ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

ਚੰਡੀਗੜ੍ਹ, 2 ਅਗਸਤ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਾਕਟਰ ਸੰਦੀਪ ਕੌਰ, ਸਹਾਇਕ ਡਾਇਰੈਕਟਰ ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਫੇਜ-4 ਮੁਹਾਲੀ ਜਿਲ੍ਹਾ ਐਸ.ਏ.ਐਸ.ਨਗਰ ਨੇ 20 ਜਨਵਰੀ 2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਦਫਤਰ ਦੇ ਮੁਖੀ ਸ੍ਰੀ ਅਸ਼ਵਨੀ ਕਾਲੀਆ ਵੱਲੋਂ  ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ  ਗਏ ਜਿਸ ਸਬੰਧੀ ਡਿਸਟ੍ਰਿਕਟ ਅਟਾਰਨੀ ਵਲੋਂ ਵੀ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਇਸ ਸਬੰਧੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਅਗਸਤ 2025 ਨੂੰ ਰੱਖੀ ਗਈ ਹੈ ਅਤੇ ‘ ਤੱਥਾਂ ਤੇ ਆਧਾਰਤ ਮੁਕੰਮਲ ਰਿਪੋਰਟ  ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਸ੍ਰੀ ਹਰਮਨਦੀਪ ਸਿੰਘ ਹੰਸ ਨੂੰ ਨਿੱਜੀ ਪੱਧਰ ਤੇ ਹਾਜਰ ਹੋਣ ਦਾ ਹੁਕਮ ਦਿੱਤਾ ਗਿਆ ਹੈ।

Leave a Reply

Your email address will not be published. Required fields are marked *