ਹੁਸ਼ਿਆਰਪੁਰ, 6 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸੀ.ਜੀ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ... Read more »
ਮਾਲੇਰਕੋਟਲਾ 07 ਦਸੰਬਰ : ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ। ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ ਨੇ ਸਟੂਡੈਂਟ ਸਾਇੰਸ ਐਂਡ ਟੈਕਨੋਲੋਜੀ ਵਿਲੇਜ ਦੇ ਪ੍ਰਤਿਨਿੱਧੀ ਵਜੋਂ ਫੈਸਟੀਵਲ ਵਿੱਚ ਭਾਗ ਲਿਆ। ਚਾਰ ਦਿਨ ਚੱਲਣ ਵਾਲੇ ਇਸ ਵਿਸ਼ਾਲ ਸਾਇੰਸ ਫੈਸਟ ਦਾ ਉਦਘਾਟਨ ਕੇਂਦਰੀ ਰਾਜ ਮੰਤਰੀ ਡਾ. ਜਿਤਿੰਦਰ ਸਿੰਘ ਨੇ ਕੀਤਾ। ਇਸ ਮੌਕੇ ਅੰਤਰਰਾਸ਼ਟਰੀ ਸਪੇਸ ਸਟੇਸ਼ਨ ਤੋਂ ਹਾਲ ਹੀ ਪਰਤੇ ਆਸਟ੍ਰੋਨਾਟ ਸੁਭਾਂਸ਼ੂ ਸੁਕਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਭਾਗ ਲਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਅਪਾਰ ਉਤਸ਼ਾਹ ਦੇਖਣ ਨੂੰ ਮਿਲਿਆ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਗਿਆਨੀਆਂ ਦੇ ਦਰਮਿਆਨ ਪ੍ਰੇਮ ਸਿੰਘ ਮਾਣਕ ਮਾਜਰਾ ਦਾ ਰਿਸੋਰਸ ਪਰਸਨ ਵਜੋਂ ਚੁਣਿਆ ਜਾਣਾ ਮਾਲੇਰਕੋਟਲਾ ਜ਼ਿਲ੍ਹੇ ਅਤੇ ਸਿੱਖਿਆ ਵਿਭਾਗ ਲਈ ਮਾਣਸੂਚਕ ਪਲ ਹੈ। ਭਾਰਤ ਦੇ ਹਰ ਰਾਜ ਤੋਂ ਪਹੁੰਚੇ ਹਜ਼ਾਰਾਂ ਵਿਦਿਆਰਥੀਆਂ ਲਈ ਉਨ੍ਹਾਂ ਨੇ ਭੌਤਿਕ ਵਿਗਿਆਨ ਦੇ ਮੁੱਢਲੇ ਰਹੱਸ ਅਤੇ “ਵਿਗਿਆਨੀ ਕਿਵੇਂ ਬਣੀਏ” ਵਿਸ਼ੇ ਉੱਤੇ ਜਾਣਕਾਰੀ ਨਾਲ ਭਰਪੂਰ ਸੈਸ਼ਨ ਕਰਵਾਏ। ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਐਡੀਸ਼ਨਲ ਡਾਇਰੈਕਟਰ (ਸਿੱਖਿਆ) ਸ਼ਰੂਤੀ ਸ਼ੁਕਲਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਤਰਵਿੰਦਰ ਕੌਰ, ਪ੍ਰਿੰਸੀਪਲ ਆਰਤੀ ਗੁਪਤਾ ਅਤੇ ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫਸਰ ਦੀਪਕ ਕਪੂਰ ਨੇ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਉਹ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਵਰਨਣਯੋਗ ਹੈ ਕਿ ਸ. ਪ੍ਰੇਮ ਸਿੰਘ ਮਾਣਕ ਮਾਜਰਾ ਪਹਿਲਾਂ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰਿਸੋਰਸ ਪਰਸਨ ਵਜੋਂ ਮਹੱਤਵਪੂਰਣ ਸੇਵਾਵਾਂ ਦੇ ਚੁੱਕੇ ਹਨ। ਵਿਦਿਆਰਥੀਆਂ ਦੀ ਖੋਜ-ਪ੍ਰਵਿਰਤੀ ਵਧਾਉਣ ਲਈ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ “ਕਲਪਨਾ ਚਾਵਲਾ ਅਨਵੇਸ਼ਕਾ ਪ੍ਰਯੋਗਸ਼ਾਲਾ” ਬਣਾਈ ਹੈ, ਜਿਸ ਵਿੱਚ ਸਾਇੰਸ ਦੇ ਸੈਂਕੜਿਆਂ ਪ੍ਰਯੋਗ ਅਤੇ ਐਕਟਿਵਿਟੀਆਂ ਉਪਲਬਧ ਹਨ। ਮਾਡਲ ਤਿਆਰ ਕਰਨ ਵਿੱਚ ਉਨ੍ਹਾਂ ਨੂੰ ਹੈੱਡ ਟੀਚਰ ਸ੍ਰੀਮਤੀ ਮਨਜੀਤ ਕੌਰ ਵੱਲੋਂ ਅਹਿਮ ਸਹਿਯੋਗ ਪ੍ਰਾਪਤ ਹੈ। ਪੀ.ਐੱਮ. ਸ਼੍ਰੀ ਸ.ਸ.ਸ.ਸ. ਭੋਗੀਵਾਲ ਦੇ ਵਿਦਿਆਰਥੀ ਅਤੇ ਅਧਿਆਪਕ ਦੀ ਇਸ ਮਾਣਯੋਗ ਪ੍ਰਾਪਤੀ ਦੀ ਹਰ ਪੱਖੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ। Read more »
ਲੁਧਿਆਣਾ, 07 ਦਸੰਬਰ (000) – ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ‘ਤੇ ਪੈਂਫਲੇਟ ਵੰਡੇ... Read more »
ਹੁਸ਼ਿਆਰਪੁਰ, 7 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ... Read more »
ਚੰਡੀਗੜ੍ਹ, 7 ਦਸੰਬਰ: ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ... Read more »
ਚੰਡੀਗੜ੍ਹ, 7 ਦਸੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਕਿਉਂਕਿ ਇਸ ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ... Read more »
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਦਸੰਬਰ: ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ... Read more »
ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ... Read more »
ਚੰਡੀਗੜ੍ਹ, 7 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204 ਥਾਵਾਂ... Read more »
ਅੰਮ੍ਰਿਤਸਰ 6 ਦਸੰਬਰ 2025=== ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB) ਦੇ ਰੀਜਨਲ ਦਫ਼ਤਰ ਅੰਮ੍ਰਿਤਸਰ ਵੱਲੋਂ ਅੱਜ ਵੀ ਹੋਰ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਸੈਸ਼ਨ ਕਰਵਾਏ ਗਏ। ਇਹ ਯਤਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਸਥਾਨਕ ਹਵਾ ਗੁਣਵੱਤਾ ਵਿੱਚ ਸੁਧਾਰ ਲਈ ਬੋਰਡ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੁਹਿੰਮ ਦੇ ਹਿੱਸੇ ਵਜੋਂ, ਅਸਿਸਟੈਂਟ ਇਨਵਾਇਰਨਮੈਂਟਲ ਇੰਜੀਨੀਅਰ ਇੰਜੀ. ਸੁਖਮਨੀ ਸਿੰਘ ਨੇ ਮਜੀਠਾ ਅਤੇ ਰਮਦਾਸ ਦੀਆਂ ਮਿਊਂਸਿਪਲ ਕੌਂਸਲਾਂ ਵਿਚ ਕਮਿਊਨਟੀ ਫੈਸਿਲੀਟੇਟਰਜ਼, ਮੋਟੀਵੇਟਰਜ਼ ਅਤੇ ਸਫਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਕੂੜਾ ਸਾੜਨ ਨਾਲ ਪੈਦਾ ਹੋਣ ਵਾਲੇ ਗੰਭੀਰ ਸਿਹਤ ਅਤੇ ਪਰੀਵਰਣਕ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਮਿਊਂਸਿਪਲ ਕੌਂਸਲ ਮਜੀਠਾ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 21 ਸਫਾਈ ਸੇਵਕਾਂ ਨੇ ਹਾਜ਼ਰੀ ਭਰੀ, ਜਦਕਿ ਮਿਊਂਸਿਪਲ ਕੌਂਸਲ ਰਮਦਾਸ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 15 ਸਫਾਈ ਸੇਵਕਾਂ ਨੇ ਜਾਗਰੂਕਤਾ ਕਾਰਜਕ੍ਰਮ ਵਿੱਚ ਭਾਗ ਲਿਆ। ਉਨ੍ਹਾਂ ਨੇ ਜ਼ੋਰ ਦਿੱਤਾ ਕਿ MSW ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਰੱਖੀ ਜਾਵੇ ਅਤੇ Solid Waste Management Rules, 2016 ਦੇ ਤਹਿਤ ਵਧੀਆ ਪ੍ਰਥਾਵਾਂ ਜਿਵੇਂ ਕਿ ਢੰਗ ਨਾਲ ਕੂੜੇ ਦੀ ਛਟਾਈ, ਸਮੇਂ-ਸਿਰ ਇਕੱਠਾ ਕਰਨ ਅਤੇ ਵਿਗਿਆਨਕ ਢੰਗ ਨਾਲ ਨਿਪਟਾਨ ਦੀ ਪਾਲਣਾ ਕੀਤੀ ਜਾਵੇ। ਪੀ.ਪੀ.ਸੀ.ਬੀ. ਨੇ ਸਪਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਰੋਜ਼ਾਨਾ ਜਾਗਰੂਕਤਾ ਅਤੇ ਲਾਗੂ ਕਰਨ ਵਾਲੀਆਂ ਗਤੀਵਿਧੀਆਂ ਜ਼ਿਲ੍ਹੇ ਦੀਆਂ ਸਭ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਨਿਰੰਤਰ ਚਲਦੀਆਂ ਰਹਿਣਗੀਆਂ, ਤਾਂ ਜੋ ਮੈਦਾਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ-ਸਿਰ ਨਿਵਾਰਨ ਸੁਨਿਸ਼ਚਿਤ ਕੀਤਾ ਜਾ ਸਕੇ। Read more »
