ਚੰਡੀਗੜ੍ਹ 22 ਜਨਵਰੀ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ... Read more »
ਪਾਇਲ, ਖੰਨਾ, ਲੁਧਿਆਣਾ, 21 ਜਨਵਰੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਅੰਦਰ ਘਮਾਸਾਨ ਮਚਿਆ ਹੋਇਆ ਹੈ, ਉੱਥੇ ਹੀ ਪਾਇਲ ਤੋਂ ਆਮ ਆਦਮੀ ਪਾਰਟੀ... Read more »
ਤਰਨ ਤਾਰਨ, 21 ਜਨਵਰੀ ( ) – ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ।... Read more »
ਗੁਰਦਾਸਪੁਰ, 21 ਜਨਵਰੀ ( ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ... Read more »
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ: ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ... Read more »
ਮਾਨਸਾ, 21 ਜਨਵਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ ‘ਤੇ... Read more »
ਮਾਲੇਰਕੋਟਲਾ, 21 ਜਨਵਰੀ:- ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਾਂ/ਮਾੜੇ ਅਨਸਰਾਂ ਖਿਲਾਫ ਠੋਸ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਗੈਂਗਸਟਰਾਂ ਜਾਂ ਅਪਰਾਧੀਆਂ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਸੂਚਨਾ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। Read more »
ਚੰਡੀਗੜ੍ਹ, 21 ਜਨਵਰੀ: 1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। 2. ਇਸ... Read more »
ਚੰਡੀਗੜ੍ਹ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ... Read more »
