ਫ਼ਰੀਦਕੋਟ 28 ਜੂਨ () ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਮੋੜਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਢਿਲਵਾਂ ਕਲਾਂ ਵਿੱਚ ਨਵੇਂ ਬਾਸਕਟਬਾਲ ਮੈਦਾਨ ਦੀ ਸਥਾਪਨਾ ਕੀਤੀ ਗਈ ਹੈ।... Read more »
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ... Read more »
ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ
ਚੰਡੀਗੜ੍ਹ, 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ... Read more »
ਚੰਡੀਗੜ੍ਹ, 27 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ... Read more »
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂਕੇ ਅਧਾਰਿਤ... Read more »
ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ।... Read more »
ਬਟਾਲਾ, 27 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ... Read more »
ਪਟਿਆਲਾ, 27 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਇਸੇ ਲੜੀ ਤਹਿਤ ਅੱਜ ਉਨ੍ਹਾਂ ਪਟਿਆਲਾ ਦੇ ਰਣਜੀਤ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਉਸ ਨੂੰ ਨਸ਼ਟ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ। ਆਪਣੇ ਦੌਰੇ ਦੌਰਾਨ ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੇ ਮਕਸਦ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਹਫ਼ਤੇ ‘ਚ ਇਕ ਦਿਨ ਪਾਣੀ ਨਾਲ ਭਰੀਆਂ ਥਾਵਾਂ ਨੂੰ ਖਾਲੀ ਕਰ ਦਿੱਤਾ ਜਾਵੇ ਤਾਂ ਡੇਂਗੂ ਦਾ ਲਾਰਵਾ ਪਨਪ ਨਹੀਂ ਸਕੇਗਾ ਤੇ ਲੋਕ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਦੇ ਕਈ ਘਰਾਂ ਵਿੱਚ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫੁੱਲਾਂ ਦੇ ਗਮਲੇ, ਪਾਰਕ ਅਤੇ ਪੰਛੀਆਂ ਤੇ ਪਸ਼ੂਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਤੇ ਕਾਰ ਸਰਵਿਸ ਸਟੇਸ਼ਨ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ, ਉਨ੍ਹਾਂ ਨੇ ਕਈ ਘਰਾਂ ਵਿੱਚ ਲਾਰਵਾ ਖ਼ੁਦ ਲੱਭਿਆ ਤੇ ਇਸ ਨੂੰ ਨਸ਼ਟ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਲਾਟਾਂ ਦੀ ਸਫ਼ਾਈ ਜ਼ਰੂਰ ਕਰਵਾਉਣ ਤਾਂ ਕਿ ਖਾਲੀ ਪਲਾਟਾਂ ‘ਚ ਖੜੇ ਪਾਣੀ ਕਾਰਨ ਨਾਲ ਰਹਿੰਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਸਮਾਂ ਕੱਢਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ‘ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਾਧੂ ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ। ਇਸ ਮੌਕੇ ਐਸ.ਐਮ.ਓ. ਡਾ. ਮੋਨਿਕਾ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ। Read more »
ਮੋਗਾ, 27 ਜੂਨ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ... Read more »
ਮੋਗਾ, 27 ਜੂਨ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਮੋਗਾ ਵਿਖੇ... Read more »
