ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਕਲੇਰ ਤੋਂ ਤੀਰਥ ਯਾਤਰਾ ਬੱਸ ਰਵਾਨਾ

ਫ਼ਰੀਦਕੋਟ /ਕੋਟਕਪੂਰਾ/ਜੈਤੋ 4     ਜਨਵਰੀ ()

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਕਲੇਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਦੇ ਧਾਰਮਿਕ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਲੋਕਾਂ ਦੀ ਧਾਰਮਿਕ ਆਸਥਾ ਨੂੰ ਮਜ਼ਬੂਤੀ ਮਿਲ ਰਹੀ ਹੈ ਅਤੇ ਸਮਾਜਿਕ ਸਾਂਝ ਹੋਰ ਮਜ਼ਬੂਤ ਹੋ ਰਹੀ ਹੈ।

ਸਪੀਕਰ ਸ. ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕ-ਹਿਤ ਵਿੱਚ ਅਜਿਹੀਆਂ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ।

ਇਸੇ ਤਰਾਂ ਅੱਜ ਫ਼ਰੀਦਕੋਟ ਹਲਕੇ ਦੇ ਪਿੰਡ ਹਸਨਭੱਟੀ ਅਤੇ ਜੈਤੋ ਹਲਕੇ ਦੇ ਪਿੰਡ ਔਲਖ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੇ ਜੱਥੇ ਨਾਲ ਬੱਸਾਂ ਰਵਾਨਾ ਹੋਈਆਂ।

ਇਸ ਮੌਕੇ ਸ: ਜਗਜੀਤ ਸਿੰਘ ਸਰਪੰਚ ਕਲੇਰ, ਸ:  ਆਤਮਾ ਸਿੰਘ ਸੇਖੋਂ , ਪ੍ਗਟ ਸਿੰਘ ਸੰਧੂ, ਸੇਵਕ ਸਿੰਘ ਸਹੋਤਾ, ਅਮਰਜੀਤ ਸਿੰਘ ਅਸਟ੍ਰੇਲੀਆ, ਡਾ: ਜਗਤਾਰ ਸਿੰਘ ਅਮਰੀਕਾ,  ਰੇਸ਼ਮ ਸਿੰਘ ਸੇਖੋਂ, ਜਗਸੀਰ ਸਿੰਘ ਮੈਂਬਰ, ਹਰਜਿੰਦਰ ਸਿੰਘ ਮੇਟ, ਦਰਸ਼ਨ ਸਿੰਘ,  ਬਲਵਿੰਦਰ ਸਿੰਘ, ਹੁਸਨਪ੍ਰੀਤ ਸਿੰਘ ਪੰਨੂ ਤੋਂ ਇਲਾਵਾ 

ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *