ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 11 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੇਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਉਨ੍ਹਾਂ ਦੀ ਤਰਜ਼ੀਹ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 8 ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਮੌਜੂਦਾ ਕਾਰਜਕਾਲ ਦੌਰਾਨ ਇਸ ਵਾਰਡ ਵਿਚ ਹੁਣ ਤੱਕ ਲਗਭਗ ਢਾਈ ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ’ਤੇ ਖਰਚ ਕੀਤੀ ਜਾ ਚੁੱਕੀ ਹੈ। ਇਸ ਵਿਚ ਸੜਕ ਨਿਰਮਾਣ, ਗਲੀਆਂ ਦੀ ਮੁਰੰਮਤ, ਸੀਵਰੇਜ ਵਿਵਸਥਾ ਅਤੇ ਹੋਰ ਲੋਕ ਹਿੱਤ ਦੇ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਵਿਕਾਸ ਨੂੰ ਗਤੀ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਸਥਾਨਕ ਨਿਵਾਸੀਆਂ ਨੇ ਵੀ ਸੜਕ ਨਿਰਮਾਣ ਕੰਮ ਸ਼ੁਰੂ ਹੋਣ ’ਤੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਸਲਰ ਮੁਖੀ ਰਾਮ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

Leave a Reply

Your email address will not be published. Required fields are marked *