ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਪਿੰਡ ਬਾਜੀਦਪੁਰ ਦੀਆਂ ਸਟਰੀਟ ਲਾਈਟਾਂ ਲਈ 1 ਲੱਖ ਰੁਪਏ ਦੀ ਰਾਸ਼ੀ ਜਾਰੀ 

ਫ਼ਿਰੋਜ਼ਪੁਰ, 15 ਮਾਰਚ 2024:

          ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖ਼ਤਿਆਰੀ ਫੰਡ ਬੰਧਨ ਮੁਕਤ ਸਕੀਮ ਤਹਿਤ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਬਾਜੀਦਪੁਰ ਵਿਖੇ ਸਟਰੀਟ ਲਾਈਟਾਂ ਲਗਾਉਣ ਲਈ ਇਕ ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਯਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

          ਇਸ ਮੌਕੇ ਚੇਅਰਮੈਨ ਸ. ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਆਮ ਪਬਲਿਕ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਰਾਜ ਦੀ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਲਾਡੀ ਬਾਜੀਦਪੁਰ, ਬਲਰਾਮ ਸ਼ਰਮਾ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *