ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 21 ਮਾਰਚ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਕੁਲਵਿੰਦਰ ਕਾਂਡਾ ਵੱਲੋਂ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਐਸ. ਡੀ. ਐੱਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਵਿਧਾਇਕ  ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਵਪਾਰੀਆਂ ਦੀ ਭਲਾਈ ਨਾਲ ਹੀ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ। 

ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਰੱਖੀਆਂ, ਜਿਨ੍ਹਾਂ ਨੂੰ ਸ਼੍ਰੀ ਕੁਲਵਿੰਦਰ ਕਾਂਡਾ ਨੇ ਗੰਭੀਰਤਾ ਨਾਲ ਸੁਣਿਆ ਅਤੇ ਹਲਕਾ ਵਿਧਾਇਕ ਨੂੰ ਇਸ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਵੱਲੋਂ ਜਿਆਦਾਤਰ ਸਮੱਸਿਆ ਦੇ ਹੱਲ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਹੋ ਸਕੇ ਅਤੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

ਇਸ ਮੌਕੇ ਸ਼੍ਰੀ ਮਨਜਿੰਦਰ ਸਿੰਘ ਈ.ਟੀ.ਓ., ਏ.ਐੱਫ਼.ਐੱਸ.ਓ. ਸ਼੍ਰੀ ਮਨਿੰਦਰ ਸਿੰਘ, ਖੇਤੀਬਾੜੀ ਵਿਭਾਗ ਤੋਂ ਰਾਜਵਿੰਦਰ ਸਿੰਘ, ਉਦਯੋਗ ਵਿਭਾਗ ਤੋਂ ਮਨਪ੍ਰੀਤ ਕੌਰ, ਟਿੰਕੂ ਜੈਨ ਲੇਬਰ ਇੰਸਪੈਕਟਰ, ਹਰਦੇਵ ਸਿੰਘ, ਮਾਲ ਲੇਖਾਕਾਰ ਸਿਕੰਦਰ ਸਿੰਘ, ਪੰਜਾਬ ਪੁਲਿਸ ਤੋਂ ਮਨਿੰਦਰਪਾਲ ਸ਼ਰਮਾ, ਮੰਡੀ ਸੁਪਰਵਾਈਜ਼ਰ ਅਜੈ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਪਾਰੀ ਹਾਜ਼ਰ ਸਨ।

Leave a Reply

Your email address will not be published. Required fields are marked *