ਜਲੰਧਰ, 5 ਮਈ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਥਾਨਕ ਮੋਤਾ ਸਿੰਘ ਨਗਰ ਵਿੱਚ ਹੋਏ ਇੱਕ ਬਜ਼ੁਰਗ ਔਰਤ ਦੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਇਸ ਅਪਰਾਧ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।... Read more »
ਜਲੰਧਰ, 5 ਮਈ: ਸਕੂਲ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ 37.99 ਲੱਖ ਦੇ ਵਿਕਾਸ... Read more »
ਜਲੰਧਰ, 5 ਮਈ : ਵਿੱਤੀ ਸਾਲ 2024-2025 ਦੀ ਚੌਥੀ ਤਿਮਾਹੀ ਦੀ ਸਮੀਖਿਆ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਮੁਕੰਮਲ ਹੋ ਗਿਆ ਹੈ। ਐਲ.ਡੀ.ਐਮ. ਜਲੰਧਰ ਐੱਮ.ਐੱਸ. ਮੋਤੀ ਨੇ ਜਾਣਕਾਰੀ ਦਿੰਦਿਆਂ... Read more »
ਮਾਲੇਰਕੋਟਲਾ 05 ਮਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਨੂੰ ਲਾਮਬੰਦ ਕਰਨ ਲਈ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮਲੇਰਕੋਟਲਾ ਦੇ ਵਿਦਿਆਰਥੀਆਂ ਵਲੋਂ ” ਨਸ਼ੇ ਦੀ ਲੱਤ,ਮਾਰ ਦੇਵੇ ਮਤ” ਨਾਂ ਦਾ ਨੁੱਕੜ ਨਾਟਕ ਖੇਡਿਆ ਗਿਆ। ਇਸ ਮੌਕੇ ਲੁਧਿਆਣਾ ਤੋਂ ਉਚੇਚੇ ਤੌਰ ਤੇ ਪੁੱਜੇ ਰਾਜਨ ਪ੍ਰੀਤ ਸਿੰਘ ਬੈਂਸ ਨੇ ‘ਨਸ਼ਿਆਂ ਦਾ ਕਹਿਰ’ ਗੀਤ ਅਤੇ ਅਤੇ ਕਵਿਤਾ ‘ਨਾ ਰੋਲ ਜਵਾਨੀ ਨੂੰ’ ਦੀ ਪੇਸ਼ਕਾਰੀ ਕੀਤੀ । ਵਧੀਕ ਡਿਪਟੀ ਕਮਿਸਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸਿਰਫ ਸਰਕਾਰ ਜਾਂ ਪੁਲਿਸ ਹੀ ਨਹੀਂ, ਸਗੋਂ ਸਮਾਜ ਦੀ ਹਰ ਇਕ ਪੱਖ ਨੂੰ -ਖਾਸ ਤੌਰ ‘ਤੇ ਔਰਤਾਂ ਨੂੰ, ਮਾਵਾਂ ਤੇ ਭੈਣਾਂ ਨੂੰ-ਇਸ ਮਾਹੌਲ ਖਿਲਾਫ ਮੋਹਰੀ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਘਰ ਦੀ ਮਾਂ ਜਦੋਂ ਨਸ਼ਿਆਂ ਖਿਲਾਫ ਅਵਾਜ਼ ਚੁੱਕਦੀ ਹੈ, ਤਾਂ ਉਹ ਸਭ ਤੋਂ ਵੱਡੀ ਤਾਕਤ ਬਣ ਜਾਂਦੀ ਹੈ।”ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਪੂਰੀ ਨਸਲ ਪੰਜਾਬੀਅਤ ਖਤਰੇ ‘ਚ ਹੈ ਅਤੇ ਇਹ ਲੜਾਈ ਘਰ-ਘਰ ਦੀ ਲੜਾਈ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੁਕੜ ਨਾਟਕ ਕਰਵਾਉਣ ਦਾ ਉਪਰਾਲਾ ਸਰਾਹਣਾਯੋਗ ਹੈ, ਕਿਉਂਕਿ ਕਲਾ ਰਾਹੀਂ ਲੋਕਾਂ ਦੇ ਦਿਲ-ਦਿਮਾਗ ‘ਚ ਜਾਗਰੂਕਤਾ ਪੈਦਾ ਹੋ ਸਕਦੀ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਵਿਦਿਆਰਥੀਆਂ, ਮਾਵਾਂ ਅਤੇ ਭੈਣਾਂ ਨਸ਼ਿਆਂ ਖਿਲਾਫ ਕਸਮ ਲੈਣ ਅਤੇ ਪੱਕਾ ਇਰਾਦਾ ਕਰਨ ਕਿ ਉਹ ਆਪਣੇ ਘਰ-ਪਿੰਡ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣਗੇ ਅਤੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਾਥ ਦੇਣਗੇ ਅਤੇ ਪੰਜਾਬ ਨੂੰ ਹੱਸਦਾ ਵਸਦਾ,ਨੱਚਦਾ ਟੱਪਦਾ, ਰੰਗਲਾ ਪੰਜਾਬ ਬਣਾਉਂਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਣਗੇ । ਉਨ੍ਹਾਂ ਵਿਦਿਆਰਥੀਆਂ ਨੂੰ ਇਸ ਅਲਾਮਤ ਦੇ ਮਾੜੇ ਪ੍ਰਭਾਵਾਂ ਤੋਂ ਅਵਗਤ ਕਰਵਾਉਂਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਵਿਰੁੱਧ ਲੜਾਈ ਵਿੱਚ ਤਕਨੀਕੀ ਸਹਾਇਤਾ ਲਈ ਨਵੇਂ ਉਪਰਾਲੇ ਸ਼ੁਰੂ ਕੀਤੇ ਗਏ ਹਨ, ਜਿਵੇਂ ਕਿ ਐਂਟੀ ਡਰਗ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ (9779100200) ਜਾਰੀ ਕੀਤਾ ਗਿਆ ਹੈ। ਇਸ ਹੈਲਪਲਾਈਨ ਨੰਬਰ ਤੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਨਸ਼ਾ ਛਡਾਉਣ ਲਈ ਮਦਦ ਲੈ ਸਕਦੇ ਹਨ । ਉਨ੍ਹਾਂ ਹੋਰ ਕਿਹਾ ਕਿ ਚੈਟਬੋਟ ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲੇ ਦੇ ਵੇਰਵੇ ਗੁਪਤ ਰੱਖੇ ਜਾਂਦੇ ਹਨ ,ਕਿਸੇ ਨਾਲ ਸੇਅਰ ਨਹੀਂ ਕੀਤੇ ਜਾਂਦੇ । ਉਹਨਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਜਨਤਾ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਤਾਂ ਹੀ ਨਸ਼ਿਆਂ ਦੀ ਅਲਾਮਤ ਤੋਂ ਖਹਿੜਾ ਛੁਡਾਇਆ ਜਾ ਸਕਦਾ ਹੈ। ਨੌਜਵਾਨਾਂ ਦੀ ਹਾਜ਼ਰੀ ਵਿੱਚ ਪੇਸ਼ ਕੀਤਾ ਗਿਆ ਇਹ ਨਾਟਕ ਅੰਤ ਵਿੱਚ ਇਹ ਸੁਨੇਹਾ ਦੇ ਕੇ ਖਤਮ ਹੋਇਆ ਕਿ “ਇੱਕ ਨਸ਼ਾ ਕਰਨ ਵਾਲਾ, ਨਾ ਸਿਰਫ ਆਪਣੀ ਜ਼ਿੰਦਗੀ ਵਿਗਾੜਦਾ ਹੈ, ਸਗੋਂ ਪੂਰੇ ਪਰਿਵਾਰ, ਪਿੰਡ ਅਤੇ ਰਾਜ ਨੂੰ ਅੰਧਕਾਰ ਵੱਲ ਧੱਕਦਾ ਹੈ”। ਇਸ ਮੌਕੇ ਸਥਾਨਕ ਇਸਲਾਮੀਆ ਸੀਨੀਅਰ ਸਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀ ਮੁਹੰਮਦ ਤਨਵੀਰ ਅਤੇ ਸਰਕਾਰੀ ਹਾਈ ਸਕੂਲ ਖੁਰਦ ਦੇ ਵਿਦਆਰਥੀ ਅੰਗਰੇਜ਼ ਅਲੀ ਨੇ ਗੀਤ, ਸਕੂਲ ਆਫ ਐਮੀਨੈਂਸ ਸੰਦੌੜ ਦੀ ਦੀਪਤੀ ਕੁਮਾਰੀ ਸਰਕਾਰੀ ਹਾਈ ਸਕੂਲ ਜਮਾਲਪੁਰਾ ਦੀ ਵਿਦਿਆਰਥਣ ਸੁਹਾਲੀਆ ਨੇ ਨਸ਼ਿਆਂ ਦੀ ਅਲਾਮਤ ਵਿਰੁੱਧ ਭਾਸ਼ਣ ਦੀ ਪੇਸ਼ਕਾਰੀ ਪੇਸ਼ ਕੀਤੀ । ਇਸ ਮੌਕੇ ਡਾ. ਵਾਹਿਦ ਮੁਹੰਮਦ ਨੇ ਨੌਜਵਾਨਾਂ ਨੂੰ ਨਿੱਜੀ,ਪਰਿਵਾਰਕ ਅਤੇ ਸਮਾਜਿਕ ਸਮੱਸਿਆ ਦੇ ਚੱਲਦੇ ਨਸ਼ਿਆਂ ਦੇ ਰੁਝਾਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕੀਤਾ । ਇਸ ਮੌਕੇ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਸਿਵਲ ਸਰਜਨ ਡਾ ਸੰਜੇ ਗੋਇਲ,ਡੀ.ਐਸ.ਪੀ. ਰਣਜੀਤ ਸਿੰਘ, ਡਾ ਰੇਸਮਾ ਭੋਰਾ,ਮੁਹੰਮਦ ਅਖਲਾਕ, ਪ੍ਰਿੰਸੀਪਲ ਕਮੇਸ, ਪ੍ਰਿੰਸੀਪਲ ਆਰਤੀ ਗੁਪਤਾ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ । Read more »
ਫ਼ਿਰੋਜ਼ਪੁਰ, 5 ਮਈ 2025: ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਨਸ਼ਾ ਮੁਕਤੀ ਯਾਤਰਾ’ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ... Read more »
ਮਾਨਸਾ, 05 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਕਣਕ ਦੀ ਨਿਰਵਿਘਨ ਖਰੀਦ ਉਪਰੰਤ ਬਿਨ੍ਹਾਂ ਕਿਸੇ ਦੇਰੀ ਦੇ ਅਨਾਜ ਦਾ ਬਣਦਾ ਮੁੱਲ ਦਿੱਤਾ ਜਾ ਰਿਹਾ ਹੈ। ਇਸ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ... Read more »
ਫਤਹਿਗੜ੍ਹ ਚੂੜੀਆਂ (ਬਟਾਲਾ), 5 ਮਈ ( ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ... Read more »
ਸ੍ਰੀ ਮੁਕਤਸਰ ਸਾਹਿਬ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ।... Read more »
ਫਾਜ਼ਿਲਕਾ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਜ਼ਿਲ੍ਹੇ ਨਾਲ... Read more »
ਫਰੀਦਕੋਟ 5 ਮਈ ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ... Read more »
