ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

ਚੰਡੀਗੜ੍ਹ, 5 ਨਵੰਬਰ :ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ  ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ  ਪ੍ਰਗਤੀ ਦੀ ਰਿਪੋਰਟ ਪੇਸ਼... Read more »

ਡਿਪਟੀ ਕਮਿਸ਼ਨਰ ਨੇ ਖੁਦ ਬੁਝਾਈ ਪੱਖੋਕੇ ਵਿਖੇ ਖੇਤਾਂ ‘ਚ ਲੱਗੀ ਅੱਗ

ਬਰਨਾਲਾ, 5 ਨਵੰਬਰ  ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਪਿਛਲੇ ਹਫ਼ਤੇ ਤੋਂ ਰੋਜ਼ਾਨਾ ਜ਼ਿਲ੍ਹਾ ਬਰਨਾਲਾ... Read more »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਸੀਐਮ ਦੀ ਯੋਗਸ਼ਾਲਾ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਆਯੋਜਿਤ

ਮਲੇਰਕੋਟਲਾ, 5 ਨਵੰਬਰ:           ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਸਮਰਪਿਤ ਕਰਕੇ ਅੱਜ ਸੀਐਮ ਦੀ ਯੋਗਸ਼ਾਲਾ ਮਲੇਰਕੋਟਲਾ ਵੱਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕੀਤਾ ਗਿਆ। ਇਸ ਪਵਿੱਤਰ ਮੌਕੇ ‘ਤੇ ਮੁੱਖ ਮਹਿਮਾਨ ਦੇ ਤੌਰ ‘ਤੇ ਸਹਾਇਕ ਕਮਿਸ਼ਨਰ ਕਮ ਮੁੱਖ ਮੰਤਰੀ ਫੀਲਡ ਅਫ਼ਸਰ ਰਕੇਸ਼ ਗਰਗ ਅਤੇ ਐਸ.ਡੀ.ਐਮ. ਗੁਰਮੀਤ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।         ਰਕੇਸ਼ ਗਰਗ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ‘ਤੇ ਚੱਲਣ ਅਤੇ ਜੀਵਨ ਵਿੱਚ ਸੱਚਾਈ, ਇਮਾਨਦਾਰੀ ਤੇ ਸੇਵਾ ਦਾ ਪਥ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਕਿਉਂਕਿ ਇਹੀ ਸਫਲਤਾ ਦੀ ਸੱਚੀ ਕੁੰਜੀ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਜੀਵਨ ਪ੍ਰਬੰਧਨ, ਕਰੀਅਰ ਤੇ ਚੰਗੇ ਆਦਰਸ਼ਾਂ ਬਾਰੇ ਪ੍ਰੇਰਕ ਗੱਲਾਂ ਸਾਂਝੀਆਂ ਕੀਤੀਆਂ ਜਿਸ ਨਾਲ ਵਿਦਿਆਰਥੀਆਂ ਦਾ ਹੌਸਲਾ ਵਧਿਆ।         ਐਸ.ਡੀ.ਐਮ. ਗੁਰਮੀਤ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਸੰਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਜੀਵਨ ਨੂੰ ਉੱਚ ਆਦਰਸ਼ਾਂ ਨਾਲ ਜੀਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਨੂੰ ਸੱਚਾਈ, ਨਿਮਰਤਾ ਅਤੇ ਸੇਵਾ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੀਵਨ ਵਿੱਚ ਸਭ ਤੋਂ ਵੱਡੀ ਸਫਲਤਾ ਦੂਜਿਆਂ ਦੀ ਸੇਵਾ ਕਰਨਾ ਅਤੇ ਮਨੁੱਖਤਾ ਲਈ ਜੀਣਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਨੌਜਵਾਨ ਆਪਣਾ ਮਨ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖ ਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਪਿਆਰ, ਦਇਆ ਤੇ ਮਿਹਨਤ ਦਾ ਰਾਹ ਅਪਣਾਉਣ, ਕਿਉਂਕਿ ਇਹੀ ਜੀਵਨ ਦੀ ਅਸਲੀ ਕਮਾਈ ਹੈ।         ਇਸ ਮੌਕੇ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮਲਕੀਤ ਕੌਰ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ । ਆਰਦਾਸ ਤੋਂ ਬਾਅਦ ਪ੍ਰਸਾਦ ਵੰਡਿਆ ਗਿਆ ਅਤੇ ਗੁਰੂ ਸਾਹਿਬ ਦੇ ਸਿੱਧਾਂਤਾਂ ਅਨੁਸਾਰ ਸੇਵਾ ਤੇ ਸਮਰਪਣ ਦੇ ਜੀਵਨ ਮੁੱਲਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ। Read more »

8 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਬਟਾਲਾ ਵਿਖੇ ਹੋਵੇਗਾ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਗੁਰਦਾਸਪੁਰ, 5 ਨਵੰਬਰ  (    ) ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ... Read more »

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

*ਚੰਡੀਗੜ੍ਹ/ਥਿਰਵੂਨੰਤਮਪੂਰਮ, 5 ਨਵੰਬਰ:* ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ  ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ  ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ... Read more »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 5 ਨਵੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ... Read more »

12 ਨਸ਼ੀਲੇ ਇੰਨਜੈਕਸ਼ਨਾਂ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 2 ਵਿਅਕਤੀ ਕੀਤੇ ਗ੍ਰਿਫ਼ਤਾਰ 

ਰੂਪਨਗਰ, 05 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ... Read more »

ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ ਆਰ ਟੀ ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਡਿਪਟੀ ਕਮਿਸ਼ਨਰ

ਮਾਨਸਾ, 5 ਨਵੰਬਰ        ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਜ਼ਰੂਰੀ ਸੇਵਾਵਾਂ ਇਕ ਛੱਤ ਥੱਲੇ ਦੇਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਨਾਗਰਿਕਾਂ ਨੂੰ ਹੁਣ ਆਰ... Read more »

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਕੀਰਤਪੁਰ ਸਾਹਿਬ 05 ਨਵੰਬਰ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ... Read more »

ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ

ਧੂਰੀ, 5 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹਲਕੇ ਵਜੋਂ ਆਪਣੀ ਪਹਿਚਾਣ ਰੱਖਣ ਵਾਲਾ ਧੂਰੀ ਹੁਣ ਆਪਣੇ ਸੁੰਦਰੀਕਰਨ ਲਈ ਵੀ ਜਾਣਿਆ ਜਾਵੇਗਾ, ਕਿਉਂਕਿ ਸ. ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ... Read more »