ਪੰਜਾਬ ਦੀ ਰੂਹਾਨੀ ਪਛਾਣ ਨੂੰ ਮਜ਼ਬੂਤੀ — ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ : ਡਾ. ਇੰਦਰਬੀਰ ਸਿੰਘ ਨਿੱਜਰ (ਐਮ.ਐਲ.ਏ. ਹਲਕਾ ਦੱਖਣੀ)

ਅੰਮ੍ਰਿਤਸਰ, 25 ਨਵੰਬਰ 2025 —

ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਤੋਂ ਐਮ.ਐਲ.ਏ. ਡਾ. ਇੰਦਰਬੀਰ ਸਿੰਘ ਨਿੱਜਰ ਨੇ ਸ੍ਰੀ ਵਿਧਾਨ ਸਭਾ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਦੇਣ ਦੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੀ ਰੂਹਾਨੀ ਵਿਰਾਸਤ, ਸੱਭਿਆਚਾਰ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ।

ਡਾ. ਨਿੱਜਰ ਨੇ ਕਿਹਾ ਕਿ ਇਹ ਪਵਿੱਤਰ ਉਪਰਾਲਾ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਕਿਰਪਾ ਅਤੇ ਅਸੀਸ ਨਾਲ ਸੰਭਵ ਹੋਇਆ ਹੈ, ਜੋ ਸਿੱਖ ਕੌਮ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਮਾਣ ਦੀ ਗੱਲ ਹੈ। ਉਹਨਾਂ ਨੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਦੂਰਦਰਸ਼ੀ ਲੀਡਰਸ਼ਿਪ ਕਾਰਨ ਇਹ ਕਦਮ ਹਕੀਕਤ ਬਣਿਆ ਹੈ।

ਡਾ. ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ਚਰਨ ਸ਼ੋਭਿਤ 141 ਪਿੰਡਾਂ ਦੇ ਵਿਕਾਸ ਲਈ 50–50 ਲੱਖ ਰੁਪਏ ਪ੍ਰਤੀ ਪਿੰਡ, ਕੁੱਲ 71 ਕਰੋੜ ਰੁਪਏ ਜਾਰੀ ਕਰਨ ਦਾ ਫ਼ੈਸਲਾ, ਆਪ ਸਰਕਾਰ ਨੂੰ ਦੂਜੀਆਂ ਸਾਰੀਆਂ ਪਾਰਟੀਆਂ ਤੋਂ ਵੱਖਰਾ ਅਤੇ ਵਿਲੱਖਣ ਦਰਸਾਉਂਦਾ ਹੈ।

ਉਹਨਾਂ ਨੇ ਕਿਹਾ ਕਿ ਆਪ ਸਰਕਾਰ ਗੁਰੂਆਂ ਦੀ ਬਾਣੀ ਅਤੇ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਤੇ ਆਧਿਆਤਮਿਕ ਪਛਾਣ ਨੂੰ ਹੋਰ ਮਜ਼ਬੂਤੀ ਦੇਣ ਵੱਲ ਵਚਨਬੱਧ ਹੈ। ਇਹ ਇਤਿਹਾਸਕ ਫ਼ੈਸਲਾ ਪੰਜਾਬ ਦੀ ਰੂਹਾਨੀ ਧਰੋਹਰ ਨੂੰ ਸੰਭਾਲਣ ਅਤੇ ਸੰਸਕਾਰਾਂ ਨੂੰ ਨਵੀਂ ਤਾਕਤ ਦੇਣ ਵੱਲ ਇੱਕ ਪੱਕਾ ਕਦਮ ਹੈ।

Leave a Reply

Your email address will not be published. Required fields are marked *