ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ

ਹੁਸ਼ਿਆਰਪੁਰ, 6 ਦਸੰਬਰ :
    ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸੀ.ਜੀ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦੋ ਸੈਸ਼ਨਾਂ ਦੌਰਾਨ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਪਹਿਲੇ ਸੈਸ਼ਨ ਵਿਚ ਓਰੀਐਨਟੇਸ਼ਨ ਪ੍ਰੋਗਰਾਮ ਬਾਰੇ ਅਤੇ ਦੂਸਰੇ ਸੈਸ਼ਨ ਵਿਚ ਬੇਸਿਕ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅਥਾਰਟੀ ਵੱਲੋਂ ਚਲਾਈਆਂ ਗਈਆ ਵੱਖ- ਵੱਖ ਸਕੀਮਾਂ ਬਾਰੇ ਅਤੇ ਮਿਤੀ 13 ਦਸੰਬਰ, 2025 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸ ਸੁਣੇ ਜਾਦੇ ਹਨ, ਇਨ੍ਹਾਂ ਕੇਸਾ ਦਾ ਨਿਪਟਾਰਾ ਦੋਵੇ ਧਿਰਾ ਦੇ ਸਮਝੋਤੇ ਰਾਹੀ ਕੀਤਾ ਜਾਂਦਾ ਹੈ ਅਤੇ ਇਸ ਲੋਕ ਅਦਾਲਤ ਵਿਚ ਹੋਏ ਫ਼ੈਸਲੇ ਦੀ ਕੋਈ ਵੀ ਅਪੀਲ ਨਹੀ ਹੁੰਦੀ। ਇਸ ਨਾਲ ਸਮੇ ਅਤੇ ਧਨ ਦੀ ਬੱਚਤ ਹੁੰਦੀ ਹੈ।
ਉਪਰੋਕਤ ਤੋਂ ਇਲਾਵਾ ਟ੍ਰੇਨਿੰਗ ਦੌਰਾਨ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਪੈਨਲ ਐਡਵੋਕੇਟ ਰੇਨੂੰ ਅਤੇ ਰੁਪਿਕਾ ਠਾਕੁਰ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ, ਹੁਸ਼ਿਆਰਪੁਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਅਤੇ ਨਾਲਸਾ ਸਕੀਮਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ।

Leave a Reply

Your email address will not be published. Required fields are marked *