ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

ਬਰਨਾਲਾ, 5 ਮਾਰਚ
      ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਖੇਡ ਕੌਂਸਲ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਅਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿੱਚ ਵੱਖ ਵੱਖ ਕੰਮ ਕਰਵਾਉਣ ਉੱਤੇ ਚਰਚਾ ਹੋਈ।
    ਇਸ ਮੌਕੇ ਡਿਪਟੀ ਕਮਿਸ਼ਨਰ ਸਹਿਤ ਪ੍ਰਧਾਨ ਜ਼ਿਲ੍ਹਾ ਖੇਡ ਕੌਂਸਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਖੇਡ ਮੈਦਾਨਾਂ ਦੇ ਕੰਮ ਜਾਰੀ ਹਨ ਜਿਨ੍ਹਾਂ ਨੂੰ ਮਿਆਰੀ ਤਰੀਕੇ ਨਾਲ ਕਰਵਾਉਣ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਹਿਤ ਸਕੱਤਰ ਜ਼ਿਲ੍ਹਾ ਖੇਡ ਕੌਂਸਲ ਉਮੇਸ਼ਵਰੀ ਸ਼ਰਮਾ ਵਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿੱਚ ਮੁਰੰਮਤ ਦੇ ਕੰਮ ਕਰਵਾਉਣ, ਸੀ ਸੀ ਟੀ ਵੀ ਕੈਮਰੇ ਲਾਉਣ ਸਮੇਤ ਹੋਰ ਕੰਮਾਂ ਦੀ ਤਜਵੀਜ਼ ਪੇਸ਼ ਕੀਤੀ ਗਈ।
   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਖੇਡ ਕੌਂਸਲ ਦੀ ਤਿਮਾਹੀ ਮੀਟਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਵੱਧ ਵੱਧ ਕੰਮ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਖੇਡ ਕੌਂਸਲ ਦੇ ਮੈਂਬਰ ਮੌਜੂਦ ਸਨ।

Leave a Reply

Your email address will not be published. Required fields are marked *