ਫਾਜ਼ਿਲਕਾ, 06 ਫਰਵਰੀਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ 11 ਤੇ 12... Read more »
ਬਟਾਲਾ, 6 ਫਰਵਰੀ ( ) ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਮਿੱਲ ਦੇ ਜਨਰਲ ਮੈਨੇਜਰ ਸ੍ਰੀਮਤੀ ਕਿਰਨਦੀਪ ਕੌਰ ਬੋਪਾਰਾਏ ਦੀ ਅਗਵਾਈ ਹੇਠ ਗੰਨਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਵੱਲੋਂ... Read more »
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀ ਭਰਪੂਰ ਸੰਵਾਦ ਸੈਸ਼ਨ ਕੀਤਾ। ਇਸ ਸੈਸ਼ਨ ਨਾਲ ਵਿਦਿਆਰਥੀਆਂ... Read more »
*ਖੁਰਾਲਗੜ੍ਹ, 6 ਫਰਵਰੀ*:ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ... Read more »
ਚੰਡੀਗੜ੍ਹ, 6 ਫਰਵਰੀ, 2026 ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ... Read more »
ਖੁਰਾਲਗੜ੍ਹ, 6 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ... Read more »
ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ... Read more »
ਫਾਜ਼ਿਲਕਾ 05 ਫਰਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ... Read more »
ਲੰਬੀ, 05 ਫਰਵਰੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ... Read more »
ਸ੍ਰੀ ਮੁਕਤਸਰ ਸਾਹਿਬ, 05 ਫਰਵਰੀ: ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਪ੍ਰੋਗਰਾਮ ਦੌਰਾਨ ਡਾ. ਕੁਲਵਿੰਦਰ ਕੌਰ ਗਿੱਲ ਨੇ ਮੌਸਮ ਦੀਆਂ ਭਵਿਖਬਾਣੀਆਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀ ਗਤੀਵਿਧੀਆਂ ਨੁੰ ਮੌਸਮ ਦੀਆਂ ਭਵਿਖਬਾਣੀਆਂ ਨੂੰ ਦੇਖਦੇ ਹੋਏ ਕਰਨਾ ਚਾਹੀਦਾ ਹੈ। ਉਹਨਾਂ ਨੇ ਖੇਤੀ ਮੌਸਮ ਵਿਗਿਆਨ ਦੇ ਖੇਤਰ ਵਿੱਚ ਪੀ.ਏ.ਯੂ. ਦੀਆਂ ਖੋਜਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਪੀ.ਏ.ਯੂ ਦੇ ਡਿਜੀਟਲ ਅਖਬਾਰ ਖੇਤੀ ਸੰਦੇਸ਼ ਨਾਲ ਜੁੜਣ ਲਈ ਪ੍ਰੇਰਿਆ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੁੰ ਆਉਣ ਵਾਲੇ ਗਰਮ ਮੌਸਮ ਦੌਰਾਨ ਪਸ਼ੂਆਂ ਦੇ ਸੁਚੱਜੇ ਰੱਖ-ਰਖਾਵ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਨਾਲ ਉਹਨਾਂ ਨੇ ਪਸ਼ੂਆਂ ਦੇ ਖੁਰਾਕੀ ਤੱਤ ਪ੍ਰਬੰਧਨ ਅਤੇ ਖਾਸ ਤੌਰ ਤੇ ਪਸ਼ੂ ਪਾਲਣ ਕਿੱਤੇ ਵਿੱਚ ਧਾਤਾਂ ਦੇ ਚੂਰੇ ਦੀ ਅਹਿਮੀਅਤ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਸੁਚੱਜੇ ਸਿੰਚਾਈ ਪ੍ਰਬੰਧਨ ਅਤੇ ਖੁਰਾਕੀ ਤੱਤਾਂ ਦੇ ਛਿੜਕਾਅ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਜਿੰਦਰ ਸਿੰਘ ਮਾਨ, ਸਹਾਇਕ ਪ੍ਰੋਫ਼ੈਸਰ (ਫ਼ਲ ਵਿਿਗਆਨ) ਨੇ ਬਾਗਬਾਨੀ ਫ਼ਸਲਾਂ ਵਿੱਚ ਮੌਸਮੀ ਤਬਦੀਲੀ ਦੇ ਪ੍ਰਭਾਵ ਅਤੇ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਉਹਨਾਂ ਦੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੰਡਿਆ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸਿਖਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। Read more »
