ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਦਾ ਦੌਰਾ

ਮਾਲੇਰਕੋਟਲਾ 24 ਜੁਲਾਈ :                “ਨੈਸ਼ਨਲ ਫੂਡ ਸਕਿਉਰਿਟੀ ਐਕਟ-2013” ਅਤੇ “ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016” ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ ਅੱਜ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਮੀਟਿੰਗ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ, ਸਿਵਲ ਸਰਜਨ ਡਾ. ਸੰਜੇ ਗੋਇਲ, ਜ਼ਿਲਾ ਸਿੱਖਿਆ ਅਫਸਰ ਬਲਜਿੰਦਰ ਕੌਰ, ਜ਼ਿਲਾ ਹੈਲਥ ਅਫਸਰ ਡਾ. ਰੰਜੀਵ ਬੈਂਸ, ਸੀ.ਡੀ.ਪੀ.ਓ ਪਵਨ ਕੁਮਾਰ, ਰਸਮਿੰਦਰ ਸਿੰਘ,  ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਰਾਖੀ ਵਿਨਾਇਕ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।                 ਇਸ ਮੌਕੇ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾ ਰਹੇ ਮਿਡ ਡੇਅ ਮੀਲ ਜਾਂ ਆਂਗਣਵਾੜੀ ਸੈਂਟਰਾਂ ਰਾਹੀਂ ਮੁਹੱਈਆ ਹੋ ਰਹੀਆਂ ਖਾਣ ਪੀਣ ਵਾਲੀਆਂ ਚੀਜਾਂ ਵਿੱਚ ਕੁਤਾਹੀ ਜਾਂ ਸਾਂਭ ਸੰਭਾਲ ਵਿੱਚ ਅਣਗਹਿਲੀ ਮੁਆਫ਼ੀਯੋਗ ਨਹੀਂ ਹੋਵੇਗੀ। ਉਨ੍ਹਾਂ ਬਰਸਾਤਾਂ ਦੇ ਮੌਸਮ ਦੌਰਾਨ ਮਿਡ ਡੇਅ ਮੀਲ ਜਾਂ ਆਂਗਣਵਾੜੀ ਸੈਂਟਰਾਂ ਦੇ ਰਾਸ਼ਨ ਦੇ ਸਮਾਨ ਵਿੱਚ ਸੁਸਰੀ ਆਦਿ ਪੈਣ ਦੇ ਖਦਸੇ ਤੇ ਚਿੰਤਾ ਜਾਹਰ ਕਰਦਿਆਂ  ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਰਾਸ਼ਨ ਆਦਿ ਦੀ ਸਟੋਰੇਜ ਦੇ ਪੁਖੱਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਰਾਸ਼ਨ ਨੂੰ ਵਰਤੋਂ ਵਿੱਚ ਲਿਆਉਣ ਤੋਂ ਪਹਿਲਾ ਉਸ ਦੀ ਸ਼ਾਫ-ਸਫਾਈ ਦਾ ਵਿਸੇ਼ਸ ਧਿਆਨ ਰੱਖਿਆ ਜਾਵੇ ਅਤੇ ਧੁੱਪ ਲਗਾਉਣ ਉਪਰੰਤ ਹੀ ਵਰਤੋਂ ਵਿੱਚ ਲਿਆਂਦਾ ਜਾਵੇ ।                               ਜਸਵੀਰ ਸਿੰਘ ਸੇਖੋਂ ਨੇ ਦੱਸਿਆ ਕਿ ਸਰਕਾਰੀ ਰਾਸ਼ਨ ਡਿਪੂਆਂ, ਆਂਗਣਵਾੜੀ ਕੇਂਦਰਾਂ ਜਾਂ ਸਕੂਲਾਂ ਦੇ ਮਿਡ ਡੇ ਮੀਲ ਸਬੰਧੀ ਕੋਈ ਸ਼ਿਕਾਇਤ ਵਿਭਾਗ ਦੀ ਵੈਬਸਾਈਟ https://psfc.punjab.gov.in/  ਉੱਪਰ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਆਮ ਜਨਤਾ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 98767-64545 ਵੀ ਜਾਰੀ ਕੀਤਾ ਹੋਇਆ ਹੈ ਜਿਸਦਾ ਕਿ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਜ਼ਿਲ੍ਹੇ ਦੇ ਸਮੂਹ ਰਾਸ਼ਨ ਡਿਪੂਆਂ ਤੇ ਰਾਸ਼ਨ ਡਿਪੂ ਦਾ ਬੋਰਡ ਲਗਾਏ ਜਾਣ ਅਤੇ ਆਮ ਜਨਤਾ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਵੀ ਲਿਖਵਾਏ ਜਾਣ ਦੀ ਹਦਾਇਤ ਕੀਤੀ ਤਾਂ ਜੋ ਲੋੜ ਪੈਣ ਤੇ ਲੋੜਵੰਦ ਸਿੱਧਾ ਸੰਪਰਕ ਕਰ ਸਕਣ । ਉਨ੍ਹਾਂ ਹੋਰ ਕਿਹਾ ਕਿ ਫੂਡ ਸਕਿਓਰਟੀ ਐਕਟ ਅਧੀਨ ਸਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)ਕੋਲ ਵੀ ਦਰਜ ਕਰਵਾਈ ਜਾ ਸਕਦੀ ਹੈ।                   ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਅਤੇ ਚੈਕਿੰਗਾਂ ਭਵਿੱਖ ਵਿੱਚ ਲਗਾਤਾਰ ਕੀਤੀਆ ਜਾਣਗੀਆਂ ਤਾਂ ਜੋ ਇਸ ਐਕਟ ਦੀ ਉਲੰਘਣਾ ਨਾ ਹੋ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਆਮ ਜਨਤਾ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹੈ।             ਮੀਟਿੰਗ ਉਪਰੰਤ ਉਨ੍ਹਾਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ  ਵਿਖੇ ਮਿਡ ਡੇਅ ਮੀਲ ਦੀ ਚੈਕਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇਅ ਮੀਲ ਦੀ ਗੁਣਵੰਤਾ ਅਤੇ ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ । ਇਸ ਮੌਕੇ ਉਨ੍ਹਾਂ ਸਕੂਲ ਵਿਖੇ ਪੌਦੇ ਵੀ ਲਗਾਏ । Read more »

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 24 ਜੁਲਾਈ (           ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ... Read more »

ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ 24 ਜੁਲਾਈ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। 30 ਜੁਲਾਈ ਨੂੰ ਸਵੇਰੇ 10 ਵਜੇ ਆਈਟਮਾਂ ਦੀ ਚੋਣ ਕੀਤੀ ਜਾਵੇਗੀ, 11 ਤੇ 12 ਅਗਸਤ ਨੂੰ ਰਿਹਸਲ ਅਤੇ 13 ਅਗਸਤ ਨੂੰ ਫੁੱਲ ਡਰੈਸ... Read more »

ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਿਰਜਣਾ ਕਰ ਨਸ਼ੇ ਦਾ ਖਾਤਮਾ ਕਰਨ ਦਾ ਕੀਤਾ ਤਹੱਈਆ— ਜਗਦੀਪ ਕੰਬੋਜ਼ ਗੋਲਡੀ

ਨਸ਼ੇ ਖਿਲਾਫ ਇਕਜੁੱਟ ਹੋ ਕੇ ਲੜਾਈ ਲੜਣ ਦਾ ਦਵਾਇਆ ਪ੍ਰਣਜ਼ਲਾਲਾਬਾਦ 24 ਜੁਲਾਈਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ੇ ਦਾ ਖਾਤਮਾ ਕਰਨ ਦਾ ਤਹੱਈਆ ਕੀਤਾ ਹੈ... Read more »

ਸਿਹਤ ਵਿਭਾਗ ਵੱਲੋਂ ਸਟੋਪ ਡਾਇਰੀਆ (ਦਸਤ ਰੋਕੂ) ਮੁਹਿੰਮ ਸਬੰਧੀ ਕੈਲੰਡਰ ਜਾਰੀ

ਤਰਨ ਤਾਰਨ, 24 ਜੁਲਾਈ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ... Read more »

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ*

ਚੰਡੀਗੜ੍ਹ, 23 ਜੁਲਾਈ – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000... Read more »

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

ਨਵੀਂ ਦਿੱਲੀ, 23 ਜੁਲਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ ਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਤੌਰ ‘ਤੇ ਜਾਣਨ ਲਈ ਅਤੇ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ... Read more »

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

ਚੰਡੀਗੜ੍ਹ, 23 ਜੁਲਾਈ, 2025: ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹੀਦ-ਏ-ਆਜ਼ਮ ਭਗਤ... Read more »

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਚੰਡੀਗੜ੍ਹ / ਆਕਲੈਂਡ, 23 ਜੁਲਾਈ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ.... Read more »

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ, 23 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 130 ਨਸ਼ਾ... Read more »