ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੋਟਕਪੂਰਾ ਤੋਂ ਬੱਸ ਨੂੰ ਦਿੱਤੀ ਹਰੀ ਝੰਡੀ

ਫ਼ਰੀਦਕੋਟ 10 ਮਾਰਚ,2024 :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ  ਨੇ ਕੋਟਕਪੂਰਾ ਤੋਂ ਮਾਤਾ ਨੈਣਾ ਦੇਵੀ, ਸ਼੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਜੀ ਅਤੇ ਮਾਤਾ ਜਵਾਲਾ ਜੀ  ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 
 ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਦਾ ਖ਼ਰਚ ਪੰਜਾਬ ਸਰਕਾਰ ਕਰ ਰਹੀ ਹੈ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਨ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਸ਼ਾਮਿਲ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਲੋਕਾਂ ਨੂੰ ਕਰਵਾਏ ਜਾ ਰਹੇ ਹਨ।
ਸਪੀਕਰ ਸੰਧਵਾਂ ਨੇ ਕਿਹਾ ਕਿ  ਸੂਬਾ ਸਰਕਾਰ  ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਇਹ ਉਪਰਾਲਾ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਸਿੱਧ ਹੋ ਰਿਹਾ ਹੈ ਜੋ ਇਨ੍ਹਾਂ ਧਾਰਮਿਕ ਸਥਾਨਾਂ ਤੇ   ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਜਾ ਸਕਦੇ ਸਨ।
ਇਸ ਮੌਕੇ ਬਲਜੀਤ ਸੰਧੂ,ਸਤਦੀਪ ਗੋਇਲ, ਅਮਨਦੀਪ ਬਰਾੜ,ਸੋਨੀ ਬਰਾੜ ਖਾਰਾ,ਗੁਰਮੀਤ ਜੀ ਆਰੇ ਵਾਲੇ,ਬਾਬੂ ਲਾਲ,ਅਰੁਣ ਗੋਇਲ, ਸਿਮਰਨਜੀਤ ਸਿੰਘ, ਅਮਨਦੀਪ ਸੰਧੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *