ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

ਮਾਲੇਰਕੋਟਲਾ, 01 ਮਈ :             ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ ‘ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਭਾਰਤ ਦੀ 8ਵੀਂ ਜਨਗਣਨਾ ਹੈ ਅਤੇ ਪਹਿਲੀ ਵਾਰ ਪੂਰੀ ਤਰ੍ਹਾਂ ਡਿਜ਼ਿਟਲ ਢੰਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਜਨਗਣਨਾ 2011 ਵਿੱਚ ਹੋਈ ਸੀ ।

              ਉਨ੍ਹਾਂ ਕਿਹਾ ਕਿ ਜਨਗਣਨਾ ਸਰਕਾਰ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਤਿਆਰ ਕਰਨ ਦੀ ਬੁਨਿਆਦ ਹੁੰਦੀ ਹੈ, ਇਸ ਲਈ ਸਾਨੂੰ ਸਹੀ ਅਤੇ ਸਟੀਕ ਜਾਣਕਾਰੀ ਦੇ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਚਾਹੀਦਾ ਹੈ

                    ਉਨ੍ਹਾਂ ਦੱਸਿਆ ਕਿ ਜਨਗਣਨਾ ਲਈ ਟੋਲ-ਫ਼ਰੀ ਹੈਲਪਲਾਈਨ ਨੰਬਰ 1855 ਵੀ ਚਾਲੂ ਕੀਤਾ ਗਿਆ ਹੈ। ਪਹਿਲੇ ਪੜਾਅ ਹੇਠ 30 ਅਪ੍ਰੈਲ ਤੋਂ 14 ਮਈ ਤੱਕ ਸਵੈ-ਗਿਣਤੀ ਕੀਤੀ ਜਾਵੇਗੀ। 15 ਮਈ ਤੋਂ 13 ਜੂਨ ਤੱਕ ਗਿਣਤੀ ਕਰਨ ਵਾਲੇ ਕਰਮਚਾਰੀ (ਗਿਣਤੀਕਾਰ) ਹਰ ਘਰ ਦਾ ਦੌਰਾ ਕਰਕੇ 33 ਸਵਾਲ ਪੁੱਛਣਗੇ। ਜਿਨ੍ਹਾਂ ਲੋਕਾਂ ਨੇ ਸਵੈ-ਗਿਣਤੀ ਕਰ ਲਈ ਹੋਵੇਗੀ, ਉਹਨਾਂ ਤੋਂ ਸਿਰਫ਼ ਸਵੈ-ਗਿਣਤੀ ਨੰਬਰ ਲਿਆ ਜਾਵੇਗਾ ਅਤੇ ਕਰਮਚਾਰੀ ਉਸ ਜਾਣਕਾਰੀ ਦੀ ਪੁਸ਼ਟੀ ਕਰਕੇ ਪ੍ਰਕਿਰਿਆ ਪੂਰੀ ਕਰਨਗੇ। ਉਨ੍ਹਾਂ ਲੋਕਾਂ ਨੂੰ ਸਾਇਬਰ ਠੱਗਾਂ ਤੋਂ ਸਾਵਧਾਨ ਰਹਿਣ ਲਈ ਵੀ ਕਿਹਾ। ਜਨਗਣਨਾ ਦੌਰਾਨ ਕੋਈ ਵੀ ਵਿਅਕਤੀ ਆਧਾਰ, ਪੈਨ ਕਾਰਡ, ਡ੍ਰਾਈਵਿੰਗ ਲਾਇਸੈਂਸ, ਬੈਂਕ ਵੇਰਵੇ ਜਾਂ ਓ.ਟੀ.ਪੀ ਨਹੀਂ ਮੰਗੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੁਚੇਤ ਰਹਿ ਕੇ ਡਿਜ਼ਿਟਲ ਧੋਖਾਧੜੀ ਤੋਂ ਬਚਣ। ਇਸ ਮੌਕੇ ਜਨਗਣਨਾ ਵਿਭਾਗ ਪੰਜਾਬ ਚੰਡੀਗੜ੍ਹ ਤੋਂ ਵਿਵੇਕ ਸਿੰਘ, ਸੰਦੀਪ ਸਿੰਘ,ਲਵਿਸ ਬਾਂਸਲ,ਟੈਕਨੀਕਲ ਅਸਿਸਟੈਂਟ ਦਵਿੰਦਰ ਸਿੰਘ ,ਜ਼ਿਲਾ ਕੁਆਰਡੀਨੇਟਰ ਮਾਲੇਰਕੋਟਲਾ ਮਨਪ੍ਰੀਤ ਕੌਰ ਵੀ ਮੌਜੂਦ ਸਨ ।

Leave a Reply

Your email address will not be published. Required fields are marked *