ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ 

ਫਰੀਦਕੋਟ 15 ਮਾਰਚ, 2026 — ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਸੰਜੀਵ ਜੋਸ਼ੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਗੁਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 7 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 2 ਬੈਂਚ ਬਣਾਏ ਗਏ । ਇਸ ਲੋਕ ਅਦਾਲਤ ਵਿੱਚ 12173 ਕੇਸਾਂ ਵਿੱਚੋਂ 10664 ਕੇਸਾਂ ਦਾ ਨਿਪਟਾਰਾ ਕਰਕੇ 13,52,47,214/— ਰੁਪਏ ਦੇ ਅਵਾਰਡ ਪਾਸ ਕੀਤੇ ਗਏ ਅਤੇ ਇਸ ਵਿੱਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 11352 ਕੇਸਾਂ ਵਿੱਚੋਂ 10255 ਕੇਸਾਂ ਦਾ ਨਿਪਟਾਰਾ ਕਰਕੇ 17,375,510/— ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ । ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । ਇਸ ਦੇ ਨਾਲ ਹੀ ਮਾਨਯੋਗ ਸੀ. ਜੇ. ਐੱਮ. ਮਿਸ ਗੁਰਪ੍ਰੀਤ ਕੌਰ ਜੀਆਂ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਅੰਤ ਵਿੱਚ ਜੱਜ ਸਾਹਿਬਾਨ ਜੀ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ 

 ਝ਼ਗੜੇ ਮੁਕਾਉ ਪਿਆਰ ਵਧਾਉ**       

Leave a Reply

Your email address will not be published. Required fields are marked *