ਅੱਜ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਮਾਨਯੋਗ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ ਸ੍ਰੀ ਤੇਜਵੀਰ ਸਿੰਘ ਜੀ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਪ੍ਰਧਾਨ ਨਗਰ ਕੌਂਸਲ ਸ਼੍ਰੀ ਰਿੰਕੂ ਗਰੋਵਰ ਅਤੇ ਕਾਰਜ ਸਾਧਕ ਅਫਸਰ ਸ਼੍ਰੀਮਤੀ ਪੂਨਮ ਭਟਨਾਗਰ ਦੀ ਮੌਜੂਦਗੀ ਵਿੱਚ ਇੱਕ ਸਪੈਸ਼ਲ ਸਵੱਛਤਾ ਮੁਹਿੰਮ ਤਹਿਤ ਸਪੈਸ਼ਲ ਸਪਤਾਹਿਕ (ਹਰ ਬੁੱਧਵਾਰ) ਨੂੰ ਮਾਲ ਰੋਡ (ਸੈਂਟ ਜੋਸਫ ਸਕੂਲ ਤੋਂ ਸ਼ੁਰੂ ਕਰਕੇ ਦਿੱਲੀ ਗੇਟ ਅਤੇ ਬਗਦਾਦੀ ਗੇਟ ਤੱਕ) ਦੀ ਸਫਾਈ ਕਰਵਾਈ ਗਈ। ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਨਗਰ ਕੌਂਸਲ ਵੱਲੋਂ ਚਲਾਈ ਇਸ ਸਵੱਛਤਾ ਅਭਿਆਨ ਦੀ ਸ਼ਲਾਘਾ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸ਼੍ਰੀ ਮਤੀ ਪੂਨਮ ਭਟਨਾਗਰ ਅਤੇ ਸੁਪਰਡੈਂਟ ਸ਼੍ਰੀ ਸੁਖਪਾਲ ਸਿੰਘ ਵੱਲੋਂ ਸਾਂਝੇ ਤੌਰ ਤੇ ਦੱਸਿਆ ਗਿਆ ਕੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਦਮਨਜੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਅੱਜ ਨਗਰ ਕੌਂਸਲ ਫਿਰੋਜ਼ਪੁਰ ਦੀ ਸਮੁੱਚੀ ਟੀਮ ਵੱਲੋਂ ਸੈਂਟ ਜੋਸਫ ਸਕੂਲ ਤੋਂ ਸ਼ੁਰੂ ਕਰਕੇ ਦਿੱਲੀ ਗੇਟ ਅਤੇ ਬਗਦਾਦੀ ਗੇਟ ਤੱਕ ਇੱਕ ਸਪੈਸ਼ਲ ਡਰਾਈਵ ਚਲਾਇਆ ਗਿਆ ਹੈ ਜਿਸ ਤਹਿਤ ਨਗਰ ਕੌਂਸਲ ਫਿਰੋਜ਼ਪੁਰ ਦੇ ਸਫਾਈ ਕਰਮਚਾਰੀਆਂ ਵੱਲੋਂ ਸੜਕ ਦੇ ਦੋਨੋਂ ਪਾਸੇ ਦੀ ਸਫਾਈ, ਮਿੱਟੀ ਦਾ ਇਕੱਠਾ ਕਰਨਾ, ਡਿਵਾਇਡਰਾਂ ਦੀ ਸਫਾਈ ਬਰਸਾਤੀਆਂ ਦੀ ਸਫਾਈ, ਆਸ-ਪਾਸ ਦੀਵਾਰਾਂ ਤੇ ਲੱਗੇ ਪੋਸਟਰ ਬੈਨਰ ਨੂੰ ਹਟਾਉਣਾ, ਸੀਵਰੇਜ਼ ਦੀਆਂ ਸ਼ਿਕਾਇਤਾਂ ਨੂੰ ਠੀਕ ਕਰਵਾਉਣਾ, ਸਟਰੀਟ ਲਾਈਟਾਂ ਦੀ ਰਿਪੇਅਰ ਕਰਾਉਣਾ, ਸਰਕੂਲਰ ਰੋਡ ਤੇ ਪੈਂਦੇ ਸਾਰੇ ਦਰਖਤਾਂ ਨੂੰ ਹੇਠਾਂ ਤੋਂ ਸਫੇਦੀ ਕਰਵਾਉਣੀ, ਸੜਕਾਂ ਦੇ ਦੋਨੋਂ ਪਾਸੇ ਪਏ ਪੁਰਾਣੇ ਕੱਚਰੇ ਮਲਬੇ ਆਦਿ ਨੂੰ ਉਠਾਉਣਾ, ਇਸ ਤੋਂ ਇਲਾਵਾ ਸਫਾਈ ਹੋਣ ਉਪਰੰਤ ਪਾਣੀ ਦਾ ਛਿੜਕਾਵ ਅਤੇ ਸ਼ਾਮ ਨੂੰ ਫੋਗਿੰਗ ਕਰਵਾਉਣ ਦੀਆਂ ਸਾਰੀਆਂ ਗਤੀਵਿਧੀਆਂ ਇੱਕੋ ਡਰਾਈਵ ਵਿੱਚ ਇੱਕੋ ਦਿਨ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਦਮਨਜੀਤ ਸਿੰਘ ਵੱਲੋਂ ਨਗਰ ਕੌਂਸਲ ਫਿਰੋਜ਼ਪੁਰ ਦੀ ਟੀਮ ਨੂੰ ਵਧਾਈ ਦਿੰਦੇ ਹੋਏ ਜ਼ਿਲ੍ਹੇ ਫਿਰੋਜ਼ਪੁਰ ਦੀਆਂ ਬਾਕੀ ਨਗਰ ਕੌਂਸਲਾ/ ਨਗਰ ਪੰਚਾਇਤਾਂ ਨੂੰ ਇਸ ਤਰਜ ਤੇ ਡਰਾਈਵ ਚਲਾਉਣ ਲਈ ਸੇਧ ਦਿੱਤੀ। ਇਸ ਮੋਕੇ ਤੇ ਨਗਰ ਕੌਂਸਲ ਪ੍ਰਧਾਨ ਸ਼੍ਰੀ ਰੋਹਿਤ ਗਰੋਵਰ(ਰਿੰਕੂ) ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਦੇ ਸਫਾਈ ਅਭਿਆਨ ਵਿੱਚ ਵੱਧ ਚੜ ਕੇ ਹਿੱਸਾ ਲੈਣ ਤਾਂ ਜੋ ਸ਼ਹਿਰ ਨੂੰ ਹੋਰ ਵਧੇਰੇ ਸਾਫ-ਸੁਥਰਾ ਰੱਖਿਆ ਜਾ ਸਕੇ।
ਇਸ ਮੌਕੇ ਤੇ ਨਗਰ ਕੌਂਸਲ ਫਿਰੋਜ਼ਪੁਰ ਦੇ ਸੁਪਰਡੈਂਟ ਸੈਨੀਟੇਸ਼ਨ ਸ਼੍ਰੀ ਸੁਖਪਾਲ ਸਿੰਘ ਅਤੇ ਸਹਾਇਕ ਮਿਉਂਸੀਪਲ ਇੰਜੀਨੀਅਰ ਸ਼੍ਰੀ ਲਵਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਹਰ ਬੁੱਧਵਾਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਇਸ ਪ੍ਰਕਾਰ ਦੇ ਕਲੀਨੀਨੈਸ ਡਰਾਈਵ ਚਲਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਉਹਨਾਂ ਦੱਸਿਆ ਕਿ ਇਸ ਸ਼ਡਿਊਲ ਅਨੁਸਾਰ ਆਉਣ ਵਾਲੇ ਚਾਰ ਹਫਤੇ ਚਾਰ ਬੁੱਧਵਾਰ ਦੇ ਅੰਦਰ-ਅੰਦਰ ਫਿਰੋਜ਼ਪੁਰ ਸ਼ਹਿਰ ਦੇ ਹਰ ਕੋਨੇ ਨੂੰ ਸਾਫ ਸੁਥਰਾ ਕੱਚਰਾ ਮੁਕਤ ਕੀਤਾ ਜਾਵੇਗਾ ਇਸ ਮੌਕੇ ਤੇ ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਅਤੇ ਆਪਣਾ ਯੋਗਦਾਨ ਪਾਉਣ ਤਾਂ ਜੋ ਸ਼ਹਿਰ ਨੂੰ ਸਾਫ ਸੁਥਰਾ ਅਤੇ ਕੱਚਰਾ ਮੁਕਤ ਬਣਾਇਆ ਜਾ ਸਕੇ। ਕਿਉ ਜੋਂ ਸਫ਼ਾਈ, ਸਵੱਛਤਾ ਅਤੇ ਸਵੱਛ ਵਾਤਾਵਰਨ ਮੁੱਹਈਆ ਕਰਵਾਉਣਾ ਸਾਡਾ ਸਭ ਦਾ ਫਰਜ਼ ਹੈ ਇਸ ਕਰਕੇ ਸਾਰੇ ਸ਼ਹਿਰ ਵਾਸੀਆਂ ਨੂੰ ਸਵੱਛਤਾ ਪ੍ਰਤੀ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਨਗਰ ਕੌਂਸਲ ਫਿਰੋਜ਼ਪੁਰ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਐਸ ਡੀ ਓ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਸ੍ਰੀ ਗੁਲਸ਼ਨ ਗਰੋਵਰ, ਸੈਂਨਟਰੀ ਮੇਟ ਸ਼੍ਰੀ ਅਮਰ ਭੱਟੀ, ਰਾਜ ਕੁਮਾਰ, ਰਾਜੇਸ਼ ਕੁਮਾਰ, ਰਾਮ ਚਰਨ, ਅਕਬਰ, ਰਾਜਾ, ਭਿਖਾਰੀ, ਪ੍ਰੋਗਰਾਮ ਕੋਆਰਡੀਨੇਟਰ ਸ੍ਰੀ ਸਿਮਰਨਜੀਤ ਸਿੰਘ, ਸੁਮਨ ਰਾਣੀ ਅਤੇ ਸਮੂਹ ਸਟਾਫ ਹਾਜ਼ਰ ਸਨ।
