ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਗੌਤਮ ਨਗਰ ‘ਚ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ


ਹੁਸ਼ਿਆਰਪੁਰ, 18 ਜੂਨ :
        ਪੰਜਾਬ ਸਰਕਾਰ ਦੇ ਨਿਰੰਤਰ ਵਿਕਾਸ ਯਤਨਾਂ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਦੀ ਗਲੀ ਨੰਬਰ 6 ਵਿਚ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ  ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿਚ ਉਦਘਾਟਨ ਕੀਤਾ ਗਿਆ। ਇਸ ਨਿਰਮਾਣ ਕਾਰਜ ‘ਤੇ ਲੱਗਭਗ 16 ਲੱਖ ਰੁਪਏ ਦੀ ਲਾਗਤ ਆਵੇਗੀ।
 
ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ, ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਬਰਾਬਰ ਵਿਕਾਸ ਲਈ ਵਚਨਬੱਧ ਹੈ। ਇਸ ਦਿਸ਼ਾ ਵਿਚ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸ਼ਹਿਰ ਦੀਆਂ ਗਲੀਆਂ, ਸੜਕਾਂ ਅਤੇ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ।
        ਉਨ੍ਹਾਂ ਕਿਹਾ ਕਿ ਗਲੀ ਨੰਬਰ 6 ਦੇ ਨਿਰਮਾਣ ਨਾਲ ਮੁਹੱਲਾ ਗੌਤਮ ਨਗਰ ਦੇ ਲੋਕਾਂ ਨੂੰ ਬਾਰਿਸ਼ਾਂ ਦੌਰਾਨ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਆਵਾਜਾਈ ਵਿਚ ਵੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੇ ਇਲਾਕੇ ਵਿਚ ਹੋਰ ਵਿਕਾਸ ਕਾਰਜ ਵੀ ਕੀਤੇ ਜਾਣਗੇ।
     ਇਸ ਮੌਕੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗਲੀ ਦੇ ਨਿਰਮਾਣ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜੋ ਅੱਜ ਪੂਰੀ ਹੋ ਰਹੀ ਹੈ।
     ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਮੁਖੀ ਰਾਮ, ਆਗਿਆਪਾਲ ਸਾਹਨੀ, ਇਸ਼ਪੁਨੀਤ ਸਾਹਨੀ, ਵਰਿੰਦਰ ਦੱਤ ਵੈਦਿਆ, ਪ੍ਰੋ: ਸ਼ਾਮ ਸੁੰਦਰ ਸੂਦ, ਅਰਵਿੰਦ ਪਰਾਸ਼ਰ, ਅਸ਼ੀਸ਼ ਸ਼ਰਮਾ, ਅਸ਼ੋਕ, ਸੁਮੇਸ਼ ਸੋਨੀ, ਵਿਵੇਕ ਸਰੀਨ, ਰਾਜਾ ਤੋਂ ਇਲਾਵਾ ਮੁਹੱਲਾ ਨਿਵਾਸੀ ਮੌਜੂਦ ਸਨ।

Leave a Reply

Your email address will not be published. Required fields are marked *