ਡੀ ਵਾਰਮਿੰਗ ਡੇਅ ਮੌਕੇ 02 ਲੱਖ ਤੋਂ ਵਧੇਰੇ ਬੱਚਿਆਂ ਨੂੰ ਐਲਬੈਂਡਾਜੋਲ ਦਵਾਈ ਖਵਾਉਣ ਦਾ ਟੀਚਾ

ਮਾਨਸਾ 06 ਅਗਸਤ:
ਡੀ ਵਾਰਮਿੰਗ ਡੇਅ ਮੌਕੇ 07 ਅਗਸਤ, 2025 ਨੂੰ ਜ਼ਿਲ੍ਹੇ ਵਿਚ 01 ਤੋਂ 19 ਸਾਲ ਤੱਕ ਦੇ ਕਰੀਬ 02 ਲੱਖ 879 ਬੱਚਿਆਂ ਨੂੰ ਪੇਟ ਦੇ ਕੀੜਿਆਂ ਸਬੰਧੀ ਐਲਬੈਂਡਾਜੋਲ ਦੀ ਗੋਲੀ ਖਵਾਈ ਜਾਵੇਗੀ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਡੀ ਵਾਰਮਿੰਗ ਡੇਅ ਦਾ ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਾਲ ਵਿਚ ਦੋ ਵਾਰ ਡੀ ਵਾਰਮਿੰਗ ਡੇਅ ਮਨਾਇਆ ਜਾਂਦਾ ਹੈ। ਇਸ ਦਿਨ 01 ਤੋਂ 19 ਸਾਲ ਤੱਕ ਦੇ ਬੱਚੇ ਜੋ ਸਾਰੇ ਸਰਕਾਰੀ ਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ, ਕਾਲਜਾਂ, ਆਂਗਣਵਾੜੀਆਂ ਵਿਚ ਦਰਜ ਹਨ ਤੋਂ ਇਲਾਵਾ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਵੀ ਇਹ ਗੋਲੀ ਖਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜੋ ਬੱਚੇ ਇਸ ਦਿਨ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ 24 ਅਗਸਤ ਨੂੰ ਮੋਪ ਅਪ ਡੇਅ ਮੌਕੇ ਇਹ ਗੋਲੀ ਖਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਦੇ ਵਿੱਚ ਰਜਿਸਟਰ ਬੱਚੇ ਜੋ 01 ਤੋਂ 02 ਸਾਲ ਤੱਕ ਦੇ ਹਨ ਉਨ੍ਹਾਂ ਨੂੰ ਅਲਬੈਂਡਾਜੋਲ ਦਾ ਸੀਰਪ ਪਿਲਾਇਆ ਜਾਦਾ ਹੈ। ਉਨ੍ਹਾਂ ਦੱਸਿਆ ਕਿ ਇਹ ਗੋਲੀ ਖਾਣਾ ਖਾਣ ਤੋਂ ਬਾਅਦ ਬੱਚਿਆਂ ਨੂੰ ਖਵਾਈ ਜਾਵੇਗੀ। ਉਨ੍ਹਾਂ ਸਮੂਹ ਸਕੂਲਾਂ ਦੇ ਮੁੱਖੀਆਂ ਤੇ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦਾ ਐਮਰਜੈਂਸੀ 108 ਨੰਬਰ ਸਕੂਲ ਵਿੱਚ ਵਿਜਟ ਕਰਨ ਵਾਲੇ ਮੈਡੀਕਲ ਅਫਸਰਾਂ ਜਾਂ ਨੇੜਲੀ ਡਿਸਪੈਂਸਰੀ ਦੇ ਮੈਡੀਕਲ ਅਫ਼ਸਰਾਂ ਦਾ ਨੰਬਰ ਜ਼ਰੂਰ ਬਲੈਕ ਬੋਰਡ ‘ਤੇ ਲਿਖਿਆ ਜਾਵੇ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ-ਕਮ-ਟੀਕਾਕਰਨ ਅਫ਼ਸਰ ਡਾ. ਕੰਵਲਦੀਪ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਟ ਦੇ ਕੀੜਿਆਂ ਕਾਰਨ ਬੱਚਿਆਂ ਵਿੱਚ ਕੁਪੋਸ਼ਨ ਅਤੇ ਖੂਨ ਦੀ ਕਮੀ  ਹੋ ਜਾਂਦੀ ਹੈ, ਜਿਸ ਕਾਰਨ ਹਮੇਸ਼ਾ ਥਕਾਟਵ ਰਹਿੰਦੀ ਹੈ ਅਤੇ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਉਨ੍ਹਾਂ ਸਿਹਤ ਵਿਭਾਗ ਦੀਆਂ ਸਮੂਹ ਟੀਮਾਂ, ਆਗਣਵਾੜੀ ਵਰਕਰਾਂ ਅਤੇ ਸਕੂਲ ਮੁੱਖੀਆਂ ਨੂੰ ਕਿਹਾ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਾ ਖਵਾਈ ਜਾਵੇ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਗੋਲੀ ਖਵਾਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ।
  ਇਸ ਮੌਕੇ ਵਿਜੈ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ,ਦਰਸ਼ਨ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸੰਦੀਪ ਸਿੰਘ ਅਤੇ ਪ੍ਰਤਾਪ ਸਿੰਘ ਸੀਨੀਅਰ ਸਹਾਇਕ, ਲਲਿਤ ਕੁਮਾਰ ਜੂਨੀਅਰ ਸਹਾਇਕ, ਰਾਮ ਕੁਮਾਰ ਸਿਹਤ ਸੁਪਰਵਾਈਜ਼ਰ, ਗੁਰਵਿੰਦਰ ਸ਼ਰਮਾ ਸਿਹਤ ਕਰਮਚਾਰੀ, ਜਗਦੇਵ ਸਿੰਘ ਮਾਨ, ਕਰਮਵੀਰ ਕੌਰ, ਮਨਪ੍ਰੀਤ ਸਿੰਘ ਫਾਰਮਾਸਿਸਟ, ਵੀਰਪਾਲ ਕੌਰ ਸਟਾਫ ਨਰਸ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *