ਬਠਿੰਡਾ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਦੀ ਪਛਾਣ ਮੁਨਜਿਦ ਵਾਸੀ ਕੇਰਲਾ ਵਜੋਂ ਹੋਈ ਹੈ। ਜੋ ਯੂਨੀਵਰਸਿਟੀ ‘ਚ ਸਟੈਟਿਕ ਵਿਗਿਆਨ ਦੇ ਦੂਜੇ ਸਾਲ ਦਾ ਵਿਦਿਆਰਥੀ ਸੀ। ਨੰਦਗੜ੍ਹ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਹੈ।
ਦੱਸ ਦਈਏ ਕਿ ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਥਾਣਾ ਨੰਦਗੜ੍ਹ ਦੇ ਐੱਸਐੱਚਓ ਤਰਨਦੀਪ ਸਿੰਘ ਨੇ ਦੱਸਿਆ ਕਿ ਦੁਪਹਿਰ ਸਮੇਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੇਂਦਰੀ ਜੇਲ੍ਹ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਜਦੋਂ ਪੁਲਿਸ ਨੇ ਉਸ ਦੇ ਹੋਸਟਲ ਦੇ ਕਮਰੇ ਦੀ ਜਾਂਚ ਕੀਤੀ ਤਾਂ ਉੱਥੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ। ਉਹ ਕੇਰਲਾ ਦਾ ਰਹਿਣ ਵਾਲਾ ਸੀ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਿਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
