ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, 4 ਲੋਕਾਂ ਦੀ ਹੋਈ ਮੌ+ਤ, ਇੱਕ ਜ਼ਖਮੀ

ਪੰਜਾਬ ਦੇ ਤਰਨਤਾਰਨ ਵਿੱਚ ਬੀਤੀ ਰਾਤ ਸੰਘਣੀ ਧੁੰਦ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਕਾਰ ਅਤੇ ਟਰਾਲੀ ਵਿਚਾਲੇ ਹੋਏ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾ ਦਿੱਤਾ ਹੈ। ਟਰੱਕ ਅਤੇ ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਸਥਾਨਕ ਲੋਕਾਂ ਨੇ ਦੱਸਿਆ ਕਿ ਚਾਰ ਵਿਅਕਤੀ ਚਿੱਟੇ ਰੰਗ ਦੀ ਸਵਿਫਟ ਕਾਰ ‘ਚ ਨੈਸ਼ਨਲ 54 ‘ਤੇ ਹਰੀਕੇ ਬਾਈਪਾਸ ‘ਤੇ ਜਾ ਰਹੇ ਸਨ। ਇਸ ਦੌਰਾਨ ਇੱਕ ਟੁੱਟੀ ਟਰਾਲੀ ਸੜਕ ਕਿਨਾਰੇ ਖੜ੍ਹੀ ਸੀ। ਧੁੰਦ ਵਿੱਚ ਵਿਜ਼ੀਬਿਲਟੀ ਘੱਟ ਹੋਣ ਕਾਰਨ ਸਵਿਫਟ ਕਾਰ ਪਿੱਛੇ ਤੋਂ ਖੜ੍ਹੀ ਟਰਾਲੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੀ ਛੱਤ ਅਤੇ ਇਕ ਪਾਸੇ ਦਾ ਸਾਰਾ ਹਿੱਸਾ ਡਿੱਗ ਗਿਆ। ਕਾਰ ‘ਚ ਬੈਠੇ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਨੂੰ ਤੁਰੰਤ ਕਾਰ ‘ਚੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ।

ਪੁਲਿਸ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂਹਰਸਹਾਏ ਦਾ ਪਰਿਵਾਰ ਅੰਮ੍ਰਿਤਸਰ ਮੱਥਾ ਟੇਕ ਕੇ ਵਾਪਸ ਘਰ ਜਾ ਰਿਹਾ ਸੀ। ਇਹ ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। ਤਿੰਨਾਂ ਦੀ ਪਛਾਣ ਹੋ ਗਈ ਹੈ। ਇਨ੍ਹਾਂ ਵਿੱਚ ਰੌਬਿਨ, ਗੁਰਦੇਵ ਸਿੰਘ ਅਤੇ ਰਾਜਬੀਰ ਸ਼ਾਮਲ ਹਨ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖ਼ਮੀ ਹੈ।

ਕਾਰ ਦੀ ਰਫਤਾਰ ਅਤੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਰੁਕੀ ਟਰਾਲੀ ਕਰੀਬ 20 ਮੀਟਰ ਤੱਕ ਅੱਗੇ ਵਧ ਗਈ ਅਤੇ ਸਾਹਮਣੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਟਰਾਲੀ ਚਾਲਕ ਮੌਕੇ ਤੋਂ ਫਰਾਰ ਹੈ। ਪੁਲੀਸ ਨੇ ਟਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ‘ਚ ਬੈਠੇ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਵੀ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ।

Leave a Reply

Your email address will not be published. Required fields are marked *