ਅੰਮ੍ਰਿਤਸਰ, 6 ਦਸੰਬਰ — ਹਲਕਾ ਦੱਖਣੀ ਦੇ ਐਮ ਐਲ ਏ ਡਾ. ਇੰਦਰਬੀਰ ਸਿੰਘ ਨਿੱਝਰ ਦੇ ਯਤਨਾਂ ਸਦਕਾ ਭਗਤਾਂਵਾਲਾ ਡੰਪ ਸਾਈਟ ’ਤੇ ਚੱਲ ਰਹੀ ਬਾਇਓ-ਰੀਮੀਡੀਏਸ਼ਨ ਪ੍ਰਕਿਰਿਆ ਤਹਿਤ ਲਗਭਗਇਕ ਲੱਖ ਟਨ ਕੂੜੇ ਦੀ ਸਫਾਈ ਕਰ ਦਿੱਤੀ ਗਈ ਹੈ ਅਤੇ ਕੰਮ ਨਿਰੰਤਰ ਜਾਰੀ ਹੈ। ਡਾਕਟਰ ਨਿੱਜਰ ਖੁਦ ਇਸ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਫ਼ਾਈ ਅਤੇ ਵਾਤਾਵਰਣ ਸੁਧਾਰ ਲਈ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ ਅਤੇ ਕੰਮ ਤੇਜ਼ੀ ਨਾਲ ਅਗੇ ਵੱਧ ਰਿਹਾ ਹੈ। ਡਾ. ਨਿੱਝਰ ਨੇ ਦੱਸਿਆ ਕਿ ਹੁਣ ਤੱਕ ਲਗਭਗ 1 ਲੱਖ ਟਨ ਕੂੜਾ ਸਾਫ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਪ੍ਰੋਜੈਕਟ ਦੀ ਵੱਡੀ ਉਪਲਬਧੀ ਹੈ। ਇਸਦੇ ਨਾਲ ਹੀ 350 ਟਰੱਕਾਂ ਰਾਹੀਂ ਟਰੀਟ ਕੀਤਾ ਹੋਇਆ ਬਾਇਓ-ਰੀਮੀਡੀਏਟਡ ਮਟੀਰੀਅਲ (ਮਿੱਟੀ ਅਤੇ ਪਲਾਸਟਿਕ) ਸਾਈਟ ਤੋਂ ਹਟਾਇਆ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਅੰਮ੍ਰਿਤਸਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੇ ਵੱਡੇ ਮਿਸ਼ਨ ਦਾ ਹਿੱਸਾ ਹੈ। ਇਸ ਮੌਕੇ ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਅਧਿਕਾਰੀ ਵੀ ਮੌਜੂਦ ਸਨ,ਅਤੇ ਉਹਨਾਂ ਨੇ ਤੇ ਨਵਨੀਤ ਸ਼ਰਮਾ ਪੀ.ਏ. ਡਾ. ਇੰਦਰਬੀਰ ਸਿੰਘ ਨਿੱਝਰ ਆਪਣੇ ਟੀਮ ਸਮੇਤ ਸ਼ਾਮਲ ਰਹੇ। ਅਧਿਕਾਰੀਆਂ ਵੱਲੋਂ ਡਾ. ਨਿੱਝਰ ਨੂੰ ਸਾਈਟ ’ਤੇ ਚੱਲ ਰਹੇ ਸਾਰੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਸਫ਼ਾਈ ਪ੍ਰਕਿਰਿਆ ਨੂੰ ਹੋਰ ਵੀ ਤੇਜ਼ੀ ਨਾਲ ਅਗੇ ਵਧਾਉਣ ਲਈ ਵਾਧੂ ਮਸ਼ੀਨਰੀ ਅਤੇ ਟੈਕਨੀਕੀ ਸਹਾਇਤਾ ਤਾਇਨਾਤ ਕੀਤੀ ਗਈ ਹੈ। ਇਸ ਦੌਰੇ ਦੌਰਾਨ ਹਲਕੇ ਦੇ ਆਮ ਆਦਮੀ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਡਾ. ਨਿੱਝਰ ਦੇ ਪੀ ਏ ਸ੍ਰੀ ਨਵਨੀਤ ਸ਼ਰਮਾ ਨਾਲ ਮੌਜੂਦ ਸਨ। ਉਹਨਾਂ ਨੇ ਕਿਹਾ ਕਿ ਇਹ ਸਾਰਾ ਕੰਮ ਹਲਕੇ ਦੇ ਲੋਕਾਂ ਨਾਲ ਕੀਤੇ ਪੱਕੇ ਵਾਅਦੇ ਦੇ ਤਹਿਤ ਕੀਤਾ ਜਾ ਰਿਹਾ ਹੈ ਅਤੇ ਭਗਤਾਂਵਾਲਾ ਡੰਪ ਸਾਈਟ ਨੂੰ ਪੂਰੀ ਤਰ੍ਹਾਂ ਸਾਫ਼ ਕਰਨਾ ਮੇਰੀ ਤਰਜੀਹ ਹੈ। ਡਾ. ਨਿੱਝਰ ਨੇ ਵਿਸ਼ਵਾਸ ਦਿਵਾਇਆ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਅੰਮ੍ਰਿਤਸਰ ਦੇ ਵਾਤਾਵਰਣ, ਹਵਾ ਦੀ ਗੁਣਵੱਤਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਸਿਹਤ ਵਿੱਚ ਵੱਡਾ ਸੁਧਾਰ ਆਵੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਇਸ ਮਿਸ਼ਨ ਨੂੰ ਜਲਦੀ ਪੂਰਾ ਕਰਨ ਲਈ ਵਚਨਬੱਧ ਹਨ। Read more »
ਚੰਡੀਗੜ੍ਹ, 6 ਦਸੰਬਰ:– ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ... Read more »
ਜਲੰਧਰ, 6 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ... Read more »
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਜਲੰਧਰ, 6 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ... Read more »
ਮਾਲੇਰਕੋਟਲਾ 06 ਮਾਲੇਰਕੋਟਲਾ :- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ... Read more »
ਨੰਗਲ 06 ਦਸੰਬਰ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਬੀਬੀਐਮਬੀ ਵੱਲੋਂ ਨੰਗਲ ਦੇ ਵਸਨੀਕਾਂ ਉਤੇ ਦਹਾਕਿਆਂ ਤੋਂ ਜ਼ਮੀਨ ਖਾਲੀ ਕਰਵਾਉਣ... Read more »
ਧੂਰੀ/ਸੰਗਰੂਰ, 6 ਦਸੰਬਰ: ਧੂਰੀ ਹਲਕੇ ਦੇ ਹਰੇਕ ਵੋਟਰ ਤੱਕ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਹਲਕੇ ਦੇ ਸੱਤ ਪਿੰਡਾਂ ਦਾ ਤੂਫ਼ਾਨੀ... Read more »
ਤਰਨ ਤਾਰਨ, 06 ਦਸੰਬਰ ( ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2025 ਲਈ ਸ੍ਰੀ ਗੁਰਪ੍ਰੀਤ ਸਿੰਘ, ਆਈ.ਪੀ.ਐੱਸ. ਨੂੰ ਜ਼ਿਲ੍ਹਾ ਤਰਨ ਤਾਰਨ... Read more »
ਸੁਨਾਮ, 06 ਦਸੰਬਰ 2025- ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ‘ਆਪ’... Read more »
ਚੰਡੀਗੜ੍ਹ, 6 ਦਸੰਬਰ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ... Read more »
