ਪਿੰਡ ਭਾਮ ਵਿਚ ਕਿਸਾਨ ਹਰਭਜਨ ਸਿੰਘ ਵਲੋਂ 3 ਏਕੜ ਰਕਬੇ ਵਿੱਚ ਬਿਜਾਈ ਕੀਤੀ ਮੱਕੀ ਦੀ ਫ਼ਸਲ ਦਾ ਖੇਤੀਬਾੜੀ ਵਿਭਾਗ ਦੀ ਟੀਮ ਨੇ ਲਿਆ ਜਾਇਜ਼ਾ

ਬਟਾਲਾ, 23 ਜੂਨ  ( )  ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ  ਤਹਿਤ 2000 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕਿਸਾਨਾਂ ਨੂੰ ਸਹਿਯੋਗ ਦੇਣਾ ਚਾਹੀਦੀ । ਬਲਾਕ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭਾਮ ਵਿਚ ਕਿਸਾਨ ਹਰਭਜਨ ਸਿੰਘ ਵਲੋਂ 3 ਏਕੜ ਰਕਬੇ ਵਿੱਚ ਬਿਜਾਈ ਕੀਤੀ ਮੱਕੀ ਦੀ ਫ਼ਸਲ ਜਾਇਜ਼ਾ ਲੈਣ ਸਮੇਂ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਗੱਲਬਾਤ ਕਰਦਿਆਂ ਕਹੇ।

ਜ਼ਿਲਾ ਗੁਰਦਾਸਪੁਰ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ  ਨੇ ਦੱਸਿਆ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਕਾਰਨ ਭਵਿੱਖ ਵਿਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨਾਂ ਦੱਸਿਆ ਕਿ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ 2000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜੋ ਕਿਸਾਨ ਝੋਨੇ ਦੀ ਖੇਤੀ ਕਰਨ ਦੀ ਬਿਜਾਏ  ਸਾਉਣੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰੇਗਾ ,ਉਨਾਂ ਨੁੰ ਪ੍ਰਤੀ ਹੈਕ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਸਿੱਧੇ ਬੈਂਕ ਖਾਤਿਆਂ ਵਿਚ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਜੋ ਕਿਸਾਨ ਬਹਾਰ ਰੁੱਤੇ ਬੀਜੀ ਮੱਕੀ ਦੀ ਕਟਾਈ ਕਰ ਰਹੇ ਹਨ,ਉਹ ਝੋਨਾ ਲਾਉਣ ਦੀ ਬਿਜਾਏ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਜੂਨ ਮਹੀਨੇ ਦੇ ਅਖੀਰ ਤੱਕ ਮੱਕੀ ਦੀ ਕਾਸ਼ਤ ਕੀਤੀ ਜਾ ਸਕਦੀ ਹੈ । ਉਨਾਂ ਨੇ ਦਸਿਆ ਕਿ ਇਸ ਵਾਰ ਪੰਜਾਬ ਸਰਕਾਰ ਵਲੋਂ ਮੱਕੀ ਦੀ ਖਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੱਕੀ ਦੀ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਮੱਕੀ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਤੇ ਕਰਨ ਨੂੰ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਖ਼ੇਤੀਬਾੜੀ ਅਧਿਕਾਰੀਆਂ ਵਿਚ ਤਾਲਮੇਲ ਵਧਾਉਣ ਲਈ ਪਿੰਡਾਂ ਦੇ 30 ਅਗਾਂਹਵਧੂ ਨੌਜਵਾਨ  ਬਤੌਰ ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ ਅਤੇ ਹਰੇਕ ਕਿਸਾਨ ਮਿੱਤਰ ਲਈ ਮੱਕੀ ਦੀ ਕਾਸ਼ਤ ਕਰਨੀ ਜ਼ਰੂਰੀ ਹੋਵੇਗੀ।

ਬਲਾਕ ਖੇਤੀਬਾੜੀ ਅਫ਼ਸਰ ਡਾ.ਸ਼ਾਹਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਸਾਉਣੀ ਰੁੱਤ ਦੀ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਸ਼ ਤਕਨੀਕਾਂ ਅਪਣਾਉਣੀਆ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਝੋਨੇ ਤੋਂ ਹੁੰਦੇ ਮੁਨਾਫ਼ੇ ਦੇ ਬਰਾਬਰ ਮੱਕੀ ਦੀ ਫ਼ਸਲ ਤੋਂ ਲੈਣਾ ਹੈ ਤਾਂ ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਮੱਕੀ ਦੀ ਬਿਜਾਈ ਨੁਮੈਟਿਕ ਪਲਾਂਟਰ ਜਾਂ ਵੱਟਾਂ ਤੇ ਚੋਗ ਕੇ ਜਾਂ ਮੱਕੀ ਦੀ ਬਿਜਾਈ ਕਰਨ ਵਾਲੀ ਡਰਿੱਲ ਨਾਲ ਕਰਨੀ ਚਾਹੀਦੀ ਹੈ।

ਇਸ ਮੌਕੇ ਮਨਪ੍ਰੀਤ ਸਿੰਘ ਖ਼ੇਤੀਬਾੜੀ ਵਿਸਥਾਰ ਅਫ਼ਸਰ ਤੋਂ ਇਲਾਵਾ ਨਰਿੰਦਰ ਸਿੰਘਹਰਦੀਪ ਸਿੰਘ,ਧਨਵੰਤ ਸਿੰਘ, ਸੁਖਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਕਿਸਾਨ ਹਾਜ਼ਰ ਸਨ।

Leave a Reply

Your email address will not be published. Required fields are marked *