ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਕੈਂਪ ਲਗਾਇਆ

ਤਪਾ, 17 ਦਸੰਬਰ  ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਦੀ ਅਗਵਾਈ ਹੇਠ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਤਪਾ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ... Read more »

ਨਗਰ ਨਿਗਮ ਵੱਲੋਂ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਕੋਈ ਵੀ ਫੀਸ ਨਹੀਂ ਲਈ ਜਾ ਰਹੀ: ਨਿਗਮ ਕਮਿਸ਼ਨਰ

ਅੰਮ੍ਰਿਤਸਰ 17 ਦਸੰਬਰ 2025—ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ ’ਤੇ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ  ਸਰਕਾਰਾਂ  ਵਿਭਾਗ ਪੰਜਾਬ ਵੱਲੋਂ ਸ਼ਹਿਰ ਦੀ ਲਗਭਗ ਚਾਰ ਲੱਖ ਪ੍ਰਾਪਰਟੀਆਂ ਦੀ ਡਿਜ਼ੀਟਲ ਮੈਪਿੰਗ ਲਈ ਸਾਈਬਰ ਸਵਿਫਟ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਘਰਾਂ ਤੋਂ ਸੌ–ਸੌ ਰੁਪਏ ਵਸੂਲ ਕਰ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਗਰ ਨਿਗਮ ਵੱਲੋਂ ਸਾਈਬਰ ਸਵਿਫਟ ਕੰਪਨੀ ਤੋਂ ਇਲਾਵਾ ਕਿਸੇ ਹੋਰ ਕੰਪਨੀ ਜਾਂ ਸੰਸਥਾ ਨੂੰ ਜੀ.ਆਈ.ਐਸ. ਸਰਵੇ ਲਈ ਨਿਯੁਕਤ ਨਹੀਂ ਕੀਤਾ ਗਿਆ ਹੈ। ਕੰਪਨੀ ਦੇ ਕਰਮਚਾਰੀ ਹੀ ਘਰ–ਘਰ ਜਾ ਕੇ ਬਿਨਾਂ ਕਿਸੇ ਫੀਸ ਦੇ ਇਹ ਸਰਵੇ ਕਰ ਰਹੇ ਹਨ। ਸ਼ਹਿਰ ਵਾਸੀਆਂ ਨੂੰ ਸਿਰਫ਼ ਸਰਵੇ ਟੀਮ ਨੂੰ ਆਪਣੀ ਪ੍ਰਾਪਰਟੀ ਸੰਬੰਧਿਤ ਜਾਣਕਾਰੀ ਦੇਣੀ ਹੈ ਅਤੇ ਜੇ ਕੋਈ ਵੀ ਵਿਅਕਤੀ ਸਰਵੇ ਦੇ ਨਾਂ ’ਤੇ ਪੈਸਿਆਂ ਦੀ ਮੰਗ ਕਰੇ ਤਾਂ ਉਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ। ਸਰਵੇ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਸਰਵੇ ਟੀਮਾਂ ਵੱਲੋਂ ਵਾਰਡ ਨੰਬਰ 3, 4, 31 ਅਤੇ 67 ਵਿੱਚ ਘਰ–ਘਰ ਜਾ ਕੇ ਜੀ.ਆਈ.ਐਸ. ਸਰਵੇ ਕੀਤਾ ਜਾ ਰਿਹਾ ਹੈ। ਅਗਲੇ 10–15 ਦਿਨਾਂ ਵਿੱਚ ਵਾਰਡ ਨੰਬਰ 7, 32, 69 ਅਤੇ 71 ਵਿੱਚ ਸਰਵੇ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਵੇ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ, ਕਿਉਂਕਿ ਡਿਜ਼ੀਟਲ ਮੈਪਿੰਗ ਨਾਲ ਨਗਰ ਨਿਗਮ ਨੂੰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਬਿਹਤਰ ਟਾਊਨ ਪਲਾਨਿੰਗ, ਪਬਲਿਕ ਟ੍ਰਾਂਸਪੋਰਟ ਪ੍ਰਣਾਲੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ। Read more »

ਅੰਮ੍ਰਿਤਸਰ ਵਿੱਚ “ਯੂਥ ਅਗੇਂਸਟ ਡਰੱਗਜ਼” ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ 17 ਦਸੰਬਰ 2025—                                                 ਮਾਨਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਐਗਜ਼ਿਕਿਊਟਿਵ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੀ ਅਗਵਾਈ ਹੇਠ, ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਨਾਲੋਂ ਇਲਾਵਾ... Read more »

ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਤਿੰਨ ਦਿਨਾਂ ਲਈ ਫਸਟ ਏਡ ਪੋਸਟ ਲਗਾਈ

ਰੂਪਨਗਰ, 17 ਦਸੰਬਰ: ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸਾਹਿਬਜਾਦਿਆਂ... Read more »

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਜਲੰਧਰ, 17 ਦਸੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਸ਼ਹਿਰ ਦੀ ਵਾਰਡ ਨੰਬਰ 41 ਵਿਖੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ... Read more »

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

ਚੰਡੀਗੜ੍ਹ/ਐਸਏਐਸ ਨਗਰ, 17 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 17 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ... Read more »

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਚੰਡੀਗੜ੍ਹ, 17 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ... Read more »

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਚੰਡੀਗੜ੍ਹ, 17 ਦਸੰਬਰ: ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ... Read more »

ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

ਫਿਰੋਜ਼ਪੁਰ 17 ਦਸੰਬਰ ( ) ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ, ਫਿਰੋਜ਼ਪੁਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਵੀ ਵਿਸ਼ੇਸ਼ ਤੌਰ ਤੇ ਮੌਜੂਦ... Read more »