ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਚੁੱਕਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

 ਬਠਿੰਡਾ, 14 ਮਾਰਚ : ਜ਼ਿਲਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾਮਾਰੂ ਹਥਿਆਰਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

          ਜਾਰੀ ਹੁਕਮ ਅਨੁਸਾਰ ਜ਼ਿਲਾ ਮੈਜਿਸਟ੍ਰੇਟ ਵਲੋਂ ਇਹ ਹੁਕਮ ਜ਼ਿਲੇ ਦੀ ਹੂਦਦ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਲਗਾਏ ਹਨ। ਹੁਕਮ ਮੁਤਾਬਿਕ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 2 ਹਫ਼ਤਿਆਂ (14 ਦਿਨਾਂਦੇ ਅੰਦਰ ਅੰਦਰ ਜਮ੍ਹਾਂ ਕਰਵਾਉਣ

ਹੁਕਮ ਅਨੁਸਾਰ ਆਰਮੀ ਪਰਸੋਨਲਪੈਰਾ ਮਿਲਟਰੀ ਫੋਰਸਪੁਲਿਸ ਕਰਮਚਾਰੀਆਂਬੈਂਕ ਸੁਰੱਖਿਆ ਗਾਰਡ ਜਿਨ੍ਹਾਂ ਪਾਸ ਸਰਕਾਰੀ ਅਸਲਾ ਹੈਉਨ੍ਹਾਂ ਉਪਰ ਨਹੀਂ ਲਾਗੂ ਹੋਣਗੇ ਫੈਕਰੀ ਦੇ ਸਕਿਊਰਟੀ ਗਾਰਡਜਪੈਟਰੋਲ ਪੰਪ ਮਾਲਕਾਂਮਨੀ ਐਕਸਚੇਂਜ ਦੇ ਮਾਲਕਾਂਜਵੈਲਰਜ਼ ਸ਼ਾਪ ਮਾਲਕ/ਗਾਰਡਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਜਿਨ੍ਹਾਂ ਵਿਅਕਤੀਆਂ ਨੂੰ ਛੋਟ ਦਿੱਤੀ ਹੋਵੇਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨ ਲਈ ਜਿਨ੍ਹਾਂ ਪੱਧਰੀ ਸਕਰੀਨਿੰਗ ਕਮੇਟੀ ਪਾਸ ਵੱਖਰੇ ਤੌਰ ਤੇ ਦਰਖਾਸਤ ਪੇਸ਼ ਕਰ ਸਕਦਾ/ਸਕਦੀ ਹੈ             

ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਮਿਤੀ 15-6-2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *