more »
ਜਲੰਧਰ, 30 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ ਵਿੱਚ ਸਰਕਾਰੀ ਸਕੂਲ ਬਸਤੀ ਸ਼ੇਖ ਜਲੰਧਰ ਦੀ ਵਿਦਿਆਰਥਣ ਨਿਹਾਰਿਕਾ ਨੇ 600 ਵਿੱਚੋਂ 590 ਅੰਕ ਪ੍ਰਾਪਤ ਕਰਕੇ... Read more »
ਚੰਡੀਗੜ੍ਹ, 30 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ... Read more »
ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ... Read more »