ਪੰਜਾਬੀ ਗਾਇਕ Mankirat Aulakh ਆਪਣੇ ਪੁੱਤਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬੀ ਗਾਇਕ Mankirat Aulakh ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਨੇ। ਸੋਸ਼ਲ ਮੀਡੀਆ ‘ਤੇ ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁੱਝ ਨਾ ਕੁੱਝ ਸ਼ੇਅਰ ਕਰਦੇ ਰਹਿੰਦੇ ਹਨ। ਕਿਉਂਕਿ ਇਨ੍ਹੀਂ ਦਿਨੀਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦੇ ਦਿਨ ਚੱਲ ਰਹੇ ਹਨ। ਇਸ ਮੌਕੇ ਹਰ ਇੱਕ ਕਲਾਕਾਰ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਕੇ ਗੁਰੂ ਗੋਬਿੰਦ ਸਿੰਘ ਜੀ ਦੇ ਲਾਲਾਂ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਗਾਇਕ ਮਨਕਿਰਤ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ।

ਜਿਸ ‘ਚ ਗਾਇਕ ਆਪਣੇ ਬੇਟੇ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ, ‘ਅਣਖ ਨਾਲ ਜਿਊਣਾ ਜੇ ਪੈਂਦੇ ਮੁੱਲ ਤਾਰਨੇ, ਗੁਰੂ ਜੀ ਸਿਖਾ ਗਏ ਕਿਵੇਂ ਪੁੱਤ ਵਾਰਨੇ….!!’

Leave a Reply

Your email address will not be published. Required fields are marked *