ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ -ਅਮੋਲਕ ਸਿੰਘ

ਜੈਤੋ 14 ਮਈ 2025(    )  ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।  

          ਵਿਧਾਇਕ ਸ.ਅਮੋਲਕ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੇਢਾ ਸਿੰਘ ਵਾਲਾ ਵਿਖੇ 15 ਲੱਖ 2 ਹਜਾਰ ਦੀ ਲਾਗਤ ਨਾਲ 2  ਸਮਾਰਟ ਕਲਾਸ ਰੂਮ , ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੱਲਾ ਵਿਖੇ 4 ਲੱਖ 40 ਹਜਾਰ ਰੁਪਏ ਦੀ ਲਾਗਤ ਨਾਲ ਚਾਰਦਿਵਾਰੀ ਅਤੇ ਸਰਕਾਰੀ ਹਾਈ ਸਕੂਲ ਪਿੰਡ ਮੱਲਾ 1 ਲੱਖ 60 ਹਜਾਰ ਰੁਪਏ ਦੀ ਲਾਗਤ ਨਾਲ ਸਪੋਰਟਸ ਗਰਾਊਂਡ ਦਾ ਟਰੈਕ ਤੇ ਖੇਡਾਂ ਦਾ ਸਮਾਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਵਿੱਦਿਆ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

          ਵਿਧਾਇਕ ਅਮੋਲਕ ਨੇ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੇ ਆਸ-ਪਾਸ ਨਸ਼ਾ ਕਰਨ ਵਾਲੇ ਨੂੰ ਵੀ ਰੋਕਣਗੇ ਤਾਂ ਜੋ ਇੱਕ ਚੰਗੇ ਸਮਾਜ ਦੇ ਸਿਰਜਣਾ ਕੀਤੀ ਜਾ ਸਕੇ।

ਇਸ ਮੌਕੇ ਸੁਸ਼ੀਲ ਕੁਮਾਰ ਬੀ.ਪੀ.ਈ.ਓ, ਜਸਵੰਤ ਸਿੰਘ ਹਰਜੀਤ ਸਿੰਘ , ਕੁਲਵਿੰਦਰ ਸਿੰਘ, ਤੋ ਇਲਾਵਾ ਸਕੂਲਾਂ ਦਾ ਸਟਾਫ ਹਾਜ਼ਰ ਸੀ।

Leave a Reply

Your email address will not be published. Required fields are marked *