ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਚੰਡੀਗੜ੍ਹ, 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ.... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 30 ਅਪ੍ਰੈਲ ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ... Read more »

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਚੰਡੀਗੜ੍ਹ, 30 ਅਪ੍ਰੈਲ ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.)... Read more »

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

ਚੰਡੀਗੜ੍ਹ , 30 ਅਪ੍ਰੈਲ :  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ।... Read more »

ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ... Read more »

ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕਰੀ 41 ਲੱਖ ਰੁਪਏ ਦੀ ਲਾਗਤ ਨਾਲ ਹੋਏ... Read more »

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ

ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ 6 ਸਕੂਲਾਂ ਵਿੱਚ 77.71 ਲੱਖ ਰੁਪਏ ਦੀ ਲਾਗਤ ਹੋਏ... Read more »

ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਜਲੰਧਰ, 30 ਅਪ੍ਰੈਲ :‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ... Read more »

ਸੁਚੱਜੇ ਖ਼ਰੀਦ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 621383 ਮੀਟਰਕ ਟਨ ਵਿਚੋਂ 98 ਫੀਸਦੀ ਦੀ ਖਰੀਦ – ਵਧੀਕ ਡਿਪਟੀ ਕਮਿਸ਼ਨਰ

ਮੋਗਾ, 29 ਅਪ੍ਰੈਲ: ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ... Read more »

ਰਾਸ਼ਟਰੀ ਪਸ਼ੁਧਨ ਮਿਸ਼ਨ ਬੀਮਾ ਯੋਜਨਾ ਦਾ ਲਾਭ ਲੈਣ ਲਈ ਦੁੱਧ ਉਤਪਾਦਕ ਕਿਸਾਨ ਆਉਣ ਅੱਗੇ

ਮਾਲੇਰਕੋਟਲਾ 28 ਅਪ੍ਰੈਲ-                                 ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਮਾਲੇਰਕੋਟਲਾ ਸੁਰਿੰਦਰ ਸਿੰਘ ਵਲੋਂ ਦੁੱਧ ਉਤਪਾਦਕ ਕਿਸਾਨਾਂ ਨੂੰ ਕੇਂਦਰ ਸਰਕਾਰ ਦੀ ਰਾਸ਼ਟਰੀ ਪਸ਼ੁਧਨ ਮਿਸ਼ਨ (NLM) ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਆਪਣੇ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲੈਣ ਲਈ ਅਪੀਲ ਕੀਤੀ ਗਈ।                  ਉਹਨਾਂ ਦੱਸਿਆ ਕਿ  ਇਹ ਯੋਜਨਾ ਸਿਰਫ਼ ਪੰਜ (5) ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਮਾ ਪ੍ਰੀਮਿਅਮ ਦੀ ਵੱਡੀ ਰਕਮ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਭਰੀ ਜਾਂਦੀ ਹੈ।ਬੀਮਾ ਹੋਏ ਪਸ਼ੂ ਦੀ ਮੌਤ ਦੀ ਸਥਿਤੀ ਵਿੱਚ ਲਾਭਪਾਤਰੀ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ।                                 ਉਹਨਾਂ ਕਿਹਾ ਹੈ ਕਿ ਪਸ਼ੂ ਪਾਲਣ ਕਿਸਾਨ ਦੀ ਰੀੜ ਦੀ ਹੱਡੀ ਹੁੰਦੀ ਹੈ ਅਤੇ ਇੱਕ ਪਸ਼ੂ ਦੀ ਮੌਤ ਸਿਰਫ਼ ਇਕ ਜਾਨੀ ਨੁਕਸਾਨ ਨਹੀਂ, ਸਗੋਂ ਇਸ ਨਾਲ ਪਰਿਵਾਰ ਦੀ ਆਮਦਨ ’ਤੇ ਵੀ ਵੱਡੀ ਸੱਟ ਲੱਗਦੀ ਹੈ। ਉਹਨਾਂ ਦੁੱਧ ਉਤਪਾਦਕ ਕਿਸਨਾਂ ਨੂੰ ਇਸ ਬੀਮਾ ਯੋਜਨਾ ਨਾਲ ਆਪਣੇ ਪਸ਼ੂਆਂ ਦੀ ਜ਼ਿੰਦਗੀ ਅਤੇ ਆਪਣੀ ਆਮਦਨ ਨੂੰ ਸੁਰੱਖਿਅਤ ਬਣਾਉਣ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਇਹ ਬੀਮਾ ਨਹੀਂ, ਸਗੋਂ ਡੇਅਰੀ ਕਿਸਾਨ ਅਤੇ ਪਸ਼ੂ ਦੋਵਾਂ ਲਈ ਇੱਕ ਆਸਰਾ ਹੈ।                    ਉਹਨਾਂ ਕਿਹਾ ਕਿ ਚਾਹਵਾਨ ਦੁੱਧ ਉਤਪਾਦਕ ਕਿਸਾਨ ਵਧੇਰੇ ਜਾਣਕਾਰੀ ਲਈ ਦਫ਼ਤਰ ਡੇਅਰੀ ਵਿਕਾਸ ਵਿਭਾਗ, ਮਾਲੇਰਕੋਟਲਾ ਜਾਂ ਦਫਤਰ ਮੋਬਾਇਲ ਨੰ. 97812-25425  ਤੇ ਸੰਪਰਕ ਕਰ ਸਕਦੇ ਹਨ । Read more »