ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

ਚੰਡੀਗੜ੍ਹ, 14 ਜਨਵਰੀ 2026:

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਆਪਣੀ ਯੋਗਤਾ, ਵਫ਼ਾਦਾਰੀ, ਲਗਨ ਅਤੇ ਸੁਹਿਰਦਤਾ ਨਾਲ ਆਪਣੇ ਕਰਤੱਵਾਂ ਦੀ ਪਾਲਣਾ ਕਰਨਗੇ।

ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਆਈਏਐਸ, ਹੋਰ ਪਤਵੰਤੇ ਅਤੇ ਰਵੀ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Leave a Reply

Your email address will not be published. Required fields are marked *