ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਹਰਪ੍ਰੀਤ ਸਿੰਘ ਸੂਦਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 04 ਜੂਨ

16 ਮਾਰਚ ਨੂੰ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦੇ ਨਾਲ ਸ਼ੁਰੂ ਹੋਈ ਚੋਣ ਪ੍ਰਕਿਰਿਆ ਅੱਜ ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਨਾਲ ਸੰਪੰਨ ਹੋਈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਹਲਕਿਆਂ ਦੀ ਗਿਣਤੀ ਸੀ.ਆਰ.ਸੀ. ਬਿਲਡਿੰਗ ਮਲੋਟ ਵਿਖੇ ਹੋਈ ।

ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗਿੱਦੜਬਾਹਾ ਹਲਕੇ ਦੀ ਗਿਣਤੀ ਫਰੀਦਕੋਟ ਵਿਖੇ ਅਤੇ ਲੰਬੀ ਦੀ ਗਿਣਤੀ ਬਠਿੰਡਾ ਵਿਖੇ ਸੰਪਨ ਹੋਈ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਾਸ ਤੌਰ ਤੇ ਚੋਣ ਪ੍ਰਕਰਿਆ ਦੌਰਾਨ ਸਹਿਯੋਗ ਕਰਨ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਯੋਗਦਾਨ ਦੇਣ ਵਾਲੇ ਹਰ ਇੱਕ ਵਿਭਾਗ ਅਤੇ ਕਰਮਚਾਰੀ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਕੇ ਇਸ ਲੋਕਤੰਤਰ ਦੇ ਤਿਉਹਾਰ ਵਿੱਚ ਯੋਗਦਾਨ ਪਾਇਆ ਹੈ। ਉਹਨਾਂ ਨੇ ਇਸ ਸਮੁੱਚੀ ਪ੍ਰਕਿਰਿਆ ਦੌਰਾਨ ਚੋਣ ਗਤੀਵਿਧੀਆਂ ਨੂੰ ਲੋਕਾਂ ਤੱਕ ਪ੍ਰਚਾਰਿਤ ਕਰਨ ਅਤੇ ਸਵੀਪ ਪ੍ਰੋਜੈਕਟ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਮੀਡੀਆ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਇਸ ਦੌਰਾਨ ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਦੀ ਅਗਵਾਈ ਵਿਚ ਗਿਣਤੀ ਕੇਂਦਰ ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।  ਮਲੋਟ ਦੀ ਗਿਣਤੀ ਏ.ਆਰ.ਓ.-ਕਮ-ਐਸ.ਡੀ.ਐਮ. ਮਲੋਟ ਡਾ: ਸੰਜੀਵ ਕੁਮਾਰ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਗਿਣਤੀ ਏ.ਆਰ.ਓ.-ਕਮ-ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ  ਸ੍ਰੀਮਤੀ ਬਲਜੀਤ ਕੌਰ ਦੀ ਦੇਖਰੇਖ ਵਿਚ ਹੋਈ।

                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿਚ 14-14 ਟੇਬਲ ਲਗਾਏ ਗਏ ਸਨ।  ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਪ੍ਰਕਿਰਿਆ ਦੌਰਾਨ ਡਿਊਟੀ ਦੇਣ ਵਾਲੇ ਸਮੁੱਚੇ ਗਿਣਤੀ ਸਟਾਫ਼ ਅਤੇ ਅਧਿਕਾਰੀਆਂ ਦੀ ਮਤਗਣਨਾ ਨੂੰ ਤਰਤੀਬਵਾਰ ਅਤੇ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਨ ’ਤੇ ਸ਼ਲਾਘਾ ਕੀਤੀ।

Leave a Reply

Your email address will not be published. Required fields are marked *