ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਚੰਡੀਗੜ੍ਹ ਦਾ ਦੌਰਾ, ਕਰੋੜਾਂ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ। ਉਹ ਦੁਪਹਿਰ 2 ਵਜੇ ਦੇ ਕਰੀਬ ਚੰਡੀਗੜ੍ਹ ਪਹੁੰਚਣਗੇ ਅਤੇ 3 ਘੰਟੇ ਤੱਕ ਸ਼ਹਿਰ ਵਿੱਚ ਰੁਕਣਗੇ। ਇਸ ਦੌਰਾਨ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੇ ਰੂਟ ਦੌਰਾਨ ਚੰਡੀਗੜ੍ਹ ਦੇ ਕਈ ਰੂਟਾਂ ‘ਤੇ ਆਵਾਜਾਈ ਵੀ ਡਾਇਵਰਟ ਕੀਤੀ ਜਾਵੇਗੀ।

ਉਨ੍ਹਾਂ ਦੀ ਸੁਰੱਖਿਆ ਲਈ ਵੱਖ-ਵੱਖ ਪੁਲਿਸ ਮੁਲਾਜ਼ਮਾਂ ਸਮੇਤ 3000 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦਾ ਪ੍ਰੋਗਰਾਮ ਚੰਡੀਗੜ੍ਹ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਸੈਕਟਰ 26, ਚੰਡੀਗੜ੍ਹ ਵਿਖੇ ਕਰਵਾਇਆ ਗਿਆ ਹੈ। ਉਹ ਇੱਥੋਂ ਚੰਡੀਗੜ੍ਹ ਵਿੱਚ 375 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।

ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਸਮਾਗਮ ਵਾਲੀ ਥਾਂ ਤੋਂ 250 ਮੀਟਰ ਵਿੱਚ ਕਿਸੇ ਵੀ ਵਾਹਨ ਨੂੰ ਨਹੀਂ ਆਉਣ ਦਿੱਤਾ ਜਾਵੇਗਾ। ਇਸ ਕਾਰਨ ਮੱਧ ਮਾਰਗ ‘ਤੇ ਸੈਕਟਰ 26 ਸਥਿਤ ਸ਼ੋਅਰੂਮਾਂ ਦੇ ਪਿਛਲੇ ਪਾਸੇ ਪਾਰਕਿੰਗ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੈਕਟਰ 26 ਥਾਣੇ ਦੇ ਸਾਹਮਣੇ ਵਾਲੀ ਪਾਰਕਿੰਗ ਤੋਂ ਲੈ ਕੇ ਸੜਕ ਅਤੇ ਹੋਰ ਕਿਸੇ ਵੀ ਥਾਂ ’ਤੇ ਵਾਹਨ ਪਾਰਕ ਨਹੀਂ ਕੀਤੇ ਜਾਣਗੇ। ਪੁਲਿਸ ਕੋਲ ਸਮਾਗਮ ਵਾਲੀ ਥਾਂ ਵੱਲ ਜਾਣ ਵਾਲੇ ਵੀਵੀਆਈਪੀ ਅਤੇ ਵੀਆਈਪੀ ਵਾਹਨਾਂ ਸਮੇਤ ਸੱਦੇ ਗਏ ਮਹਿਮਾਨਾਂ ਦੀ ਸੂਚੀ ਹੈ। ਇਨ੍ਹਾਂ ਵਾਹਨਾਂ ਨੂੰ ਪਾਸ ਦੇਖ ਕੇ ਹੀ ਅੰਦਰ ਜਾਣ ਦਿੱਤਾ ਜਾਵੇਗਾ।

Leave a Reply

Your email address will not be published. Required fields are marked *