ਸ਼ਾਨਦਾਰ ਸੇਵਾਵਾਂ ਬਦਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ ) ਸ੍ਰ ਜਗਵਿੰਦਰ ਸਿੰਘ ਨੂੰ ਦਿੱਤੀ ਨਿੱਘੀ ਵਿਦਾਇਗੀ

ਤਰਨ ਤਾਰਨ, 02 ਅਗਸਤ : ਸਿੱਖਿਆ ਦੇ ਖੇਤਰ ਵਿੱਚ ਆਪਣੀ ਬਿਹਤਰੀਨ ਕਾਰਗੁਜ਼ਾਰੀ, ਨਿੱਘੇ ਸੁਭਾਅ, ਮਿਲਾਪੜੇ, ਹਸਮੁਖ, ਇਮਾਨਦਾਰ ਅਤੇ ਕਿਸੇ ਨੂੰ ਵੀ ਕੁਝ ਹੀ ਪਲਾਂ ਵਿੱਚ ਆਪਣੇ ਪ੍ਰਭਾਵ ਹੇਠ ਲੈ ਲੈਣ ਵਾਲੇ ਸ੍ਰ... Read more »

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੁਲੀਸ ਲਾਈਨ ਸੰਗਰੂਰ ਵਿਖੇ ਕਰੀਬ 24 ਲੱਖ 95 ਹਜ਼ਾਰ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ

ਸੰਗਰੂਰ, 02 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਬਹੁਪੱਖੀ ਵਿਕਾਸ ਜੰਗੀ ਪੱਧਰ ਉੱਤੇ ਕਰਵਾਇਆ ਜਾ ਰਿਹਾ ਹੈ ਤੇ ਨੌਜਵਾਨੀ ਦੀ ਸਾਂਭ ਸੰਭਾਲ ਅਤੇ... Read more »

ਡਿਪਟੀ ਕਮਿਸ਼ਨਰ ਵੱਲੋਂ ਬੈਡਮਿੰਟਨ ’ਚ ਪੰਜਾਬ ਦਾ ਨਾਮ ਦੇਸ਼ ਤੇ ਵਿਸ਼ਵ ਪੱਧਰ ’ਤੇ ਰੌਸ਼ਨ ਕਰਨ ਵਾਲੀਆਂ ਦੋ ਭੈਣਾਂ ਦਾ ਸਨਮਾਨ

ਜਲੰਧਰ, 2 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਬੈਡਮਿੰਟਨ ਵਿੱਚ ਪੰਜਾਬ ਦਾ ਨਾਮ ਦੇਸ਼ ਤੇ ਵਿਸ਼ਵ ਪੱਧਰ ’ਤੇ ਰੌਸ਼ਨ ਕਰਨ ਵਾਲੀਆਂ ਦੋ ਭੈਣਾਂ ਤਨਵੀ ਸ਼ਰਮਾ ਅਤੇ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੈਨਸਿਸ ਅਮਨਦੀਪ ਹਸਪਤਾਲ ਅਤੇ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ‘ਚ ਮੈਡੀਕਲ ਕੈਂਪ ਆਯੋਜਿਤ

ਫਿਰੋਜ਼ਪੁਰ 02 ਅਗਸਤ, 2025:  ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਜੈਨਸਿਸ ਅਮਨਦੀਪ ਮਲਟੀ—ਸਪੈਸ਼ਲਿਸਟ ਹਸਪਤਾਲ ਅਤੇ ਬਾਰ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਸੈਮੀਨਾਰ

ਮੋਗਾ 2 ਅਗਸਤ:  ਨਾਲਸਾ ਵੱਲੋਂ ਚਲਾਈ ਜਾ ਰਹੀ ਮੁਹਿੰਮ ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ ਤਹਿਤ ਅੱਜ ਮਿਤੀ 1 ਅਗਸਤ 2025 ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ... Read more »

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਸ਼ਾਨਦਾਰ ਅਗਾਜ਼

ਗੁਰਦਾਸਪੁਰ, 2 ਅਗਸਤ (          ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ... Read more »

ਸਰਕਾਰੀ,ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ‘ਚ ਕੀਤੀਆਂ ਗਈਆਂ ਡੇਂਗੂ, ਮਲੇਰੀਆ ਤੋਂ ਬਚਾਅ ਗਤੀਵਿਧੀਆਂ : ਸਿਵਲ ਸਰਜਨ

ਬਰਨਾਲਾ, 2 ਅਗਸਤ ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਮਾਣਯੋਗ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ  ਬਰਨਾਲਾ ਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਕਾਲਜਾਂ ‘ਚ ਡੇਂਗੂ, ਮਲੇਰੀਆ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਕੀਤਾ ਗਿਆ। ਉਨ੍ਹਾਂ ਸਕੂਲੀ ਬੱਚਿਆਂ ਅਤੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗੁਰਬਿੰਦਰ ਕੌਰ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਅਤੇ ਅੱਜਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰ੍ਹਾਂ, ਦੁਕਾਨਾਂ, ਵਰਕਸ਼ਾਪਾਂ ‘ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਅਤੇ ਫਰਿੱਜ਼ ਦੇ ਪਿੱਛੇ ਟਰੇਅ ਆਦੀ ਥਾਵਾਂ ‘ਤੇ ਜ਼ਿਆਦਾਤਰ ਪਾਣੀ ਖੜ੍ਹਾ ਹੋ ਜਾਂਦਾ ਹੈ ਜੋ ਮੱਛਰ ਪੈਦਾ ਹੋਣ ਦਾ ਕਾਰਨ ਬਣਦਾ ਹੈ। ਇਸ ਲਈ ਇਨ੍ਹਾਂ ਥਾਵਾਂ ‘ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ‘ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸਰੀਰ ‘ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ‘ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ‘ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ। ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ਸ਼ਹਿਰ ‘ਚ ਸਿਹਤ ਕਰਮਚਾਰੀ ਗਣੇਸ਼ ਦੱਤ,ਚਮਕੌਰ ਸਿੰਘ, ਗੁਰਮੀਤ ਸਿੰਘ ਅਤੇ ਗੁਲਾਬ ਸਿੰਘ ਸਿਹਤ ਕਰਮਚਾਰੀਆਂ ਵੱਲੋਂ ਬਰਨਾਲਾ ਸ਼ਹਿਰ ਅਤੇ ਪਿੰਡਾਂ ‘ਚ 67 ਟੀਮਾਂ ਬਣਾ ਕੇ ਸਕੂਲਾਂ ਕਾਲਜਾਂ ‘ਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਲਾਰਵਾ ਚੈੱਕ ਕੀਤਾ ਗਿਆ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ ਥੀਮ ਤਹਿਤ ਨਰਸਿੰਗ ਦੇ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਸਬੰਧੀ ਸਿਖਲਾਈ ਦੇ ਕੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ ਮਲੇਰੀਆ ਤੋਂ ਬਚਾਅ ਲਈ ਆਪਣੇ ਘਰ੍ਹਾਂ ਵਿੱਚ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਨੂੰ ਹਰ ਸ਼ੁੱਕਰਵਾਰ ਖੁਸ਼ਕ ਦਿਨ ਦੇ ਤੌਰ ‘ਤੇ ਮਨਾਇਆ ਜਾਵੇ। Read more »

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਚੰਡੀਗੜ੍ਹ , 2 ਅਗਸਤ: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ... Read more »

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ  ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ  ਸਬੰਧਤ ਖੇਤਰਾਂ ਦੀ  ਕੀਤੀ ਤਲਾਸ਼ੀ 

ਚੰਡੀਗੜ੍ਹ, 2 ਅਗਸਤ: ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ  ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ,... Read more »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ

ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ... Read more »