ਕੌਮਾਂਤਰੀ ਯੋਗ ਦਿਵਸ: ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ

ਬਰਨਾਲਾ, 19 ਜੂਨ
         ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਕੌਮਾਂਤਰੀ ਯੋਗ ਦਿਵਸ 21 ਜੂਨ ਨੂੰ ਸੀ ਐਮ ਦੀ ਯੋਗਸ਼ਾਲਾ ਬੈਨਰ ਹੇਠ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਜਾਵੇਗਾ।
            ਇਹ ਜਾਣਕਾਰੀ ਦਿੰਦੇ ਹੋਏ ਐੱਸ ਡੀ ਐਮ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਇਹ ਯੋਗ ਸਮਾਗਮ ਸਵੇਰੇ 6 ਵਜੇ ਤੋਂ ਸਾਢੇ 7:30 ਵਜੇ ਤੱਕ ਕਰਾਇਆ ਜਾਵੇਗਾ ਜਿਸ ਵਿਚ ਵੱਖ ਵੱਖ ਸੰਸਥਾਵਾਂ, ਅਧਿਕਾਰੀ, ਕਰਮਚਾਰੀ ਅਤੇ ਆਮ ਲੋਕ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹੇ ਭਰ ਵਿਚ ਵੱਖ ਵੱਖ ਥਾਵਾਂ ‘ਤੇ ਯੋਗ ਸਮਾਗਮ ਹੋਣਗੇ।
      ਓਨ੍ਹਾਂ ਆਪਣੇ ਦਫ਼ਤਰ ਵਿਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਸਾਰੇ ਵਿਭਾਗਾਂ ਨੂੰ ਆਪਣੀ ਜ਼ਿਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
        ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੀ ਐਮ ਦੀ ਯੋਗਸ਼ਾਲਾ ਸਕੀਮ ਤਹਿਤ ਜ਼ਿਲ੍ਹੇ ਭਰ ਵਿਚ ਵੱਖ ਵੱਖ ਥਾਵਾਂ ‘ਤੇ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਸ ਦਾ ਵੱਡੀ ਗਿਣਤੀ ਜ਼ਿਲ੍ਹਾ ਵਾਸੀ ਲਾਹਾ ਲੈ ਰਹੇ ਹਨ।
    ਓਨ੍ਹਾਂ ਅਪੀਲ ਕੀਤੀ ਕਿ ਹਰ ਜ਼ਿਲ੍ਹਾ ਵਾਸੀ ਯੋਗ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਵੇ ਜੋ ਕਿ ਤੰਦਰੁਸਤ ਸਿਹਤ ਦਾ ਮੁੱਢ ਹੈ।

Leave a Reply

Your email address will not be published. Required fields are marked *