ਵਿਧਾਇਕ ਸ਼ੈਰੀ ਕਲਸੀ ਨੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਲਈ ਸਾਰ-ਵਾਰਡ ਨੰਬਰ 13 ਵਿਖੇ ਨਵੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ

ਬਟਾਲਾ, 11 ਜੁਲਾਈ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਸੀਆਂ ਦੀ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਖੁਦ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।

ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲੜੀ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 13 ਵਿੱਚ ਨਵੀਆਂ ਬਣਨ ਵਾਲੀਆਂ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨਾਂ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਸਹੂਲਤ ਲਈ ਗਲੀਆਂ ਬਣਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਸੀਵਰੇਜ ਤੇ ਨਵੀਆਂ ਗਲੀਆਂ ਦੀ ਉਸਾਰੀ ਕਰਵਾਈ ਜਾਵੇਗੀ, ਜਿਸ ਲਈ ਕੰਮ ਚੱਲ ਰਿਹਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ ਅਤੇ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਰਕੇ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਨਹੀਂ ਕੀਤੀਆਂ ਗਈਆਂ, ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਲੋਕਾਂ ਦੀ ਬਾਂਹ ਫੜ੍ਹੀ ਗਈ ਹੈ ਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੋਰਾਨ ਕੋਈ ਵੀ ਉਨਾਂ ਦੀ ਸਾਰ ਲੈਣ ਨਹੀ ਆਇਆ ਅਤੇ ਉਹ ਲੰਬੇ ਸਮੇਂ ਤੋਂ ਗਲੀਆਂ ਨਾ ਬਣਨ ਕਰਕੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਮੌਕੇ ਐਸ.ਡੀ.ਓ ਰੋਹਿਤ ਉੱਪਲ, ਅੰਮ੍ਰਿਤ ਕਲਸੀ, ਕੌਂਸਲਰ ਬਲਵਿੰਦਰ ਸਿੰਘ ਮਿੰਟਾ, ਸੀਨੀਅਰ ਆਗੂ ਅਵਤਾਰ ਸਿੰਘ ਕਲਸੀ, ਵਿੱਕੀ ਚੌਹਾਨ, ਸੰਧੂ ਭੱਟੀ ਸਮੇਤ ਵਾਰਡ ਵਾਸੀ ਮੋਜੂਦ ਸਨ।

Leave a Reply

Your email address will not be published. Required fields are marked *