ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ... Read more »
ਧੂਰੀ, 28 ਮਾਰਚ: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ... Read more »
ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਚਲਾਨ ਕੱਟੇ ਜਾ ਰਹੇ ਹਨ। ਇਸ... Read more »
ਮਾਲੇਰਕੋਟਲਾ, 28 ਮਾਰਚ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਾਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 5 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 42 ਤਰ੍ਹਾਂ ਦੇ ਲੈਬ ਟੈਸਟ ਅਤੇ 90 ਕਿਸਮ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਦਕਿ ਇੱਥੇ ਇਲਾਜ ਲਈ ਕੋਈ ਪਰਚੀ ਫੀਸ ਵੀ ਨਹੀਂ ਲੱਗਦੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਦਰਾਜ਼ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਾਪਤ ਕਰਕੇ ਆਪਣੀ ਸਿਹਤ ਦੀ ਸੰਭਾਲ ਕਰਨ। ਅਹਿਮਦਗੜ੍ਹ ਵਿਖੇ ਆਮ ਆਦਮੀ ਲੋਕ ਅਰਪਿਤ ਕਰਦਿਆ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁਲਣ ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਘਰ ਦੇ ਨਜ਼ਦੀਕ ਉਪਲਬਧ ਹੋ ਰਹੀਆਂ ਹਨ ਅਤੇ ਭਵਿੱਖ ਵਿੱਚ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵੀ ਕਦਮ ਚੁੱਕੇ ਜਾਣਗੇ। ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਰਾਜੀਵ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਅਤੇ ਡਾ. ਸੁਖਵਿੰਦਰ ਸਿੰਘ, ਡਾ. ਅਨਮਦੀਪ ਸਿੰਘ, ਸੁਪਰਵਾਈਜ਼ਰ ਗੁਲਜ਼ਾਰ ਖਾਨ, ਬੀ.ਈ.ਈ ਰਣਬੀਰ ਸਿੰਘ ਢੰਡੇ ਅਤੇ ਜਗਸੀਰ ਸਿੰਘ, ਜ਼ਿਲ੍ਹਾ ਕਮਿਊਨਟੀ ਮੋਬਿਲਾਈਜ਼ਰ ਸਮੇਤ ਪੈਰਾ ਮੈਡੀਕਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। Read more »
ਰੂਪਨਗਰ, 28 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਅਧਿਕਾਰੀਆਂ ਅਤੇ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼... Read more »
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ... Read more »
ਚੰਡੀਗੜ੍ਹ, 28 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ.... Read more »
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ... Read more »
ਸ੍ਰੀ ਮੁਕਤਸਰ ਸਾਹਿਬ, 28 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਮਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਹੁਮੰਤਵੀ ਸ਼ੈਡ ਦਾ... Read more »
ਫਾਜ਼ਿਲਕਾ 28 ਮਾਰਚ…ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ... Read more »
