ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ

ਚੰਡੀਗੜ੍ਹ, 10 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕ ਸੰਕਟ ਦੀ ਇਸ ਘੜੀ ਵਿੱਚ... Read more »

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ ‘ਤੇ ਜਲਦੀ ਨਾ ਜਾਣ ਅਤੇ... Read more »

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਚੰਡੀਗੜ੍ਹ, 10 ਮਈ:ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ... Read more »

ਜ਼ਿਲ੍ਹਾ ਫਾਜ਼ਿਲਕਾ ਵਿਚ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ, ਲੋਕ ਘਬਰਾਉਣ ਨਾ- ਮਨਵੇਸ਼ ਸਿੰਘ ਸਿੱਧੂ

ਫਾਜ਼ਿਲਕਾ 10 ਮਈ          ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਵੀ... Read more »

ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ, ਨਕਾਮਿਆਂ ਕਾਰਨ ਪੰਜਾਬੀਆਂ ਨੂੰ ਹੱਕਾਂ ਹਿੱਤਾਂ ਲਈ ਸੰਘਰਸ਼ ਕਰਨਾ ਪਿਆ- ਆਗੂ

ਨੰਗਲ 10 ਮਈ () ਪੰਜਾਬ ਤੋ ਵਾਧੂ ਪਾਣੀ ਹਰਿਆਣਾ ਨੂੰ ਦੇਣ ਦੇ ਫੈਸਲੇ ਦੇ ਵਿਰੋਧ ਵਿੱਚ ਨੰਗਲ ਡੈਮ ਵਿਚ ਲੱਗੇ ਧਰਨੇ ਵਿੱਚ ਸਮੂਲੀਅਤ ਕਰਨ ਲਈ ਪਹੁੰਚੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਧਾਇਕ ਪ੍ਰੋ.ਬੁੱਧ... Read more »

ਹੁਸ਼ਿਆਰਪੁਰ ਜ਼ਿਲ੍ਹੇ ’ਚ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ : ਡੀ.ਸੀ

ਹੁਸ਼ਿਆਰਪੁਰ, 10 ਮਈ :                                 ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਹੱਦ ’ਤੇ ਬਣੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਜਾਂਦੀਆਂ ਸਾਵਧਾਨੀਆਂ ਨੂੰ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਵਲ ਸਾਵਧਾਨੀ ਅਪਣਾ ਕੇ ਹੀ ਸੁਰੱਖਿਅਤ ਰਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜੋ ਕਿ 24 ਘੰਟੇ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੇਸ਼ਾਨੀ ਮੌਕੇ ਜਾਂ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ ਇਨ੍ਹਾਂ ਕੰਟਰੋਲ ਰੂਮਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।                                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ 01882-220412 ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹੁਸ਼ਿਆਰਪੁਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01882-220307 ਹੈ। ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਵਿਖੇ ਕੰਟਰੋਲ ਰੂਮ ਦਾ ਨੰਬਰ 01882-220310, ਐਸ.ਡੀ.ਐਮ ਦਫ਼ਤਰ ਟਾਂਡਾ 01886-512952, ਐਸ.ਡੀ.ਐਮ. ਦਫ਼ਤਰ ਗੜ੍ਹਸ਼ੰਕਰ 01884-282022, ਐਸ.ਡੀ.ਐਮ. ਦਫ਼ਤਰ ਦਸੂਹਾ 01883-285022, ਐਸ.ਡੀ.ਐਮ. ਦਫ਼ਤਰ ਮੁਕੇਰੀਆਂ 01883-244310 ’ਤੇ ਸੰਪਰਕ ਕੀਤਾ ਜਾ ਸਕਦਾ ਹੈ।                                 ਉਨ੍ਹਾਂ ਦੱਸਿਆ ਕਿ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦਾ ਨੰਬਰ 01882-220322, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਹੁਸ਼ਿਆਰਪੁਰ ਵਿਖੇ ਕੰਟਰੋਲ ਰੂਮ ਦਾ ਨੰਬਰ 96461-16731, ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ 01882-252170 ਅਤੇ ਉੱਚੀ ਬੱਸੀ ਦਸੂਹਾ ਦੇ ਕੰਟਰੋਲ ਰੂਮ ਦਾ ਨੰਬਰ 01883-253335 ਹੈ। Read more »

ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ – ਸਿਵਲ ਤਿਆਰੀਆਂ ਦਾ ਲਿਆ ਜਾਇਜ਼ਾ, ਲੋਕਾਂ ਨਾਲ ਰੁਬਰੂ ਹੋ... Read more »

ਸੰਕਟ ਦੀ ਇਸ ਘੜੀ ’ਚ ਸਾਰੇ ਧਰਮ ਅਤੇ ਭਾਈਚਾਰੇ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 10 ਮਈ :           ਦੇਸ਼ ਵਿੱਚ ਜੰਗ ਦੀ ਸਥਿਤੀ ਦੇ ਮੱਦੇਨਜ਼ਰ, ਸਰਵਧਰਮ ਸਦਭਾਵਨਾ ਕਮੇਟੀ ਵੱਲੋਂ ਫਿਊਚਰ ਰੈਡੀ ਇੰਸਟੀਚਿਊਟ ਵਿਦਿਆ ਮੰਦਿਰ ਸ਼ਿਮਲਾ ਪਹਾੜੀ ਹੁਸ਼ਿਆਰਪੁਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਧਰਮਾਂ, ਭਾਈਚਾਰਿਆਂ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਮੈਂਬਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਅਤੇ ਸਰਹੱਦਾਂ ‘ਤੇ ਲੜ ਰਹੀਆਂ ਫੌਜਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਸਿਵਲ ਡਿਫੈਂਸ ਸਿਖਲਾਈ ਵੀ ਲੈਣੀ ਚਾਹੀਦੀ ਹੈ ਤਾਂ ਜੋ ਕਿਸੇ ਆਫ਼ਤ ਦੀ ਸਥਿਤੀ ਵਿੱਚ ਜ਼ਖਮੀ ਲੋਕਾਂ ਦੀ ਜਾਨ ਬਚਾਉਣ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਸਾਨੂੰ ਪ੍ਰਸ਼ਾਸਨ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ ਵੱਲੋਂ ਸਪਾਂਸਰ ਕੀਤੀਆਂ ਜਾ ਰਹੀਆਂ ਅੱਤਵਾਦੀ ਗਤੀਵਿਧੀਆਂ ਦਾ ਦ੍ਰਿੜ ਅਤੇ ਢੁਕਵਾਂ ਜਵਾਬ ਦੇਣਾ ਬਹੁਤ ਜ਼ਰੂਰੀ ਹੈ। ਜਿਸ ਵਿੱਚ ਸਾਡੀਆਂ ਹਥਿਆਰਬੰਦ ਫੌਜਾਂ ਸਮਰੱਥ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਰਵਧਰਮ ਸਦਭਾਵਨਾ ਕਮੇਟੀ ਦੇ ਕਨਵੀਨਰ ਅਨੁਰਾਗ ਸੂਦ, ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਚੇਅਰਮੈਨ ਲਾਰੈਂਸ ਚੌਧਰੀ, ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਅਵਤਾਰ ਸਿੰਘ ਲਾਇਲ, ਗੁਰਨਾਮ ਸਿੰਘ ਘੁੰਮਣ, ਅਹਿਮਦੀਆ ਮੁਸਲਿਮ ਜਮਾਤ ਤੋਂ ਮੌਲਵੀ ਸ਼ਾਹਬਾਜ਼ ਮੰਨਨ, ਸੂਦ ਸਭਾ ਹੁਸ਼ਿਆਰਪੁਰ ਦੇ ਪ੍ਰਧਾਨ ਅਰਵਿੰਦ ਸੂਦ ਐਡਵੋਕੇਟ, ਸੇਵਾਮੁਕਤ ਡੀਐਫਐਸਓ ਇੰਦਰ ਮੋਹਨ ਸ਼ਰਮਾ ਅਤੇ ਸਮਾਜ ਸੇਵਕ ਮਨੀ ਗੋਗੀਆ ਨੇ ਵੀ ਦੇਸ਼ ਨੂੰ ਸੰਬੋਧਨ ਕੀਤਾ ਅਤੇ ਸਾਰੇ ਦੇਸ਼ ਵਾਸੀਆਂ ਨੂੰ ਅਜਿਹੇ ਸਮੇਂ ਵਿੱਚ ਇੱਕਜੁੱਟ ਹੋਣ ਦਾ ਸੱਦਾ ਦਿੱਤਾ।         ਇਸ ਮੌਕੇ ਬਾਬਾ ਬਾਲਕ ਨਾਥ ਟਰੱਸਟ ਦੇ ਸੰਸਥਾਪਕ ਹਰਸ਼ਵਿੰਦਰ ਸਿੰਘ ਪਠਾਨੀਆ, ਸੂਦ ਸਭਾ ਦੇ ਸਕੱਤਰ ਅਨਿਲ ਸੂਦ, ਮਹਾਰਿਸ਼ੀ ਭ੍ਰਿਗੂ ਵੇਦ ਵਿਦਿਆਲਿਆ ਦੇ ਸੰਸਥਾਪਕ ਪੰਕਜ ਸੂਦ, ਪ੍ਰੋ: ਨਜਮ ਰਿਆਦ, ਪ੍ਰੋ: ਟਰੇਸੀ ਕੋਹਲੀ, ਸ਼੍ਰੀ ਰਵਿਦਾਸ ਸਭਾ ਦੇ ਪ੍ਰਧਾਨ ਰਾਕੇਸ਼ ਕੁਮਾਰ, ਮਨਦੀਪ ਚੇਚੀ, ਪਿ੍ੰਸੀਪਲ ਸ਼ੋਭਾ ਰਾਣੀ, ਵਿਜੇ ਕੰਵਰ, ਮਨੀਸ਼ਾ ਜੋਸ਼ੀ, ਚਾਹਤ ਪਠਾਨੀਆ, ਚੇਤਨਾ ਅਤੇ ਹੋਰ ਪਤਵੰਤੇ ਹਾਜ਼ਰ ਸਨ | ਇਸ ਮੌਕੇ ‘ਤੇ ਮੌਜੂਦ ਲੋਕਾਂ ਨੇ ਪ੍ਰਸ਼ਾਸਨ ਵੱਲੋਂ ਸਪਾਂਸਰ ਕੀਤੀ ਗਈ ਸਿਵਲ ਡਿਫੈਂਸ ਸਿਖਲਾਈ ਲਈ ਫਾਰਮ ਵੀ ਭਰੇ। Read more »

ਖੇਤੀਬਾੜੀ ਵਿਭਾਗ ਨੇ ਡੀਲਰਾਂ ਨੂੰ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕਰਨ ਲਈ ਪ੍ਰੇਰਿਆ

ਸ੍ਰੀ ਮੁਕਤਸਰ ਸਾਹਿਬ, 10 ਮਈ ਸਾਉਣੀ-2025 ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ, ਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ, ਮੁੱਖ ਖੇਤਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ: ਕਰਨਜੀਤ ਸਿੰਘ ਗਿੱਲ... Read more »

ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਨਵੇਂ ਚੇਅਰਮੈਨ ਬਣੇ ਜਸਪਾਲ ਸਿੰਘ ਚੇਚੀ

ਹੁਸ਼ਿਆਰਪੁਰ, 10 ਮਈ:ਦਾਣਾ ਮੰਡੀ ਵਿਖੇ ਹੋਏ ਇੱਕ ਸਾਦੇ ਸਮਾਰੋਹ ਦੌਰਾਨ ਅੱਜ ਜਸਪਾਲ ਸਿੰਘ ਚੇਚੀ ਨੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਦੇਸ਼ ਦੀਆਂ ਸਰਹੱਦਾਂ... Read more »